ਹਰਿਆਣਾ ਦੇ ਮੁਲਾਜ਼ਮਾਂ ਦਾ ਮਹਿੰਗਾਈ ਭੱਤਾ 7 ਤੋਂ 12 ਫ਼ੀਸਦ ਵਧਾਇਆ
06:00 AM Nov 28, 2024 IST
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 27 ਨਵੰਬਰ
ਕੇਂਦਰ ਸਰਕਾਰ ਦੇ ਮੁਲਾਜ਼ਮਾਂ ਦੀ ਤਰਜ਼ ’ਤੇ ਹੁਣ ਹਰਿਆਣਾ ਵਿੱਚ ਵੀ 5ਵੇਂ ਅਤੇ 6ਵੇਂ ਤਨਖ਼ਾਹ ਕਮਿਸ਼ਨ ਮੁਤਾਬਕ ਤਨਖਾਹ-ਪੈਨਸ਼ਨ ਲੈ ਰਹੇ ਸਰਕਾਰੀ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਵੱਧ ਮਹਿੰਗਾਈ ਭੱਤਾ (ਡੀਏ) ਮਿਲੇਗਾ। ਵਿੱਤ ਵਿਭਾਗ ਦੇ ਮੁੱਖ ਸਕੱਤਰ ਅਨੁਰਾਗ ਰਸਤੋਗੀ ਵੱਲੋਂ ਇਸ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਮੁਤਾਬਕ ਛੇਵੇਂ ਤਨਖ਼ਾਹ ਕਮਿਸ਼ਨ ਦਾ ਲਾਭ ਲੈ ਰਹੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਭੱਤਾ ਸੱਤ ਫ਼ੀਸਦ ਵਧਾਇਆ ਗਿਆ ਹੈ। ਉਨ੍ਹਾਂ ਨੂੰ 239 ਫ਼ੀਸਦੀ ਦੀ ਬਜਾਏ ਹੁਣ 246 ਫ਼ੀਸਦ ਮਹਿੰਗਾਈ ਭੱਤਾ ਮਿਲੇਗਾ। ਜਦਕਿ ਪੰਜਵੇਂ ਤਨਖਾਹ ਕਮਿਸ਼ਨ ਤਹਿਤ ਤਨਖਾਹ ਲੈਣ ਵਾਲੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਦਾ ਡੀਏ 12 ਫ਼ੀਸਦ ਵਧਿਆ ਹੈ। ਉਨ੍ਹਾਂ ਨੂੰ 443 ਫ਼ੀਸਦ ਦੀ ਬਜਾਏ ਹੁਣ 455 ਫ਼ੀਸਦ ਮਹਿੰਗਾਈ ਭੱਤਾ ਦਿੱਤਾ ਜਾਵੇਗਾ। ਵਧਿਆ ਹੋਇਆ ਮਹਿੰਗਾਈ ਭੱਤਾ 1 ਜੁਲਾਈ 2024 ਤੋਂ ਲਾਗੂ ਹੋਵੇਗਾ।
Advertisement
Advertisement