ਡੀਸੀਪੀ ਵੱਲੋਂ ਮੋਬਾਈਲ ਤੇ ਸਿਮ ਸਬੰਧੀ ਹੁਕਮ ਜਾਰੀ
ਪੱਤਰ ਪ੍ਰੇਰਕ
ਜਲੰਧਰ, 28 ਨਵੰਬਰ
ਡਿਪਟੀ ਕਮਿਸ਼ਨਰ ਪੁਲੀਸ ਲਾਅ ਐਂਡ ਆਰਡਰ ਅੰਕੁਰ ਗੁਪਤਾ ਨੇ ਫੌਜ਼ਦਾਰੀ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਸਾਈਬਰ ਕ੍ਰਾਈਮ ਰੋਕਣ ਲਈ, ਲੋਕ ਹਿੱਤ ਨੂੰ ਮੁੱਖ ਰੱਖਦੇ ਹੋਏ, ਅਮਨ ਅਤੇ ਕਾਨੂੰਨ ਦੀ ਸਥਿਤੀ ਬਹਾਲ ਰੱਖਣ ਲਈ ਹੁਕਮ ਜਾਰੀ ਕੀਤੇ ਹਨ ਕਿ ਪੁਲੀਸ ਕਮਿਸ਼ਨਰੇਟ ਜਲੰਧਰ ਦੀ ਹਦੂਦ ਅੰਦਰ ਆਉਂਦੇ ਸਾਰੇ ਮੋਬਾਈਲ ਅਤੇ ਸਿਮ ਵਿਕਰੇਤਾ, ਮੋਬਾਈਲ ਅਤੇ ਸਿਮ ਵੇਚਦੇ ਸਮੇਂ ਖ਼ਰੀਦਦਾਰ ਪਾਸੋਂ ਪਹਿਚਾਣ ਪੱਤਰ/ਆਈ.ਡੀ. ਪਰੂਫ/ਫੋਟੋ ਹਾਸਲ ਕੀਤੇ ਬਿਨਾਂ ਮੋਬਾਈਲਅਤੇ ਸਿਮ ਨਹੀਂ ਵੇਚਣਗੇ। ਉਨ੍ਹਾਂ ਕਿਹਾ ਕਿ ਉਹ ਮੋਬਾਈਲ ਨੂੰ ਗ੍ਰਾਹਕ/ਵਿਕਰੇਤਾ ਪਾਸੋਂ ਖ਼ਰੀਦਣਸਮੇਂ ਗ੍ਰਾਹਕ/ਵਿਕਰੇਤਾ ਨੂੰ ਵੀ ਆਪਣੀ ਫਰਮ ਦੀ ਮੋਹਰ ਅਤੇ ਦਸਤਖ਼ਤਾਂ ਹੇਠ ‘ਪ੍ਰਚੇਜ਼ ਸਰਟੀਫਿਕੇਟ’ ਦੇਣਗੇ। ਇਸੇ ਤਰ੍ਹਾਂ ਮੋਬਾਈਲ ਫੋਨ ਖਰੀਦਣ ਸਮੇਂ ਖ਼ਰੀਦਦਾਰ ਜਾਂ ਕੋਈ ਉਸ ਦਾ ਰਿਸ਼ਤੇਦਾਰ/ਜਾਣਕਾਰ ਵਿਅਕਤੀ, ਜਿਸ ਦੇ ਅਕਾਊਂਟ ਵਿਚੋਂ ਯੂ.ਪੀ.ਆਈ. ਪੇਮੈਂਟ ਜਾਂ ਕਾਰਡ ਦੁਆਰਾ ਜਾਂ ਆਨ-ਲਾਈਨ ਅਦਾਇਗੀ ਕੀਤੀ ਜਾਂਦੀ ਹੈ ਤਾਂ ਉਸ ਵਿਅਕਤੀ ਦਾ ਆਈ.ਡੀ. ਪਰੂਫ ਵੀ ਦੁਕਾਨਦਾਰ ਹਾਸਲ ਕਰਨ ਦੇ ਜ਼ਿੰਮੇਵਾਰ ਹੋਣਗੇ, ਜਿਸ ਵਿਅਕਤੀ ਦੇ ਅਕਾਊਂਟ ਵਿਚੋਂ ਪੇਮੈਂਟ ਹੋਈ ਹੈ, ਉਸ ਵਿਅਕਤੀ ਦਾ ਆਈ.ਡੀ.ਪਰੂਫ ਅਤੇ ਗ੍ਰਾਹਕ ਦੀ ਫੋਟੋ ਅਨੁਸਾਰ ਰਿਕਾਰਡ ਰਜਿਸਟਰ ਮੇਨਟੇਨ ਕਰਨਗੇ। ਇਹ ਹੁਕਮ 29.11.2023 ਤੋਂ 28.02.2024 ਤੱਕ ਲਾਗੂ ਰਹੇਗਾ।