ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਅਣਪਛਾਤੇ ਵਿਅਕਤੀਆਂ ਵੱਲੋਂ ਨੌਜਵਾਨ ’ਤੇ ਜਾਨਲੇਵਾ ਹਮਲਾ

08:53 AM Sep 09, 2024 IST

ਨਿੱਜੀ ਪੱਤਰ ਪ੍ਰੇਰਕ
ਗੁਰਾਇਆ, 8 ਸਤੰਬਰ
ਪਿੰਡ ਰੁੜਕਾ ਕਲਾਂ ਵਿੱਚ ਇੱਕ ਨੌਜਵਾਨ ’ਤੇ ਚਾਰ ਅਣਪਛਾਤੇ ਨੌਜਵਾਨਾਂ ਨੇ ਕਾਤਲਾਨਾ ਹਮਲਾ ਕਰ ਦਿੱਤਾ। ਜਾਣਕਾਰੀ ਮੁਤਾਬਕ ਸੌਰਭ ਪੁੱਤਰ ਸਰਬਜੀਤ (19 ਸਾਲ) ਵਾਸੀ ਪਿੰਡ ਰੁੜਕਾ ਕਲਾਂ ਆਪਣੇ ਘਰਾਂ ਦੇ ਕੋਲ ਹੀ ਗਲੀ ਵਿਚ ਬੈਠਾ ਸੀ ਕਿ ਚਾਰ ਮੋਟਰਸਾਈਕਲ ਸਵਾਰਾਂ ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ। ਉਨ੍ਹਾਂ ਦੇ ਮੂੰਹ ਕੱਪੜੇ ਨਾਲ ਢਕੇ ਹੋਏ ਸਨ ਅਤੇ ਇੱਕ ਹੀ ਮੋਟਰਸਾਈਕਲ ’ਤੇ ਆਏ ਸਨ। ਉਹ ਹਮਲਾ ਕਰਨ ਉਪਰੰਤ ਮੌਕੇ ਤੋਂ ਫ਼ਰਾਰ ਹੋ ਗਏ। ਹਮਲੇ ਵਿਚ ਸੌਰਭ ਬੁਰੀ ਤਰ੍ਹਾਂ ਨਾਲ ਜ਼ਖਮੀ ਹੋ ਗਿਆ ਹੈ। ਉਸ ਦੇ ਸਿਰ, ਲੱਤਾਂ ਅਤੇ ਬਾਂਹਾਂ ’ਤੇ ਕੱਟ ਲੱਗੇ ਹਨ। ਇਸ ਬਾਰੇ ਚੌਕੀ ਇੰਚਾਰਜ ਰੁੜਕਾ ਕਲਾਂ ਨੇ ਦੱਸਿਆ ਕਿ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿਛਲਾ ਕਾਰਨ ਜਲਦੀ ਹੀ ਪਤਾ ਲਗਾ ਲਿਆ ਜਾਵੇਗਾ।

Advertisement

Advertisement