For the best experience, open
https://m.punjabitribuneonline.com
on your mobile browser.
Advertisement

ਸੜਕ ਕਿਨਾਰੇ ਲਾਸ਼ ਮਿਲੀ; ਕਤਲ ਦਾ ਖਦਸ਼ਾ

09:50 AM Nov 29, 2023 IST
ਸੜਕ ਕਿਨਾਰੇ ਲਾਸ਼ ਮਿਲੀ  ਕਤਲ ਦਾ ਖਦਸ਼ਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਲੁਧਿਆਣਾ, 28 ਨਵੰਬਰ
ਜਮਾਲਪੁਰ ਦੇ ਪਿੰਡ ਸਾਹਬਾਣਾ ਇਲਾਕੇ ’ਚ ਅੱਜ ਸਵੇਰੇ ਸੜਕ ਕਿਨਾਰੇ ਇੱਕ ਵਿਅਕਤੀ ਦੀ ਲਾਸ਼ ਮਿਲੀ। ਸ਼ੱਕ ਕੀਤਾ ਜਾ ਰਿਹਾ ਹੈ ਕਿ ਇਸ ਦਾ ਕਤਲ ਕਰਨ ਤੋਂ ਬਾਅਦ ਲਾਸ਼ ਸੜਕ ਕਿਨਾਰੇ ਸੁੱਟੀ ਗਈ ਹੈ। ਕਿਸੇ ਰਾਹਗੀਰ ਨੇ ਇਸ ਦੀ ਜਾਣਕਾਰੀ ਪੁਲੀਸ ਨੂੰ ਦਿੱਤੀ। ਸੂਚਨਾ ਮਿਲਣ ਤੋਂ ਬਾਅਦ ਥਾਣਾ ਜਮਾਲਪੁਰ ਦੀ ਪੁਲੀਸ ਮੌਕੇ ’ਤੇ ਪੁੱਜੀ। ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ। ਪੁਲੀਸ ਮ੍ਰਿਤਕ ਦੀ ਪਛਾਣ ਕਰਨ ’ਚ ਲੱਗੀ ਹੈ, ਕਿਉਂਕਿ ਮ੍ਰਿਤਕ ਦਾ ਮੂੰਹ ਕਾਫ਼ੀ ਖਰਾਬ ਹੋ ਚੁੱਕਿਆ ਹੈ। ਸ਼ੱਕ ਹੈ ਕਿ ਉਸ ਨਾਲ ਕੁੱਟਮਾਰ ਕੀਤੀ ਗਈ ਹੈ ਜਾਂ ਫਿਰ ਮ੍ਰਿਤਕ ਦੇ ਮੂੰਹ ’ਤੇ ਕਿਸੇ ਵੱਡੀ ਚੀਜ਼ ਨਾਲ ਵਾਰ ਕਰ ਉਸ ਦਾ ਕਤਲ ਕੀਤਾ ਗਿਆ ਹੈ। ਪੁਲੀਸ ਦਾ ਕਹਿਣਾ ਹੈ ਕਿ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ ਤੇ ਪੋਸਟਮਾਰਟਮ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਖੁਲਾਸਾ ਹੋਵੇਗਾ।

Advertisement

Advertisement
Advertisement
Author Image

joginder kumar

View all posts

Advertisement