ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵਿਨੈ ਪ੍ਰਤਾਪ ਸਿੰਘ ਨੂੰ ਮਿਲਿਆ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ

10:40 AM Aug 24, 2024 IST
ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ।

ਮੁਕੇਸ਼ ਕੁਮਾਰ
ਚੰਡੀਗੜ੍ਹ, 22 ਅਗਸਤ
ਚੰਡੀਗੜ੍ਹ ਨਗਰ ਨਿਗਮ ਦੀ ਕਮਿਸ਼ਨਰ ਅਨੰਦਿਤਾ ਮਿੱਤਰਾ ਦਾ ਤਿੰਨ ਸਾਲ ਦਾ ਕਾਰਜਕਾਲ ਵੀਰਵਾਰ ਨੂੰ ਪੂਰਾ ਹੋਣ ਤੋਂ ਬਾਅਦ ਯੂਟੀ ਪ੍ਰਸ਼ਾਸਨ ਨੇ ਅੱਜ ਨਿਗਮ ਕਮਿਸ਼ਨਰ ਦਾ ਚਾਰਜ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਸੌਂਪ ਦਿੱਤਾ ਹੈ। ਮਿਲੀ ਜਾਣਕਾਰੀ ਮੁਤਾਬਕ ਇਸ ਦੌਰਾਨ ਅਨੰਦਿਤਾ ਮਿੱਤਰਾ ਨੇ 25 ਦਿਨਾਂ ਦੀ ਡੈਪੂਟੇਸ਼ਨ ਛੁੱਟੀ ਲੈ ਲਈ ਹੈ। ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਉਮੀਦ ਸੀ ਕਿ ਕੇਂਦਰ ਸਰਕਾਰ ਮਿੱਤਰਾ ਨੂੰ ਕਾਰਜਕਾਲ ਵਿੱਚ ਤਿੰਨ ਮਹੀਨੇ ਦਾ ਵਾਧਾ ਦੇ ਦੇਵੇਗੀ ਪਰ ਕੇਂਦਰ ਤੋਂ ਇਹ ਵਾਧਾ ਨਹੀਂ ਮਿਲਿਆ, ਜਿਸ ਮਗਰੋਂ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨੇ ਨਿਗਮ ਕਮਿਸ਼ਨਰ ਦਾ ਚਾਰਜ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਸੌਂਪ ਦਿੱਤਾ ਹੈ।
ਮਿਲੀ ਜਾਣਕਾਰੀ ਅਨੁਸਾਰ ਅਨੰਦਿਤਾ ਮਿੱਤਰਾ ਦੇ ਕਾਰਜਕਾਲ ਦੀ ਮਿਆਦ ਵਧਾਉਣ ਨੂੰ ਲੈ ਕੇ ਯੂਟੀ ਪ੍ਰਸ਼ਾਸਨ ਵੱਲੋਂ ਲੰਬੇ ਸਮੇਂ ਤੋਂ ਯਤਨ ਕੀਤੇ ਜਾ ਰਹੇ ਸਨ। ਯੂਟੀ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਨੂੰ ਅਨੰਦਿਤਾ ਮਿੱਤਰਾ ਦੇ ਕਾਰਜਕਾਲ ਵਿੱਚ ਵਾਧਾ ਕਰਨ ਲਈ ਚਾਰ ਵਾਰ ਲਿਖਿਆ ਸੀ ਪਰ ਸਰਕਾਰ ਨੇ ਕੋਈ ਜਵਾਬ ਨਹੀਂ ਦਿੱਤਾ। ਇਸ ਤੋਂ ਬਾਅਦ ਪਿਛਲੇ ਪੱਤਰ ਵਿੱਚ ਕਿਹਾ ਗਿਆ ਸੀ ਕਿ ਜੇਕਰ ਪੰਜਾਬ ਸਰਕਾਰ ਅਨੰਦਿਤਾ ਮਿੱਤਰਾ ਦਾ ਕਾਰਜਕਾਲ ਨਹੀਂ ਵਧਾਉਂਦੀ ਤਾਂ ਕਮਿਸ਼ਨਰ ਦੇ ਅਹੁਦੇ ਲਈ ਚੰਡੀਗੜ੍ਹ ਪ੍ਰਸ਼ਾਸਨ ਕੋਲ ਪੈਨਲ ਭੇਜੇ। ਸੂਤਰਾਂ ਮੁਤਾਬਕ ਪੰਜਾਬ ਦੇ ਸਾਬਕਾ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਇਸ ਸਬੰਧੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਵੀ ਜਾਣੂ ਕਰਵਾਇਆ ਸੀ। ਪੰਜਾਬ ਵੱਲੋਂ ਕੋਈ ਹੁੰਗਾਰਾ ਨਾ ਮਿਲਣ ਮਗਰੋਂ ਪ੍ਰਸ਼ਾਸਨ ਨੇ ਕੇਂਦਰ ਸਰਕਾਰ ਤੋਂ ਤਿੰਨ ਮਹੀਨੇ ਦਾ ਹੋਰ ਸਮਾਂ ਮੰਗਿਆ ਸੀ। ਕੁਝ ਦਿਨ ਪਹਿਲਾਂ ਇੱਕ ਰੀਮਾਈਂਡਰ ਵੀ ਭੇਜਿਆ ਗਿਆ ਸੀ। ਉਮੀਦ ਸੀ ਕਿ ਅਨੰਦਿਤਾ ਮਿੱਤਰਾ ਦੇ ਕਾਰਜਕਾਲ ਦੇ ਆਖਰੀ ਦਿਨ ਵੀਰਵਾਰ ਨੂੰ ਕੇਂਦਰ ਸਰਕਾਰ ਉਨ੍ਹਾਂ ਦੇ ਕਾਰਜਕਾਲ ਵਿੱਚ ਵਾਧਾ ਦੇ ਦੇਵੇਗੀ ਪਰ ਵੀਰਵਾਰ ਦੇਰ ਰਾਤ ਤੱਕ ਇੰਤਜ਼ਾਰ ਕਰਨ ਤੋਂ ਬਾਅਦ ਵੀ ਕੇਂਦਰ ਸਰਕਾਰ ਨੇ ਇਹ ਵਾਧਾ ਨਹੀਂ ਦਿੱਤਾ। ਇਸ ਤੋਂ ਬਾਅਦ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਨੇ ਨਿਗਮ ਕਮਿਸ਼ਨਰ ਦਾ ਚਾਰਜ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੂੰ ਸੌਂਪ ਦਿੱਤਾ। ਆਨੰਦਿਤਾ ਮਿੱਤਰਾ ਦੇ ਜਾਣ ਤੋਂ ਬਾਅਦ ਚੰਡੀਗੜ੍ਹ ਪ੍ਰਸ਼ਾਸਨ ਵਿੱਚ ਗ੍ਰਹਿ ਸਕੱਤਰ, ਵਿੱਤੀ ਸਕੱਤਰ ਦੇ ਨਾਲ ਨਿਗਮ ਕਮਿਸ਼ਨਰ ਦਾ ਅਹੁਦਾ ਵੀ ਖਾਲੀ ਹੋ ਗਿਆ ਹੈ ਅਤੇ ਪ੍ਰਸ਼ਾਸਨ ’ਚ ਅਧਿਕਾਰੀਆਂ ਦੀ ਘਾਟ ਹੈ।

Advertisement

ਨਗਰ ਨਿਗਮ ਦੀ ਹਾਊਸ ਮੀਟਿੰਗ 27 ਨੂੰ

ਚੰਡੀਗੜ੍ਹ (ਖੇਤਰੀ ਪ੍ਰਤੀਨਿਧ): ਚੰਡੀਗੜ੍ਹ ਨਗਰ ਨਿਗਮ ਦੇ ਹਾਊਸ ਦੀ ਮੀਟਿੰਗ ਮੇਅਰ ਕੁਲਦੀਪ ਕੁਮਾਰ ਨੇ ਅਗਲੇ ਹਫ਼ਤੇ 27 ਅਗਸਤ ਨੂੰ ਸੱਦੀ ਹੈ। ਇਸ ਸਬੰਧੀ ਨਗਰ ਨਿਗਮ ਸਕੱਤਰ ਵੱਲੋਂ ਪੱਤਰ ਜਾਰੀ ਕਰ ਕੇ ਸਬੰਧਤ ਅਧਿਕਾਰੀਆਂ ਸਮੇਤ ਨਿਗਮ ਦੇ ਕੌਂਸਲਰਾਂ ਨੂੰ ਸੂਚਨਾ ਭੇਜ ਦਿੱਤੀ ਗਈ ਹੈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 21 ਅਗਸਤ ਨੂੰ ਸੱਦੀ ਗਈ ਹਾਊਸ ਮੀਟਿੰਗ ਮੇਅਰ ਕੁਲਦੀਪ ਕੁਮਾਰ ਨੇ ਕੁਝ ਘੰਟੇ ਪਹਿਲਾਂ ਹੀ ਰੱਦ ਕਰ ਦਿੱਤੀ ਸੀ। ਅਚਾਨਕ ਮੀਟਿੰਗ ਰੱਦ ਕਰਨਾ ਨਗਰ ਨਿਗਮ ਵਿੱਚ ਚਰਚਾ ਦਾ ਵਿਸ਼ਾ ਬਣਿਆ ਰਿਹਾ। ਮੇਅਰ ਨੇ ਹੁਣ ਮੁੜ ਤੋਂ ਇਹ ਮੀਟਿੰਗ 27 ਅਗਸਤ ਨੂੰ ਸੱਦੀ ਹੈ। ਪਿਛਲੀ ਮੀਟਿੰਗ ਰੱਦ ਕਰਨ ਦੇ ਮੁੱਖ ਤੌਰ ’ਤੇ ਦੋ ਕਾਰਨ ਚਰਚਾ ਵਿੱਚ ਰਹੇ। ਸੂਤਰਾਂ ਅਨੁਸਾਰ ਪਹਿਲਾ ਕਾਰਨ ਆਮ ਆਦਮੀ ਪਾਰਟੀ ਦੇ ਕੌਂਸਲਰ ਜਸਬੀਰ ਲਾਡੀ ਨੇ ਇੱਕ ਸਪਲੀਮੈਂਟਰੀ ਏਜੰਡੇ ਨੂੰ ਲੈ ਕੇ ਕੁਝ ਗੰਭੀਰ ਇਤਰਾਜ਼ ਦਰਜ ਕਰਵਾਏ, ਜਿਸ ਤੋਂ ਬਾਅਦ ਪਾਰਟੀ ਹਾਈਕਮਾਂਡ ਦੀਆਂ ਹਦਾਇਤਾਂ ’ਤੇ ਮੀਟਿੰਗ ਰੱਦ ਕਰ ਦਿੱਤੀ ਗਈ। ਦੂਜਾ ਮੇਅਰ ਨੇ ਤਬੀਅਤ ਖ਼ਰਾਬ ਹੋਣ ਦੀ ਦਲੀਲ ਦਿੱਤੀ ਸੀ, ਜਿਸ ਤੋਂ ਬਾਅਦ ਮੀਟਿੰਗ ਨੂੰ ਅਚਾਨਕ ਰੱਦ ਕਰ ਦਿੱਤਾ ਗਿਆ। ਦੂਜੇ ਪਾਸੇ ਵਿਰੋਧੀ ਧਿਰ ਨੇ ਮੀਟਿੰਗ ਰੱਦ ਹੋਣ ’ਤੇ ਸਖਤ ਇਤਰਾਜ਼ ਦਰਜ ਕਰਵਾਇਆ ਸੀ। ਉਸ ਦਾ ਕਹਿਣਾ ਸੀ ਕਿ ਜੇ ਮੇਅਰ ਕਿਸੇ ਕਾਰਨ ਹਾਊਸ ਮੀਟਿੰਗ ਦੀ ਪ੍ਰਧਾਨਗੀ ਨਹੀਂ ਕਰ ਸਕਦੇ ਤਾਂ ਉਨ੍ਹਾਂ ਦੀ ਗੈਰਹਾਜ਼ਰੀ ਵਿੱਚ ਸੀਨੀਅਰ ਡਿਪਟੀ ਮੇਅਰ ਮੀਟਿੰਗ ਦੀ ਪ੍ਰਧਾਨਗੀ ਕਰ ਸਕਦੇ ਹਨ। ਭਾਜਪਾ ਕੌਂਸਲਰ ਸੌਰਭ ਜੋਸ਼ੀ ਨੇ ਕਿਹਾ ਕਿ ਨਿਗਮ ਦੇ ਇਤਿਹਾਸ ਵਿੱਚ ਇਹ ਪਹਿਲੀ ਵਾਰ ਹੋਇਆ ਹੈ ਕਿ ਸਦਨ ਦੀ ਮੀਟਿੰਗ ਤੈਅ ਸਮੇਂ ਤੋਂ ਸਿਰਫ਼ 11 ਘੰਟੇ ਪਹਿਲਾਂ ਹੀ ਰੱਦ ਕੀਤੀ ਗਈ ਹੈ।

Advertisement
Advertisement