ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਾਰ ਦੀ ਟੱਕਰ ਕਾਰਨ ਮੌਤ

07:02 AM Nov 19, 2024 IST

ਪੱਤਰ ਪ੍ਰੇਰਕ
ਮੋਰਿੰਡਾ, 18 ਨਵੰਬਰ
ਸਥਾਨਕ ਪੁਲੀਸ ਨੇ ਪਿੰਡ ਢੰਗਰਾਲੀ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ ਮਗਰੋਂ ਕਾਰ ਚਾਲਕ ਵਿਰੁੱਧ ਕੇਸ ਦਰਜ ਕੀਤਾ ਹੈ।
ਥਾਣਾ ਸਦਰ ਦੇ ਇੰਸਪੈਕਟਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਲਖਬੀਰ ਸਿੰਘ ਨੇ ਦੱਸਿਆ ਕਿ ਕੱਲ੍ਹ ਸਵੇਰੇ 9.30 ਵਜੇ ਉਸ ਦੇ ਪਿਤਾ ਅਮਰੀਕ ਸਿੰਘ ਸਕੂਟਰ ਤੇ ਮੋਰਿੰਡਾ ਵੱਲ ਆ ਰਹੇ ਸਨ ਅਤੇ ਉਹ ਮੋਟਰਸਾਈਕਲ ’ਤੇ ਪਿੰਡ ਰੰਗੀਆਂ ਆ ਰਿਹਾ ਸੀ। ਉਹ ਪਿੰਡ ਢੰਗਰਾਲੀ ਨੇੜੇ ਪਹੁੰਚੇ ਤਾਂ ਪਿੱਛੋਂ ਆਈ ਕਾਰ ਦੇ ਚਾਲਕ ਨੇ ਉਸ ਦੇ ਪਿਤਾ ਦੇ ਸਕੂਟਰ ਨੂੰ ਟੱਕਰ ਮਾਰ ਦਿੱਤੀ। ਉਸ ਨੇ ਜ਼ਖ਼ਮੀ ਹੋਏ ਆਪਣੇ ਪਿਤਾ ਨੂੰ ਸੰਭਾਲਿਆ। ਉਸ ਨੇ ਟੱਕਰ ਮਾਰਨ ਵਾਲੀ ਕਾਰ ਦੇ ਚਾਲਕ ਗੁਰਮੁਖ ਸਿੰਘ ਦੀ ਕਾਰ ਵਿੱਚ ਅਮਰੀਕ ਸਿੰਘ ਨੂੰ ਸਰਕਾਰੀ ਹਸਪਤਾਲ ਵਿੱਚ ਲਿਆਂਦਾ ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਐੱਸਐੱਚਓ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਗੁਰਮੁਖ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Advertisement

Advertisement