ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਡੀਸੀ ਵੱਲੋਂ ਸਰਕਾਰੀ ਸਕੂਲ ਬਾਲੀਆਂ ਦਾ ਦੌਰਾ

06:39 AM Jul 03, 2024 IST
ਪਿੰਡ ਬਾਲੀਆਂ ਦੇ ਸਕੂਲ ’ਚ ਬੱਚਿਆਂ ਦਾ ਕਤਾਰ ਵਿੱਚ ਬੈਠ ਕੇ ਖਾਣਾ ਖਾਣ ਮੌਕੇ ਡਿਪਟੀ ਕਮਿਸ਼ਨਰ ਜਤਿੰਦਰ ਜ਼ੋਰਵਾਲ।

ਗੁਰਦੀਪ ਲਾਲੀ
ਸੰਗਰੂਰ, 2 ਜੁਲਾਈ
ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਾਲੀਆਂ ਦਾ ਦੌਰਾ ਕੀਤਾ ਅਤੇ ਸਕੂਲੀ ਵਿਦਿਆਰਥੀਆਂ ਦੀ ਵਿੱਦਿਅਕ ਤੇ ਖੇਡਾਂ ਸਬੰਧੀ ਸਮੁੱਚੀ ਕਾਰਗੁਜ਼ਾਰੀ ਦਾ ਜਾਇਜ਼ਾ ਲਿਆ। ਡਿਪਟੀ ਕਮਿਸ਼ਨਰ ਨੇ ਅਧਿਆਪਕਾਂ ਤੋਂ ਬੱਚਿਆਂ ਦੇ ਹੁਨਰ, ਦਿਲਚਸਪੀ ਤੇ ਸਮਰੱਥਾ ਬਾਰੇ ਫੀਡਬੈਕ ਹਾਸਲ ਕੀਤੀ ਅਤੇ ਮਿਸ਼ਨ ਐਕਸੀਲੈਂਸ ਤਹਿਤ ਬੱਚਿਆਂ ਦੇ ਵਿਅਕਤੀਤਵ ਵਿੱਚ ਨਿਖਾਰ ਲਿਆਉਣ ਲਈ ਅਧਿਆਪਕਾਂ ਦੇ ਪੱਧਰ ’ਤੇ ਕੀਤੇ ਜਾ ਰਹੇ ਉਪਰਾਲਿਆਂ ਦਾ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦੇ ਮਾਪਿਆਂ ਤੇ ਅਧਿਆਪਕਾਂ ਦਾ ਇਹ ਨੈਤਿਕ ਫਰਜ਼ ਹੈ ਕਿ ਉਹ ਬੱਚਿਆਂ ਨੂੰ ਸਹੀ ਦਿਸ਼ਾ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋਣ ਤਾਂ ਜੋ ਬੱਚੇ ਆਪਣੀ ਮਿਹਨਤ ਤੇ ਲਗਨ ਨਾਲ ਬੁਲੰਦੀਆਂ ਨੂੰ ਛੂਹ ਸਕਣ। ਡਿਪਟੀ ਕਮਿਸ਼ਨਰ ਜਤਿੰਦਰ ਜੋਰਵਾਲ ਨੇ ਕਿਹਾ ਕਿ ਮਿਸ਼ਨ ਐਕਸੀਲੈਂਸ ਵਿਦਿਆਰਥੀਆਂ ਦੀ ਕਾਰਗੁਜ਼ਾਰੀ ਨੂੰ ਸਰਵੋਤਮ ਬਣਾਉਣ ਲਈ ਮਹੱਤਵਪੂਰਨ ਜ਼ਰੀਆ ਹੈ ਜਿਸ ਨੂੰ ਹਰ ਸਕੂਲ ਵਿੱਚ ਸਫ਼ਲਤਾ ਨਾਲ ਲਾਗੂ ਕਰਨ ਲਈ ਵਿਸ਼ੇਸ਼ ਧਿਆਨ ਦਿੱਤੇ ਜਾਣ ਦੀ ਲੋੜ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਕੂਲ ਵਿੱਚ ਮਿਡ-ਡੇਅ ਮੀਲ ਤਹਿਤ ਵਿਦਿਆਰਥੀਆਂ ਨੂੰ ਪਰੋਸੇ ਜਾਣ ਵਾਲੇ ਭੋਜਨ ਦੀ ਗੁਣਵੱਤਾ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਨੇ ਵਿਦਿਆਰਥੀਆਂ ਨਾਲ ਕਤਾਰ ਵਿੱਚ ਬੈਠ ਕੇ ਖਾਣਾ ਖਾਧਾ ਅਤੇ ਵਿਦਿਆਰਥੀਆਂ ਵੱਲੋਂ ਭਵਿੱਖ ਲਈ ਉਲੀਕੇ ਗਏ ਸੁਪਨਿਆਂ ਬਾਰੇ ਪੁੱਛਿਆ।
ਉਨ੍ਹਾਂ ਨੇ ਵਿਦਿਆਰਥੀਆਂ ਨੂੰ ਕਿਹਾ ਕਿ ਸਫ਼ਲਤਾ ਦਾ ਕੋਈ ਸ਼ਾਰਟ ਕੱਟ ਨਹੀਂ ਹੈ ਇਸ ਲਈ ਆਪਣੇ ਜੀਵਨ ਵਿੱਚ ਵੱਡੇ ਮੁਕਾਮਾਂ ਨੂੰ ਹਾਸਲ ਕਰਨ ਲਈ ਮਿਹਨਤ ਕਰਨ ਦੀ ਲੋੜ ਹੈ। ਇਸ ਮੌਕੇ ਸਹਾਇਕ ਕਮਿਸ਼ਨਰ ਅੰਡਰ ਟਰੇਨਿੰਗ ਡਾ. ਆਦਿੱਤਯ ਸ਼ਰਮਾ ਵੀ ਹਾਜ਼ਰ ਸਨ।

Advertisement

Advertisement
Advertisement