For the best experience, open
https://m.punjabitribuneonline.com
on your mobile browser.
Advertisement

ਡੀਸੀ ਵੱਲੋਂ ਦਸਮੇਸ਼ ਸਕੂਲ ਬਾਦਲ ਦਾ ਦਾ ਦੌਰਾ

08:43 AM Sep 10, 2024 IST
ਡੀਸੀ ਵੱਲੋਂ ਦਸਮੇਸ਼ ਸਕੂਲ ਬਾਦਲ ਦਾ ਦਾ ਦੌਰਾ
ਸਕੂਲ ਦਾ ਦੌਰਾ ਕਰਦੇ ਹੋਏ ਡਿਪਟੀ ਕਮਿਸ਼ਨਰ ਰਾਜੇਸ਼ ਤ੍ਰਿਪਾਠੀ।
Advertisement

ਲੰਬੀ (ਇਕਬਾਲ ਸਿੰਘ ਸ਼ਾਂਤ): ਦਸਮੇਸ਼ ਗਰਲਜ ਸੀਨੀਅਰ ਸੈਕੰਡਰੀ ਪਬਲਿੱਕ ਸਕੂਲ ਬਾਦਲ ਵਿੱਚ ਸ੍ਰੀ ਮੁਕਤਸਰ ਸਾਹਿਬ ਦੇ ਡਿਪਟੀ ਕਮਿਸ਼ਨਰ-ਕਮ-ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਰਾਜੇਸ਼ ਤ੍ਰਿਪਾਠੀ ਨੇ ਸਕੂਲ ਦਾ ਦੌਰਾ ਕੀਤਾ। ਉਨ੍ਹਾਂ ਸਕੂਲ ਦੇ ਪ੍ਰਿੰਸੀਪਲ ਰਿਤੂ ਨੰਦਾ ਤੇ ਪ੍ਰਸ਼ਾਸਕੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਸਕੂਲ ’ਚ ਵਿੱਦਿਅਕ ਕਾਰਜਾਂ ਬਾਰੇ ਜਾਣਕਾਰੀ ਹਾਸਲ ਕੀਤੀ ਅਤੇ ਭਵਿੱਖੀ ਵਿਕਾਸ ਬਾਰੇ ਵਿਚਾਰ-ਚਰਚਾ ਕੀਤੀ। ਡਿਪਟੀ ਕਮਿਸ਼ਨਰ ਨੇ ਸਟਾਫ ਦੇ ਮੁਖਾਤਿਬ ਹੁੰਦਿਆਂ ਦੇਸ਼ ਦੇ ਭਵਿੱਖ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਲਈ ਵੱਖ-ਵੱਖ ਨੁਕਤੇ ਸਾਂਝੇ ਕੀਤੇ। ਉਨ੍ਹਾਂ ਅਧਿਆਪਕਾਂ ਨੂੰ ਆਪਣੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਪ੍ਰਿੰਸੀਪਲ ਰਿਤੂ ਨੰਦਾ ਨੇ ਡਿਪਟੀ ਕਮਿਸ਼ਨਰ ਦਾ ਧੰਨਵਾਦ ਕੀਤਾ।

Advertisement

Advertisement
Advertisement
Author Image

Advertisement