For the best experience, open
https://m.punjabitribuneonline.com
on your mobile browser.
Advertisement

ਬੱਸ ਦੀ ਲਪੇਟ ’ਚ ਆਉਣ ਕਾਰਨ ਮੌਤ

06:45 AM Jul 01, 2024 IST
ਬੱਸ ਦੀ ਲਪੇਟ ’ਚ ਆਉਣ ਕਾਰਨ ਮੌਤ
Advertisement

ਪੱਤਰ ਪ੍ਰੇਰਕ
ਲਾਲੜੂ, 30 ਜੂਨ
ਇੱਥੋਂ ਨਜ਼ਦੀਕੀ ਪਿੰਡ ਝਰਮੜੀ ਨੇੜੇ ਅੰਬਾਲਾ ਚੰਡੀਗੜ੍ਹ ਮੁੱਖ ਮਾਰਗ ਨੂੰ ਪਾਰ ਕਰਦੇ ਸਮੇਂ ਬੀਤੀ ਰਾਤ ਹਰਿਆਣਾ ਰੋਡਵੇਜ਼ ਦੀ ਬੱਸ ਦੀ ਲਪੇਟ ਵਿੱਚ ਆ ਕੇ 45 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਦੀ ਅਜੇ ਤੱਕ ਸ਼ਨਾਖ਼ਤ ਨਹੀਂ ਹੋਈ।
ਮਾਮਲੇ ਦੀ ਜਾਂਚ ਕਰ ਰਹੇ ਸਹਾਇਕ ਸਬ-ਇੰਸਪੈਕਟਰ ਗੁਰਨਾਮ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਝਰਮੜੀ ਨੇੜੇ ਹਰਿਆਣਾ ਰੋਡਵੇਜ਼ ਦੀ ਬੱਸ ਦੀ ਫੇਟ ਵੱਜਣ ਕਾਰਨ ਇੱਕ ਵਿਅਕਤੀ ਗੰਭੀਰ ਰੂਪ ਵਿੱਚ ਫੱਟੜ ਹੋ ਗਿਆ ਹੈ। ਪੁਲੀਸ ਜਦੋਂ ਤਕ ਘਟਨਾ ਸਥਾਨ ’ਤੇ ਪੁੱਜੀ ਤਾਂ ਜ਼ਖ਼ਮੀ ਦੀ ਮੌਤ ਹੋ ਚੁੱਕੀ ਸੀ ਪਰ ਉਸ ਦੀ ਸ਼ਨਾਖ਼ਤ ਨਹੀਂ ਸਕੀ। ਲਾਸ਼ ਨੂੰ ਸ਼ਨਾਖ਼ਤ ਲਈ 72 ਘੰਟੇ ਵਾਸਤੇ ਸਿਵਲ ਹਸਪਤਾਲ ਡੇਰਾਬਸੀ ਦੇ ਮੁਰਦਾ ਘਰ ਵਿੱਚ ਰਖਵਾ ਦਿੱਤਾ ਗਿਆ ਹੈ। ਬੱਸ ਚਾਲਕ ਦੇ ਖਿਲਾਫ ਕੇਸ ਦਰਜ ਕਰ ਕੇ ਜਾਂਚ ਕੀਤੀ ਜਾ ਰਹੀ ਹੈ।

Advertisement

ਹਾਦਸੇ ਵਿੱਚ ਕਾਰ ਸਵਾਰ ਹਲਾਕ

ਅੰਬਾਲਾ (ਨਿੱਜੀ ਪੱਤਰ ਪ੍ਰੇਰਕ): ਇੱਥੇ ਜਗਾਧਰੀ ਮਾਰਗ ’ਤੇ ਸਿਵਲ ਹਸਪਤਾਲ ਦੇ ਬਾਹਰ ਸ਼ਨਿਚਰਵਾਰ ਰਾਤ ਨੂੰ ਤੇਜ਼ ਰਫ਼ਤਾਰ ਕਾਰ ਸੜਕ ਕਿਨਾਰੇ ਖੜ੍ਹੀ ਬਿਜਲੀ ਵਿਭਾਗ ਦੀ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇਕ ਨੌਜਵਾਨ ਦੀ ਮੌਤ ਹੋ ਗਈ ਜਦੋਂਕਿ ਕਾਰ ਸਵਾਰ ਤਿੰਨ ਜਣੇ ਜ਼ਖ਼ਮੀ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਪੁਲੀਸ ਮੌਕੇ ’ਤੇ ਪਹੁੰਚੀ। ਮ੍ਰਿਤਕ ਦੀ ਪਛਾਣ ਅੰਬਾਲਾ ਛਾਉਣੀ ਦੇ ਨਨਹੇੜਾ ਵਾਸੀ 26 ਸਾਲਾ ਜਸਪ੍ਰੀਤ ਦੇ ਰੂਪ ਵਿੱਚ ਹੋਈ ਹੈ। ਅੰਬਾਲਾ ਕੈਂਟ ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਹੈ। ਜਾਣਕਾਰੀ ਅਨੁਸਾਰ ਬਿਜਲੀ ਨਿਗਮ ਦੇ ਮੁਲਾਜ਼ਮ ਹਸਪਤਾਲ ਦੇ ਬਾਹਰ ਹਾਈਵੇਅ ਦੇ ਕਿਨਾਰੇ ਤੇ ਗੱਡੀ ਖੜ੍ਹੀ ਕਰ ਕੇ ਚਾਹ ਪੀ ਰਹੇ ਸਨ। ਇਸ ਦੌਰਾਨ ਇੱਕ ਕਾਰ ਬਿਜਲੀ ਨਿਗਮ ਦੀ ਗੱਡੀ ਨਾਲ ਟਕਰਾ ਗਈ। ਸੰਤੁਲਨ ਵਿਗੜਨ ਕਰ ਕੇ ਕਾਰ ਪਲਟ ਗਈ। ਇਸ ਟੱਕਰ ਕਾਰਨ ਬਿਜਲੀ ਨਿਗਮ ਦੀ ਗੱਡੀ ਡਿਵਾਈਡਰ ਕਰਾਸ ਕਰ ਕੇ ਦੂਜੇ ਪਾਸੇ ਜਾ ਪਹੁੰਚੀ। ਰਾਹਗੀਰਾਂ ਨੇ ਕਾਰ ਵਿੱਚੋਂ ਜਸਪ੍ਰੀਤ ਨੂੰ ਬਾਹਰ ਕੱਢ ਕੇ ਹਸਪਤਾਲ ਵਿਚ ਭਰਤੀ ਕਰਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

Advertisement
Author Image

Advertisement
Advertisement
×