For the best experience, open
https://m.punjabitribuneonline.com
on your mobile browser.
Advertisement

ਹਰਿਮੰਦਰ ਸਾਹਿਬ ’ਚ ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਬਰਸੀ ਮਨਾਈ

07:20 AM Jan 07, 2025 IST
ਹਰਿਮੰਦਰ ਸਾਹਿਬ ’ਚ ਸਤਵੰਤ ਸਿੰਘ ਤੇ ਕੇਹਰ ਸਿੰਘ ਦੀ ਬਰਸੀ ਮਨਾਈ
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 6 ਜਨਵਰੀ
ਜੂਨ 1984 ਵਿਚ ਹਰਿਮੰਦਰ ਸਾਹਿਬ ’ਤੇ ਫੌਜੀ ਹਮਲੇ ਖ਼ਿਲਾਫ਼ ਰੋਸ ਵਜੋਂ ਉਸ ਵੇਲੇ ਦੀ ਪ੍ਰਧਾਨ ਮੰਤਰੀ ’ਤੇ ਜਾਨਲੇਵਾ ਹਮਲਾ ਕਰਨ ਵਾਲੇ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਅੱਜ ਇੱਥੇ ਹਰਿਮੰਦਰ ਸਾਹਿਬ ਸਮੂਹ ਵਿਚ ਮਨਾਈ ਗਈ। ਸ਼੍ਰੋਮਣੀ ਕਮੇਟੀ ਵਲੋਂ ਸਮੂਹ ’ਚ ਸਥਿਤ ਗੁਰਦੁਆਰਾ ਝੰਡਾ ਬੁੰਗਾ ਸਾਹਿਬ ਵਿੱਚ ਭਾਈ ਸਤਵੰਤ ਸਿੰਘ ਅਤੇ ਭਾਈ ਕੇਹਰ ਸਿੰਘ ਦੀ ਬਰਸੀ ਮੌਕੇ ਅਖੰਡ ਪਾਠ ਦੇ ਭੋਗ ਪਾਏ ਗਏ।
ਇਸ ਮੌਕੇ ਹਜ਼ੂਰੀ ਰਾਗੀ ਭਾਈ ਕਮਲਦੀਪ ਸਿੰਘ ਦੇ ਜਥੇ ਨੇ ਕੀਰਤਨ ਕੀਤਾ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਹੁਕਮਨਾਮਾ ਗਿਆਨੀ ਬਲਜੀਤ ਸਿੰਘ ਨੇ ਸਰਵਣ ਕਰਵਾਇਆ। ਇਸ ਮੌਕੇ ਸੰਗਤ ਨੂੰ ਸੰਬੋਧਨ ਕਰਦਿਆਂ ਗਿਆਨੀ ਬਲਜੀਤ ਸਿੰਘ ਨੇ ਕਿਹਾ ਕਿ 1984 ’ਚ ਤਤਕਾਲੀ ਕਾਂਗਰਸ ਸਰਕਾਰ ਨੇ ਫ਼ੌਜੀ ਹਮਲਾ ਕਰਕੇ ਅਕਾਲ ਤਖ਼ਤ ਨੂੰ ਢਹਿ-ਢੇਰੀ ਕੀਤਾ ਤੇ ਬੇਦੋਸ਼ੀ ਸੰਗਤ ਨੂੰ ਸ਼ਹੀਦ ਕੀਤਾ ਸੀ। ਭਾਈ ਸਤਵੰਤ ਸਿੰਘ, ਭਾਈ ਬੇਅੰਤ ਸਿੰਘ ਤੇ ਭਾਈ ਕੇਹਰ ਸਿੰਘ ਨੇ ਇਸ ਦਾ ਬਦਲਾ ਲੈਂਦਿਆਂ ਸਿੱਖ ਕੌਮ ਦਾ ਸਿਰ ਉੱਚਾ ਕਰਦਿਆਂ ਸ਼ਹਾਦਤ ਪ੍ਰਾਪਤ ਕੀਤੀ। ਉਨ੍ਹਾਂ ਕਿਹਾ ਕਿ ਕੌਮ ਲਈ ਆਪਾ ਵਾਰਨ ਵਾਲੇ ਸ਼ਹੀਦਾਂ ਨੂੰ ਯਾਦ ਕਰਨਾ ਸਾਡਾ ਕੌਮੀ ਫ਼ਰਜ਼ ਹੈ ਅਤੇ ਸਿੱਖ ਕੌਮ ਆਪਣੇ ਸ਼ਹੀਦਾਂ ਨੂੰ ਹਮੇਸ਼ਾ ਯਾਦ ਰੱਖੇਗੀ। ਸਮਾਗਮ ਦੌਰਾਨ ਸ਼ਹੀਦਾਂ ਦੇ ਪਰਿਵਾਰਕ ਮੈਂਬਰਾਂ ਨੂੰ ਸਿਰੋਪਾਓ ਦਿੱਤੇ ਗਏ। ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਸੁਰਜੀਤ ਸਿੰਘ ਭਿੱਟੇਵੱਡ, ਭਾਈ ਮਨਜੀਤ ਸਿੰਘ ਭੂਰਾਕੋਹਨਾ, ਭਾਈ ਅਜਾਇਬ ਸਿੰਘ ਅਭਿਆਸੀ, ਭਾਈ ਚਰਨਜੀਤ ਸਿੰਘ ਜੱਸੋਵਾਲ ਮੌਜੂਦ ਸਨ।

Advertisement

Advertisement
Advertisement
Author Image

sukhwinder singh

View all posts

Advertisement