For the best experience, open
https://m.punjabitribuneonline.com
on your mobile browser.
Advertisement

ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ

08:29 AM Nov 25, 2024 IST
ਭੁਲੇਖੇ ਨਾਲ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ
Advertisement

ਖੇਤਰੀ ਪ੍ਰਤੀਨਿਧ
ਸਨੌਰ, 24 ਨਵੰਬਰ
ਸਨੌਰ ਦੇ ਰਹਿਣ ਵਾਲੇ ਚਰਨਜੀਤ ਸਿੰਘ (50) ਦੀ ਭੁਲੇਖੇ ਨਾਲ ਕੋਈ ਜ਼ਹਿਰੀਲੀ ਵਸਤੂ ਨਿਗਲਣ ਕਾਰਨ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਹਾਲਤ ਵਿਗੜਣ ’ਤੇ ਉਸ ਨੂੰ ਤੁਰੰਤ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਿਆਂਦਾ, ਜਿੱਥੇ ਉਸ ਦੀ ਮੌਤ ਹੋ ਗਈ। ਥਾਣਾ ਸਨੌਰ ਦੇ ਨਵੇਂ ਆਏ ਐੱਸਐੱਚਓ ਇੰਸਪੈਕਟਰ ਅਮਨਪਾਲ ਸਿੰਘ ਵਿਰਕ ਨੇ ਘਟਨਾ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਸਬੰਧੀ ਕਿਸੇ ਖਿਲਾਫ਼ ਵੀ ਕੋਈ ਕਾਰਵਾਈ ਨਾ ਕਰਦਿਆਂ ਧਾਰਾ 174 ਅਧੀਨ ਕਾਰਵਾਈ ਅਮਲ ’ਚ ਲਿਆਂਦੀ ਗਈ ਹੈ। ਉਨ੍ਹਾਂ ਕਿਹਾ ਕਿ ਚਰਨਜੀਤ ਸਿੰਘ ਦੀ ਗੈਰ ਕੁਦਰਤੀ ਮੌਤ ਦੀ ਇਸ ਘਟਨਾ ਸਬੰਧੀ ਰਾਜਿੰਦਰਾ ਹਸਪਤਾਲ ਤੋਂ ਪੁਲੀਸ ਕੋਲ ਪੁੱਜੀ ਇਤਲਾਹ ਦੇ ਆਧਾਰ ’ਤੇ ਜਦੋਂ ਥਾਣਾ ਸਨੌਰ ਤੋਂ ਸਹਾਇਕ ਥਾਣੇਦਾਰ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕੀਤੀ।

Advertisement

Advertisement
Advertisement
Author Image

Advertisement