ਡੀਸੀ ਵੱਲੋਂ ਸੇਵਾ ਤੇ ਫਰਦ ਕੇਂਦਰਾਂ ਦਾ ਦੌਰਾ
07:11 AM Oct 02, 2024 IST
Advertisement
ਖੇਤਰੀ ਪ੍ਰਤੀਨਿਧ
ਪਟਿਆਲਾ, 1 ਅਕਤੂਬਰ
ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਸੇਵਾ ਕੇਂਦਰ ਅਤੇ ਫਰਦ ਕੇਂਦਰ ਦਾ ਅਚਨਚੇਤ ਨਿਰੀਖਣ ਕੀਤਾ। ਇਸ ਦੌਰਾਨ ਕੰਮ ਕਰਵਾਉਣ ਆਏ ਲੋਕਾਂ ਤੋਂ ਦਫ਼ਤਰੀ ਕੰਮਕਾਜ ਬਾਰੇ ਪ੍ਰਤੀਕਿਰਿਆ ਹਾਸਲ ਕੀਤੀ ਤਾਂ ਜੋ ਸਮਾਂਬੱਧ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਮਬੱਧ ਤੇ ਪਾਰਦਰਸ਼ੀ ਢੰਗ ਨਾਲ ਸੇਵਾਵਾਂ ਪ੍ਰਦਾਨ ਕਰਨ ’ਚ ਕੋਈ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਉਹ ਅਜਿਹੀ ਚੈਕਿੰਗ ਲਗਾਤਾਰ ਜਾਰੀ ਰੱਖਣਗੇ ਤਾਂ ਕਿ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਖੱਜਲ ਖੁਆਰੀ ਤੋਂ ਬਚਾਇਆ ਜਾ ਸਕੇ।
Advertisement
Advertisement
Advertisement