ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਕਰੰਟ ਨਾਲ ਮੌਤ: ਪ੍ਰਸ਼ਾਸਕ ਵੱਲੋਂ ਜਾਂਚ ਦੇ ਹੁਕਮ

06:45 AM Jul 20, 2024 IST

ਪੱਤਰ ਪ੍ਰੇਰਕ
ਚੰਡੀਗੜ੍ਹ, 19 ਜੁਲਾਈ
ਇੱਥੇ ਸੈਕਟਰ-8 ਵਿੱਚ ਕਰੰਟ ਲੱਗਣ ਨਾਲ 17 ਸਾਲਾ ਨੌਜਵਾਨ ਦੀ ਮੌਤ ਉਪਰੰਤ ਪੰਜਾਬ ਦੇ ਰਾਜਪਾਲ ਅਤੇ ਯੂਟੀ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਘਟਨਾ ਵਾਲੀ ਥਾਂ ਦਾ ਦੌਰਾ ਕੀਤਾ। ਉਨ੍ਹਾਂ ਨੇ ਸੈਕਟਰ-8 ਵਿੱਚ ਬਿਜਲੀ ਦੇ ਟਰਾਂਸਫਾਰਮਰ ਨੂੰ ਲੈ ਕੇ ਘਟਨਾ ਦੀ ਮੈਜਿਸਟ੍ਰੇਟੀ ਜਾਂਚ ਦੇ ਹੁਕਮ ਵੀ ਦਿੱਤੇ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੀਆਂ ਸਾਵਧਾਨੀਆਂ ਵਰਤੀਆਂ ਜਾਣ। ਇਸ ਮੌਕੇ ਪ੍ਰਸ਼ਾਸਕ ਦੇ ਸਲਾਹਕਾਰ ਰਾਜੀਵ ਵਰਮਾ ਵੀ ਮੌਜੂਦ ਸਨ।
ਪ੍ਰਸ਼ਾਸਕ ਨੇ ਬਿਜਲੀ ਦੇ ਟਰਾਂਸਫਾਰਮਰਾਂ ਦੇ ਖੁੱਲ੍ਹੇ ਅਤੇ ਖੰਭਿਆਂ ਵਾਲੇ ਫਿਊਜ਼ਾਂ ’ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੇ ਇੰਜਨੀਅਰਿੰਗ ਵਿਭਾਗ ਨੂੰ ਹਦਾਇਤ ਕੀਤੀ ਕਿ ਚੰਡੀਗੜ੍ਹ ਵਿੱਚ ਬਿਜਲੀ ਦੇ ਟਰਾਂਸਫਾਰਮਰਾਂ ਅਤੇ ਖੰਭਿਆਂ ਦੇ ਆਲੇ-ਦੁਆਲੇ ਲੋਕਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਤੁਰੰਤ ਕਦਮ ਚੁੱਕੇ ਜਾਣ।
ਨੌਜਵਾਨ ਦੀ ਮੌਤ ’ਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਸ਼ਾਸਕ ਨੇ ਸਿਵਲ ਅਤੇ ਪੁਲੀਸ ਪ੍ਰਸ਼ਾਸਨ ਦੋਵਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਕਿ ਦੋਸ਼ੀ ਪਾਏ ਜਾਣ ਵਾਲੇ ਵਿਅਕਤੀਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਬੰਧਤ ਵਿਭਾਗ ਦੇ ਅੰਦਰ ਜਵਾਬਦੇਹੀ ਤੈਅ ਕਰਨ ਲਈ ਵੀ ਕਿਹਾ। ਇਸ ਦੇ ਨਾਲ ਹੀ ਸਬੰਧਤ ਐਕਸੀਅਨ ਅਤੇ ਐੱਸਡੀਓ ਨੂੰ ਮੁਅੱਤਲ ਵੀ ਕਰ ਦਿੱਤਾ ਗਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ, ਸਕੱਤਰ ਇੰਜਨੀਅਰਿੰਗ ਹਰਗੁਣਜੀਤ ਕੌਰ, ਸੀਨੀਅਰ ਕਪਤਾਨ ਪੁਲੀਸ ਕੰਵਰਦੀਪ ਕੌਰ ਅਤੇ ਬਿਜਲੀ ਵਿਭਾਗ ਦੇ ਅਧਿਕਾਰੀ ਹਾਜ਼ਰ ਸਨ।
ਡਿਪਟੀ ਕਮਿਸ਼ਨਰ ਵਿਨੈ ਪ੍ਰਤਾਪ ਸਿੰਘ ਨੇ ਐੱਸਡੀਐੱਮ ਰਾਹੀਂ ਬਿਜਲੀ ਅਤੇ ਬਿਜਲੀ ਖੇਤਰ ਦੇ ਤਕਨੀਕੀ ਮਾਹਰਾਂ ਨੂੰ ਸ਼ਾਮਲ ਕਰ ਕੇ 10 ਦਿਨਾਂ ਦੇ ਅੰਦਰ-ਅੰਦਰ ਮੈਜਿਸਟ੍ਰੇਟੀ ਜਾਂਚ ਕਰਵਾਉਣ ਦਾ ਭਰੋਸਾ ਦਿੱਤਾ।

Advertisement

Advertisement
Advertisement