ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਡੀਸੀ ਵੱਲੋਂ ‘ਬੁੱਢੇ ਦਰਿਆ’ ਨੂੰ ਸੁਰਜੀਤ ਕਰਨ ਸਬੰਧੀ ਪ੍ਰਾਜੈਕਟ ਦੀ ਸਮੀਖਿਆ

07:50 AM Jul 02, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 1 ਜੁਲਾਈ
ਸਨਅਤੀ ਸ਼ਹਿਰ ਦੇ ਵਿੱਚੋਂ ਵਿੱਚ ਲੰਘਦੇ 16 ਕਿੱਲੋਮੀਟਰ ਦੇ ਬੁੱਢੇ ਨਾਲੇ ਨੂੰ ਦੁਬਾਰਾ ਤੋਂ ਬੁੱਢਾ ਦਰਿਆ ਬਣਾਉਣ ਲਈ ਸੁਰੂ ਕੀਤੇ ਕੰਮਾਂ ਦੀ ਸਮੀਖਿਆ ਦੇ ਲਈ ਡਿਪਟੀ ਕਮਿਸ਼ਨਰ-ਕਮ-ਨਗਰ ਨਿਗਮ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਨਗਰ ਨਿਗਮ ਦੇ ਸੀਨੀਅਰ ਅਧਿਕਾਰੀਆਂ ਨਾਲ ਮੀਟਿੰਗ ਕੀਤੀ। ਸਰਕਾਰ ਵੱਲੋਂ ਨਗਰ ਨਿਗਮ ਕਮਿਸ਼ਨਰ ਦਾ ਵਾਧੂ ਚਾਰਜ ਦਿੱਤੇ ਜਾਣ ਤੋਂ ਬਾਅਦ, ਸਾਹਨੀ ਨੇ ਸਰਾਭਾ ਨਗਰ ਵਿੱਚ ਨਗਰ ਨਿਗਮ ਜ਼ੋਨ ਡੀ ਦਫ਼ਤਰ ਵਿੱਚ ਮੀਟਿੰਗ ਕੀਤੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਬਕਾਇਆ ਤੇ ਪ੍ਰਸਤਾਵਿਤ ਕੰਮਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਡੀਸੀ ਨੇ ਬੁੱਢਾ ਨਾਲੇ ਨੂੰ ਬੁਢਾ ਦਰਿਆ ਬਣਾਉਣ ਲਈ ਕੀਤੇ ਜਾ ਰਹੇ ਕੰਮਾਂ ਬਾਰੇ ਪੂਰੀ ਜਾਣਕਾਰੀ ਲਈ। ਨਾਲ ਹੀ ਮੌਜੂਦਾ ਸਮੇਂ ਵਿੱਚ ਮੌਨਸੂਨ ਦੌਰਾਨ ਲੋਕਾਂ ਨੂੰ ਬੁੱਢੇ ਨਾਲੇ ਦੇ ਓਵਰਫਲੋਅ ਹੁੰਦੇ ਕੰਮ ਨੂੰ ਵੀ ਬਚਾਉਣ ਲਈ ਕਿਹਾ। ਮੀਟਿੰਗ ਦੌਰਾਨ ਡੀਸੀ ਸਾਹਨੀ ਨੇ ਅਧਿਕਾਰੀਆਂ ਨੂੰ ਮੌਨਸੂਨ ਸੀਜ਼ਨ ਦੌਰਾਨ ਵੱਡੇ ਪੱਧਰ ’ਤੇ ਬੂਟੇ ਲਗਾਉਣ ਦੀ ਮੁਹਿੰਮ ਚਲਾਉਣ ਦੇ ਨਿਰਦੇਸ਼ ਦਿੱਤੇ। ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਕਿ ਉਹ ਬੂਟੇ ਲਗਾਉਣ ਦੀ ਮੁਹਿੰਮ ਸ਼ੁਰੂ ਕਰਨ ਤੋਂ ਬਾਅਦ ਪੌਦਿਆਂ ਦੇ ਰੱਖ-ਰਖਾਅ ’ਤੇ ਵੀ ਧਿਆਨ ਦੇਣ। ਮੀਟਿੰਗ ਵਿੱਚ ਨਗਰ ਨਿਗਮ ਵਧੀਕ ਕਮਿਸ਼ਨਰ ਪਰਮਦੀਪ ਸਿੰਘ, ਸਹਾਇਕ ਕਮਿਸ਼ਨਰ ਜਸਦੇਵ ਸਿੰਘ ਸੇਖੋਂ, ਨਿਗਰਾਨ ਇੰਜਨੀਅਰ ਪਰਵੀਨ ਸਿੰਗਲਾ, ਨਿਗਰਾਨ ਇੰਜਨੀਅਰ ਸੰਜੇ ਕੰਵਰ, ਕਾਰਜਕਾਰੀ ਇੰਜਨੀਅਰ ਰਣਬੀਰ ਸਿੰਘ, ਕਾਰਜਕਾਰੀ ਇੰਜਨੀਅਰ ਏਕਜੋਤ ਸਿੰਘ ਅਤੇ ਕਾਰਜਕਾਰੀ ਇੰਜਨੀਅਰ ਪਰਸ਼ੋਤਮ ਸਿੰਘ ਮੌਜੂਦ ਸਨ।

Advertisement

Advertisement