For the best experience, open
https://m.punjabitribuneonline.com
on your mobile browser.
Advertisement

ਪਿੰਡ ਹੱਲੋਮਾਜਰਾ ਦੇ ਨੌਜਵਾਨ ’ਤੇ ਜਾਨਲੇਵਾ ਹਮਲਾ

07:24 AM Nov 18, 2024 IST
ਪਿੰਡ ਹੱਲੋਮਾਜਰਾ ਦੇ ਨੌਜਵਾਨ ’ਤੇ ਜਾਨਲੇਵਾ ਹਮਲਾ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 17 ਨਵੰਬਰ
ਚੰਡੀਗੜ੍ਹ ਦੇ ਪਿੰਡ ਹੱਲੋਮਾਜਰਾ ਵਿੱਚ ਰਹਿਣ ਵਾਲੇ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਕਾਰਨ ਨੌਜਵਾਨ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਉਸ ਨੂੰ ਇਲਾਜ ਲਈ ਸੈਕਟਰ-32 ਦੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪੀੜਤ ਦੀ ਪਛਾਣ ਸੋਨੂੰ ਕੁਮਾਰ ਯਾਦਵ ਵਾਸੀ ਹੱਲੋਮਾਜਰਾ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦਿਆਂ ਹੀ ਥਾਣਾ ਸੈਕਟਰ-31 ਦੀ ਪੁਲੀਸ ਨੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਤੋਂ ਮਿਲੀ ਜਾਣਕਾਰੀ ਅਨੁਸਾਰ ਪੀੜਤ ਨੇ ਦੱਸਿਆ ਕਿ ਉਹ ਘਰ ਦੇ ਨਜ਼ਦੀਕ ਤੋਂ ਲੰਘ ਰਿਹਾ ਸੀ ਤਾਂ ਕੁਝ ਨੌਜਵਾਨਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਹੈ। ਥਾਣਾ ਸੈਕਟਰ-31 ਦੀ ਪੁਲੀਸ ਨੇ ਸ਼ਿਕਾਇਤ ਦੇ ਆਧਾਰ ’ਤੇ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

Advertisement

Advertisement
Advertisement
Author Image

Advertisement