ਠੰਢ ਕਾਰਨ ਮੌਤ
07:40 AM Jan 05, 2025 IST
Advertisement
ਹਤਿੰਦਰ ਮਹਿਤਾ
ਜਲੰਧਰ, 4 ਜਨਵਰੀ
ਇੱਥੇ ਕੜਾਕੇ ਦੀ ਠੰਢ ਕਾਰਨ ਅੱਜ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਨਹੀਂ ਹੋ ਸਕੀ। ਪੁਲੀਸ ਨੇ ਲਾਸ਼ ਨੂੰ ਕਬਜ਼ੇ ’ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ ਹੈ। ਫਿਲਹਾਲ ਲਾਸ਼ ਨੂੰ 72 ਘੰਟੇ ਤੱਕ ਸਿਵਲ ਹਸਪਤਾਲ ਦੇ ਮੁਰਦਾਘਰ ’ਚ ਰੱਖਿਆ ਜਾਵੇਗਾ। ਸਬੰਧਤ ਵਿਅਕਤੀ ਦੀ ਲਾਸ਼ ਥਾਣਾ ਡਿਵੀਜ਼ਨ ਨੰਬਰ-2 ਦੇ ਖੇਤਰ ’ਚ ਨਵੀਂ ਅਨਾਜ ਮੰਡੀ ’ਚੋਂ ਬਰਾਮਦ ਹੋਈ। ਲੋਕਾਂ ਨੇ ਇਸ ਸਬੰਧੀ ਪੁਲੀਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਮਗਰੋਂ ਥਾਣਾ ਨੰਬਰ-2 ਦੀ ਪੁਲੀਸ ਜਾਂਚ ਲਈ ਮੌਕੇ ’ਤੇ ਪਹੁੰਚ ਗਈ। ਸਬ-ਇੰਸਪੈਕਟਰ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਨੇੜਲੇ ਲੋਕਾਂ ਤੋਂ ਲਾਸ਼ ਦੀ ਪਛਾਣ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਸਫ਼ਲਤਾ ਨਾ ਮਿਲੀ।
ਐੱਸਆਈ ਗੁਲਸ਼ਨ ਕੁਮਾਰ ਨੇ ਦੱਸਿਆ ਕਿ ਮ੍ਰਿਤਕ ਦੀ ਉਮਰ 30 ਤੋਂ 35 ਸਾਲ ਵਿਚਕਾਰ ਜਾਪਦੀ ਹੈ। ਫਿਲਹਾਲ ਉਸ ਕੋਲੋਂ ਕੋਈ ਦਸਤਾਵੇਜ਼ ਬਰਾਮਦ ਨਹੀਂ ਹੋਇਆ। ਮੁੱਢਲੀ ਜਾਂਚ ਵਿੱਚ ਮੌਤ ਦਾ ਕਾਰਨ ਠੰਢ ਲੱਗ ਰਿਹਾ ਹੈ।
Advertisement
Advertisement
Advertisement