ਡੀਸੀ ਵੱਲੋਂ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਦਾ ਦੌਰਾ
07:03 AM Sep 28, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 27 ਸਤੰਬਰ
ਝੋਨੇ ਦੀ ਬੰਪਰ ਫਸਲ ਹੋਣ ਕਰਕੇ ਇਸ ਵਾਰ ਪਟਿਆਲਾ ਜ਼ਿਲ੍ਹੇ ਵਿੱਚ 14.04 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਦੀ ਸੰਭਾਵਨਾ ਹੈ। ਜਿਸ ਲਈ ਬਾਰਦਾਨਾ, ਟ੍ਰਾਂਸਪੋਰਟ, ਭੰਡਾਰਨ ਸਮੇਤ ਲੋੜੀਂਦੇ ਪ੍ਰਬੰਧ ਵੀ ਮੁਕੰਮਲ ਕੀਤੇ ਗਏ ਹਨ। ਇਸ ਗੱਲ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਕੀਤਾ। ਉਹ ਅੱਜ ਇਥੇ ਝੋਨੇ ਦੇ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲੈਣ ਲਈ ਅਨਾਜ ਮੰਡੀ ਪਟਿਆਲਾ ਦਾ ਦੌਰਾ ਕਰ ਰਹੇਸਨ। ਉਨ੍ਹਾਂ ਦਾ ਕਹਿਣਾ ਸੀ ਕਿ ਜ਼ਿਲ੍ਹੇ ਦੀਆਂ ਸਾਰੀਆਂ ਮੰਡੀਆਂ ਵਿੱਚ ਝੋਨੇ ਦੀ ਖਰੀਦ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ, ਤਾਂ ਕਿ ਫ਼ਸਲ ਵੇਚਣ ਸਮੇਂ ਕੋਈ ਦਿੱਕਤ ਨਾ ਆਵੇ। ਉਨ੍ਹਾਂ ਆੜ੍ਹਤੀਆ ਐਸੋਸੀਏਸ਼ਨ ਦੇ ਨੁਮਾਇੰਦਿਆਂ ਨਾਲ ਵੀ ਗੱਲਬਾਤ ਕੀਤੀ। ਉਨ੍ਹਾਂ ਨੇ ਕਿਸਾਨਾਂ ਨੂੰ ਜਿਣਸ ਨਮੀ ਸਬੰਧੀ ਤੈਅ ਮਾਪਦੰਡਾਂ ਮੁਤਾਬਕ ਹੀ ਲੈ ਕੇ ਆਉਣ ਦੀ ਅਪੀਲ ਕੀਤੀ।
Advertisement
Advertisement
Advertisement