ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ਵਿਕਾਸ ਕਾਰਜਾਂ ਦੀ ਪ੍ਰਗਤੀ ਦੀ ਸਮੀਖਿਆ

05:48 AM Jan 16, 2025 IST
ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ।

ਪੱਤਰ ਪ੍ਰੇਰਕ
ਜਲੰਧਰ, 15 ਜਨਵਰੀ
ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਬਰਲਟਨ ਪਾਰਕ ਵਿੱਚ ਚੱਲ ਰਹੇ ਵਿਕਾਸ ਕਾਰਜਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਅਧਿਕਾਰੀਆਂ ਨੂੰ ਕੰਮਾਂ ਦੀ ਰਫ਼ਤਾਰ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ ਇਸ ਪਾਰਕ ਨੂੰ ਸਪੋਰਟਸ ਹੱਬ ਦੇ ਨਾਲ-ਨਾਲ ਸ਼ਹਿਰ ਵਿੱਚ ਖਿੱਚ ਦੇ ਕੇਂਦਰ ਵਜੋਂ ਵਿਕਸਿਤ ਕਰਨ ’ਤੇ ਜ਼ੋਰ ਦਿੱਤਾ।
ਇੱਥੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਨਗਰ ਨਿਗਮ ਦੇ ਕਮਿਸ਼ਨਰ ਗੌਤਮ ਜੈਨ ਸਮੇਤ ਸਬੰਧਤ ਵਿਭਾਗਾਂ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਨੇ ਬਰਲਟਨ ਪਾਰਕ ਦੇ ਸੁੰਦਰੀਕਰਨ, ਸਾਫ-ਸਫਾਈ, ਰੌਸ਼ਨੀ ਲਈ ਢੁੱਕਵੇਂ ਪ੍ਰਬੰਧ, ਹਰਿਆਲੀ, ਚਾਰਦੀਵਾਰੀ ਆਦਿ ਚੱਲ ਰਹੇ ਕੰਮਾਂ ਦੀ ਤਾਜ਼ਾ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਇਨ੍ਹਾਂ ਵਿਕਾਸ ਕਾਰਜਾਂ ਨੂੰ ਨਿਰਧਾਰਿਤ ਸਮੇਂ ਦੇ ਅੰਦਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ।
ਡਾ. ਅਗਰਵਾਲ ਨੇ ਦੱਸਿਆ ਕਿ ਬਰਲਟਨ ਪਾਰਕ ਵਿੱਚ 30 ਫਲੱਡ ਲਾਈਟਾਂ ਲਾ ਕੇ ਸ਼ਾਮ ਸਮੇਂ ਰੌਸ਼ਨੀ ਲਈ ਢੁੱਕਵਾਂ ਪ੍ਰਬੰਧ ਕਰ ਦਿੱਤਾ ਗਿਆ ਹੈ, ਜਿਸ ਸਦਕਾ ਖਿਡਾਰੀ ਹੁਣ ਰਾਤ ਸਮੇਂ ਵੀ ਨੈੱਟ ਪ੍ਰੈਕਟਿਸ ਕਰ ਸਕਦੇ ਹਨ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਸ ਤੋਂ ਇਲਾਵਾ ਜੇਕਰ ਕਿਧਰੇ ਲਾਈਟਾਂ ਦੀ ਹੋਰ ਲੋੜ ਹੈ, ਤਾਂ ਉਹ ਵੀ ਜਲਦ ਤੋਂ ਜਲਦ ਲਗਵਾਈਆਂ ਜਾਣ।
ਉਨ੍ਹਾਂ ਇਸ ਹਫ਼ਤੇ ਦੇ ਅਖੀਰ ਤੱਕ ਪਾਰਕ ਵਿੱਚ ਐਂਟਰੀ ਤੇ ਐਗਜ਼ਿਟ ਗੇਟ ਲਗਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਇਨ੍ਹਾਂ ਗੇਟਾਂ ਨੂੰ ਸਮੇਂ ਸਿਰ ਖੋਲ੍ਹਣ ਅਤੇ ਰਾਤ ਸਮੇਂ ਬੰਦ ਕਰਨ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਕਰਮਚਾਰੀ ਦੀ ਤਾਇਨਾਤੀ ਕੀਤੀ ਜਾਵੇ। ਉਨ੍ਹਾਂ ਕ੍ਰਿਕਟ ਸਟੇਡੀਅਮ ਨੇੜੇ ਕੂੜੇ ਦੇ ਢੇਰ ਦੇ ਨਿਪਟਾਰੇ ਲਈ ਨਗਰ ਨਿਗਮ ਵੱਲੋਂ ਐਮ.ਆਰ.ਐਫ. ਸਬੰਧੀ ਵਿੱਢੀ ਪ੍ਰਕਿਰਿਆ ਦਾ ਵੀ ਜਾਇਜ਼ਾ ਲਿਆ। ਮੀਟਿੰਗ ਵਿੱਚ ਏ.ਸੀ.ਪੀ. ਰਿਸ਼ਭ ਭੋਲਾ ਤੋਂ ਇਲਾਵਾ ਨਗਰ ਨਿਗਮ ਤੇ ਹੋਰ ਵਿਭਾਗਾਂ ਦੇ ਅਧਿਕਾਰੀ ਮੌਜੂਦ ਸਨ।

Advertisement

 

Advertisement
Advertisement