ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਤ

06:32 AM Jul 22, 2024 IST

ਪੱਤਰ ਪ੍ਰੇਰਕ
ਰੂਪਨਗਰ, 21 ਜੁਲਾਈ
ਇੱਥੇ ਚੰਡੀਗੜ੍ਹ-ਰੂਪਨਗਰ ਮਾਰਗ ’ਤੇ ਪਿੰਡ ਸਿੰਘ ਭਗਵੰਤਪੁਰਾ ਵਿੱਚ ਸਾਈਕਲ ਸਵਾਰ ਦੀ ਟਰੱਕ ਦੀ ਲਪੇਟ ਵਿੱਚ ਆਉਣ ਕਾਰਨ ਮੌਤ ਹੋ ਗਈ। ਇਸ ਸਬੰਧੀ ਥਾਣਾ ਸਿੰਘ ਭਗਵੰਤਪੁਰ ਪੁਲੀਸ ਦੇ ਤਫ਼ਤੀਸ਼ੀ ਅਧਿਕਾਰੀ ਏਐੱਸਆਈ ਮਦਨ ਲਾਲ ਨੇ ਦੱਸਿਆ ਕਿ ਖਾਬੜਾਂ ਵਾਸੀ ਰਾਣਾ ਖਾਨ (50) ਸਾਈਕਲ ’ਤੇ ਜਦੋਂ ਸਿੰਘ ਭਗਵੰਤਪੁਰਾ ਵਿੱਚ ਕੌਮੀ ਮਾਰਗ ’ਤੇ ਪੁੱਜਿਆ ਤਾਂ ਟਰੱਕ ਚਾਲਕ ਨੇ ਉਸ ਨੂੰ ਆਪਣੀ ਲਪੇਟ ਵਿੱਚ ਲੈ ਲਿਆ ਜਿਸ ਕਾਰਨ ਸਾਈਕਲ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ। ਉਸ ਨੂੰ ਸਰਕਾਰੀ ਹਸਤਪਾਲ ਰੂਪਨਗਰ ਪਹੁੰਚਾਇਆ ਗਿਆ, ਜਿਥੋਂ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ ਗਿਆ ਪਰ ਰਸਤੇ ਵਿੱਚ ਹੀ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਟਰੱਕ ਜ਼ਬਤ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ, ਜਦੋਂਕਿ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ।

Advertisement

Advertisement
Advertisement