For the best experience, open
https://m.punjabitribuneonline.com
on your mobile browser.
Advertisement

ਪੂਰਬੀ ਦਿੱਲੀ ਦੇ ਫਲੈਟ ’ਚ ਭੈਣ-ਭਰਾ ਦੀਆਂ ਲਾਸ਼ਾਂ ਮਿਲੀਆਂ

08:39 AM Apr 18, 2024 IST
ਪੂਰਬੀ ਦਿੱਲੀ ਦੇ ਫਲੈਟ ’ਚ ਭੈਣ ਭਰਾ ਦੀਆਂ ਲਾਸ਼ਾਂ ਮਿਲੀਆਂ
Advertisement

ਨਵੀਂ ਦਿੱਲੀ, 17 ਅਪਰੈਲ
ਪੂਰਬੀ ਦਿੱਲੀ ਦੇ ਸ਼ਕਰਪੁਰ ਇਲਾਕੇ ਵਿੱਚ ਇੱਕ ਵਿਅਕਤੀ ਨੇ ਪੇਚਕਸ ਨਾਲ ਹਮਲਾ ਕਰ ਕੇ ਆਪਣੀ ਪਤਨੀ ਤੇ ਉਸ ਦੇ ਭਰਾ ਦਾ ਕਥਿਤ ਰੂਪ ’ਚ ਕਤਲ ਕਰ ਦਿੱਤਾ। ਪੁਲੀਸ ਨੇ ਇਹ ਜਾਣਕਾਰੀ ਦਿੱਤੀ ਹੈ। ਡੀਸੀਪੀ (ਪੂਰਬੀ ਦਿੱਲੀ) ਅਪੂਰਵਾ ਗੁਪਤਾ ਨੇ ਦੱਸਿਆ ਕਿ ਗਾਜਿਆਬਾਦ ਦੇ ਇੱਕ ਸਕੂਲ ’ਚ ਅਧਿਆਪਕਾ ਕਮਲੇਸ਼ ਹੋਲਕਰ (29) ਅਤੇ ਰਾਮ ਪ੍ਰਤਾਪ ਸਿੰਘ (18) ਬੁੱਧਵਾਰ ਦੀ ਸਵੇਰ ਸ਼ਕਰਪੁਰ ਦੀ ਇੱਕ ਰਿਹਾਇਸ਼ੀ ਇਮਾਰਤ ਦੀ ਦੂਜੀ ਮੰਜ਼ਿਲ ’ਤੇ ਖੂਨ ਨਾਲ ਲੱਥ-ਪੱਥ ਪਾਏ ਗਏ।
ਪੁਲੀਸ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਪਹਿਲੀ ਨਜ਼ਰ ਅਜਿਹਾ ਪ੍ਰਤੀਤ ਹੋ ਰਿਹਾ ਹੈ ਕਿ ਕਮਲੇਸ਼ ਤੇ ਉਸ ਦੇ ਪਤੀ ਸ਼੍ਰੇਆਂਸ ਕੁਮਾਰ ਪਾਲ ਵਿਚਾਲੇ ਮੰਗਲਵਾਰ ਰਾਤ ਨੂੰ ਕਿਸੇ ਗੱਲ ਨੂੰ ਲੈ ਕੇ ਬਹਿਸ ਹੋਈ ਹੋਵੇਗੀ, ਜਿਸ ਤੋਂ ਬਾਅਦ ਮੁਲਜ਼ਮ ਨੇ ਮਹਿਲਾ ਤੇ ਉਸ ਦੇ ਭਰਾ ਦਾ ਕਤਲ ਕਰ ਦਿੱਤਾ। ਅਧਿਕਾਰੀ ਨੇ ਦੱਸਿਆ ਕਿ ਔਰਤ ਦਾ ਭਰਾ ਉਸ ਦੇ ਦੋ ਸਾਲਾ ਬੇਟੇ ਦਾ ਜਨਮ ਦਿਨ ਮਨਾਉਣ ਲਈ ਉਤਰ ਪ੍ਰਦੇਸ਼ ਤੋਂ ਆਇਆ ਸੀ। ਉਨ੍ਹਾਂ ਦੱਸਿਆ ਕਿ ਪਾਲ ਸਵੇਰੇ ਲਾਪਤਾ ਸੀ ਪਰ ਬਾਅਦ ਵਿੱਚ ਉਹ ਜਾਂਚ ’ਚ ਸ਼ਾਮਲ ਹੋ ਗਿਆ ਅਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਅਧਿਕਾਰੀ ਨੇ ਦੱਸਿਆ ਕਿ ਉਸ ਤੋਂ ਪੁੱਛ-ਪੜਤਾਲ ਕੀਤੀ ਜਾ ਰਹੀ ਹੈ।
ਉਨ੍ਹਾਂ ਦੱਸਿਆ ਕਿ ਪਾਲ ਪੇਸ਼ੇ ਤੋਂ ਇੱਕ ਇੰਜਨੀਅਰ ਹੈ ਪਰ ਫਿਲਹਾਲ ਬੇਰੁਜ਼ਗਾਰ ਹੈ। ਅਧਿਕਾਰੀ ਮੁਤਾਬਕ ਮੁਲਜ਼ਮ ਦੇ ਪਿਤਾ ਭਾਰਤੀ ਹਵਾਈ ਸੈਨਾ ਤੋਂ ਸੇਵਾਮੁਕਤ ਹੋਏ ਹਨ ਅਤੇ ਉਸ ਦੀ ਮਾਂ ਦਿੱਲੀ ਦੇ ਬਿਜਲੀ ਵਿਭਾਗ ’ਚ ਕੰਮ ਕਰਦੀ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮ ਦਾ ਛੋਟਾ ਭਰਾ ਆਪਣੀ ਪਤਨੀ ਨਾਲ ਇਸੇ ਇਮਾਰਤ ਦੀ ਪਹਿਲੀ ਮੰਜ਼ਿਲ ’ਤੇ ਰਹਿੰਦਾ ਹੈ। ਅਧਿਕਾਰੀ ਨੇ ਦੱਸਿਆ ਕਿ ਪਰਿਵਾਰ ਦੇ ਸਾਰੇ ਮੈਂਬਰਾਂ ਦੇ ਬਿਆਨ ਲਏ ਜਾ ਰਹੇ ਹਨ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। -ਪੀਟੀਆਈ

Advertisement

Advertisement
Author Image

joginder kumar

View all posts

Advertisement
Advertisement
×