ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਪੀਏਪੀ ਚੌਕ ਵਿੱਚ ਪੁਲ ਦੀ ਪ੍ਰਗਤੀ ਦਾ ਜਾਇਜ਼ਾ

06:48 AM Jul 19, 2024 IST
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ।

ਪੱਤਰ ਪ੍ਰੇਰਕ
ਜਲੰਧਰ, 18 ਜੁਲਾਈ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਵੱਲੋਂ ਅੱਜ ਪੀਏਪੀ ਚੌਕ ਵਿੱਚ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਜਲੰਧਰ ਤੋਂ ਅੰਮ੍ਰਿਤਸਰ ਤੇ ਜੰਮੂ ਜਾਣ ਵਾਲੇ ਲੋਕਾਂ ਦੀ ਸਹੂਲਤ ਲਈ ਇਕ ਹੋਰ ਪੁਲ ਬਣਾਉਣ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਡੀਸੀ ਨੇ ਕੌਮੀ ਹਾਈਵੇ ਅਥਾਰਿਟੀ, ਲੋਕ ਨਿਰਮਾਣ ਵਿਭਾਗ ਆਦਿ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕਿਹਾ ਕਿ ਇਸ ਪ੍ਰਾਜੈਕਟ ਨੂੰ ਰੂਪਮਾਨ ਕਰਨ ਲਈ ਜੰਗੀ ਪੱਧਰ ਉੱਪਰ ਕੰਮ ਕੀਤਾ ਜਾਵੇ। ਡਾ. ਅਗਰਵਾਲ ਨੇ ਪੀਏਪੀ ਚੌਕ ਦੇ ਨਾਲ ਸਰਵਿਸ ਲੇਨ ’ਤੇ ਇਸ ਪ੍ਰਾਜੈਕਟ ਲਈ ਬਿਜਲੀ ਦੀਆਂ ਤਾਰਾਂ ਹਟਾਉਣ ਸਮੇਤ ਹੋਰ ਬੁਨਿਆਂਦੀ ਢਾਂਚੇ ਨਾਲ ਸਬੰਧਤ ਲੋੜੀਂਦੀਆਂ ਜ਼ਰੂਰਤਾਂ ਸਬੰਧੀ ਜਲਦ ਤੋਂ ਜਲਦ ਰਿਪੋਰਟ ਤਿਆਰ ਕਰ ਕੇ ਦੇਣ ਲਈ ਕਿਹਾ। ਰਿਪੋਰਟ ਸਮੇਂ ਸਿਰ ਪੇਸ਼ ਕਰਨ ਦੀ ਅਹਿਮੀਅਤ ’ਤੇ ਜ਼ੋਰ ਦਿੰਦਿਆਂ ਡਾ. ਅਗਰਵਾਲ ਨੇ ਕਿਹਾ ਕਿ ਇਸ ਰਿਪੋਰਟ ਦੇ ਆਧਾਰ ’ਤੇ ਪ੍ਰਾਜੈਕਟ ਸਬੰਧੀ ਅਗਲੀ ਕਾਰਵਾਈ ਵਿੱਢੀ ਜਾਵੇਗੀ। ਇਸ ਅਟੈਚਮੈਂਟ ਦੇ ਬਣਨ ਨਾਲ ਯਾਤਰੀਆਂ ਦੀ ਸ਼ਹਿਰ ਤੋਂ ਅੰਮ੍ਰਿਤਸਰ ਵੱਲ ਪਹੁੰਚ ਆਸਾਨ ਹੋਣ ਦੇ ਨਾਲ-ਨਾਲ ਰਾਮਾ ਮੰਡੀ ਵਿਖੇ ਟ੍ਰੈਫਿਕ ਜਾਮ ਦੀ ਸਮੱਸਿਆ ਤੋਂ ਵੀ ਨਿਜਾਤ ਮਿਲੇਗੀ। ਦੱਸਣਯੋਗ ਹੈ ਕਿ ਪੀਏਪੀ ਪੁੱਲ ਦਾ ਨਕਸ਼ਾ ਠੀਕ ਢੰਗ ਨਾਲ ਨਾ ਬਣਨ ਕਾਰਨ ਜਲੰਧਰ ਤੋਂ ਅੰਮ੍ਰਿਤਸਰ ਤੇ ਜੰਮੂ-ਕਸ਼ਮੀਰ ਜਾਣ ਵਾਲੇ ਲੋਕ ਪਹਿਲਾਂ ਰਾਮਾਂਮੰਡੀ ਜਾਂਦੇ ਹਨ ਤੇ ਫਿਰ ਵਾਪਸ ਪੀਏਪੀ ਪੁਲ ’ਤੇ ਜਾਂਦੇ ਹਨ ਜਿਸ ਕਾਰਨ ਵਾਹਨ ਚਾਲਕਾਂ ਨੂੰ 6 ਕਿਲੋਮੀਟਰ ਦੇ ਵਾਧੂ ਸਮੇਂ ਦੇ ਨਾਲ ਨਾਲ ਜਾਮ ਦਾ ਸਾਹਮਣਾ ਕਰਨਾ ਪੈ ਜਾ ਰਿਹਾ ਹੈ। ਡਿਪਟੀ ਕਮਿਸ਼ਨਰ ਦੇ ਨਿਰਦੇਸ਼ਾਂ ’ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਸਾਂਝੇ ਤੌਰ ’ਤੇ ਪੀਏਪੀ ਚੌਕ ਦਾ ਦੌਰਾ ਵੀ ਕੀਤਾ ਗਿਆ।
ਮੀਟਿੰਗ ਦੌਰਾਨ ਐੱਸਡੀਐੱਮ ਜੈ ਇੰਦਰ ਸਿੰਘ, ਏਸੀਪੀ ਟ੍ਰੈਫਿਕ ਜਲੰਧਰ ਆਤਿਸ਼ ਭਾਟੀਆ, ਡੀਐੱਸਪੀ ਪੀਏਪੀ ਵਰਿੰਦਰ ਸਿੰਘ, ਐਕਸੀਅਨ ਨਗਰ ਨਿਗਮ ਜਲੰਧਰ ਜਸਪਾਲ ਤੋਂ ਇਲਾਵਾ ਲੋਕ ਨਿਰਮਾਣ, ਪਾਵਰਕਾਮ ਅਤੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਦੇ ਅਧਿਕਾਰੀ ਵੀ ਮੌਜੂਦ ਸਨ।

Advertisement

Advertisement
Advertisement