ਨਿਹੰਗਾਂ ਵੱਲੋਂ ਕਾਰ ਚਾਲਕ ’ਤੇ ਜਾਨਲੇਵਾ ਹਮਲਾ
07:23 AM Sep 28, 2024 IST
Advertisement
ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਸਤੰਬਰ
ਸ਼ਹਿਰ ਵਿੱਚ ਦੋ ਨਿਹੰਗਾਂ ਵੱਲੋਂ ਇੱਕ ਕਾਰ ਚਾਲਕ ਹਰਪ੍ਰੀਤ ਸਿੰਘ ਵਾਸੀ ਸੈਕਟਰ-70 ’ਤੇ ਜਾਨਲੇਵਾ ਹਮਲਾ ਕਰਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ। ਮਟੌਰ ਥਾਣਾ ਦੇ ਐੱਸਐੱਚਓ ਅਮਨਦੀਪ ਤਰੀਕਾ ਨੇ ਦੱਸਿਆ ਕਿ ਜ਼ਖਮੀ ਹਰਪ੍ਰੀਤ ਸਿੰਘ ਦੇ ਬਿਆਨਾਂ ’ਤੇ ਅਣਪਛਾਤੇ ਨਿਹੰਗਾਂ ਖ਼ਿਲਾਫ਼ ਇਰਾਦਾ ਕਤਲ ਦਾ ਪਰਚਾ ਦਰਜ ਕਰਕੇ ਮੁਲਜ਼ਮਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਪੀੜਤ ਹਰਪ੍ਰੀਤ ਸਿੰਘ ਨੇ ਸ਼ਿਕਾਇਤ ਵਿੱਚ ਕਿਹਾ ਹੈ ਕਿ ਉਹ 25 ਸਤੰਬਰ ਦੀ ਰਾਤ ਨੂੰ ਦੋ ਮੋਟਰਸਾਈਕਲ ਸਵਾਰ ਨਿਹੰਗਾਂ ਨਾਲ ਉਸ ਦੀ ਬਹਿਸ ਹੋ ਗਈ ਜੋ ਕਿ ਉਸ ’ਤੇ ਕਿਰਪਾਨ ਨਾਲ ਜਾਨਲੇਵਾ ਹਮਲਾ ਫਰਾਰ ਹੋ ਗਏ।
Advertisement
Advertisement
Advertisement