ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਹੜ੍ਹ ਸੰਭਾਵਿਤ ਖੇਤਰਾਂ ਦਾ ਦੌਰਾ

07:01 AM Jun 20, 2024 IST
ਅਧਿਕਾਰੀਆਂ ਨਾਲ ਗੱਲਬਾਤ ਕਰਦੇ ਹੋਏ ਅਧਿਕਾਰੀ।

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 19 ਜੂਨ
ਜ਼ਿਲ੍ਹਾ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਪਿੰਡ ਕੰਨੀਆਂ ਹੁਸੈਨੀ, ਸ਼ੇਰੇਵਾਲ ਅਤੇ ਬਾਗੀਆਂ ਨੇੜੇ ਸਤਲੁਜ ਦਰਿਆ ’ਤੇ ਧੁੱਸੀ ਬੰਨ੍ਹ ਦੇ ਨਾਲ-ਨਾਲ ਹੜ੍ਹ ਰੋਕੂ ਕੰਮਾਂ ਦਾ ਜਾਇਜ਼ਾ ਲਿਆ। ਇਸ ਮੌਕੇ ਮਾਲ ਤੇ ਸਿੰਚਾਈ ਵਿਭਾਗ ਦੇ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ। ਡਿਪਟੀ ਕਮਿਸ਼ਨਰ ਵੱਲੋਂ ਸਾਰੇ ਐਸਡੀਐਮ ਨੂੰ ਹਦਾਇਤ ਕੀਤੀ ਕਿ ਉਹ ਹੜ੍ਹ ਰੋਕੂ ਕੰਮਾਂ ਨੂੰ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਅਤੇ ਸ਼ਨਿਚਰਵਾਰ ਤੱਕ ਪਿਛਲੇ ਸਾਲ ਦੇ ਹੜ੍ਹ ਪ੍ਰਭਾਵਿਤ ਸਾਰੇ ਖੇਤਰਾਂ ਦਾ ਦੌਰਾ ਕਰਨ ਤਾਂ ਜੋ ਕਿਸੇ ਵੀ ਸੁਧਾਰ ਦੇ ਕੰਮ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ। ਉਨ੍ਹਾਂ ਪ੍ਰਭਾਵਿਤ ਪਿੰਡਾਂ ਲਈ ਯੋਜਨਾ ਬਣਾਉਣ ਲਈ ਕਿਹਾ ਜਿਸ ਵਿਚ ਬੋਰੀਆਂ ਰੱਖਣ, ਜੇ.ਸੀ.ਬੀ., ਪੋਕਲੇਨ ਮਸ਼ੀਨਰੀ ਤੋਂ ਇਲਾਵਾ ਹੋਰ ਪ੍ਰਬੰਧ ਕੀਤੇ ਜਾ ਸਕਣ। ਡਿਪਟੀ ਕਮਿਸ਼ਨਰ ਵੱਲੋਂ ਆਗਾਮੀ ਬਰਸਾਤ ਦੇ ਮੌਸਮ ਦੌਰਾਨ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਣ ਲਈ ਅਧਿਕਾਰੀਆਂ ਨੂੰ ਚੌਕਸ ਰਹਿਣ ਲਈ ਕਿਹਾ। ਅਧਿਕਾਰੀਆਂ ਨੂੰ ਹੜ੍ਹਾਂ ਦੀ ਸੰਭਾਵਨਾ ਵਾਲੇ ਸੰਵੇਦਨਸ਼ੀਲ ਖੇਤਰਾਂ ਨੂੰ ਮਜ਼ਬੂਤ ਕਰਨ ਦੇ ਨਿਰਦੇਸ਼ ਦਿੱਤੇ ਗਏ।

Advertisement

Advertisement
Advertisement