ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮੌਤ
07:26 AM Mar 28, 2024 IST
Advertisement
ਪੱਤਰ ਪ੍ਰੇਰਕ
ਪਾਤੜਾਂ, 27 ਮਾਰਚ
ਸਬ ਡਿਵੀਜ਼ਨ ਪਾਤੜਾਂ ਦੇ ਪਿੰਡ ਮੌਲਵੀਵਾਲਾ ਵਿਚ ਅੱਜ ਬਾਅਦ ਦੁਪਹਿਰ ਜ਼ਹਿਰੀਲੀ ਸ਼ਰਾਬ ਪੀਣ ਨਾਲ ਨੌਜਵਾਨ ਦੀ ਮੌਤ ਹੋ ਗਈ। ਮ੍ਰਿਤਕ ਮਿੱਠੂ ਸਿੰਘ (48) ਦੇ ਪੁੱਤਰ ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦਾ ਪਿਤਾ ਦਿਹਾੜੀਦਾਰ ਮਜ਼ਦੂਰ ਸੀ। ਮੰਗਲਵਾਰ ਸ਼ਾਮ ਉਹ ਘਰੋਂ ਬਾਹਰ ਗਿਆ ਤੇ ਰਾਤ ਕਰੀਬ 8 ਵਜੇ ਦੇ ਕਰੀਬ ਸ਼ਰਾਬੀ ਹਾਲਤ ਵਿੱਚ ਘਰ ਆਇਆ ਤੇ ਸੌਂ ਗਿਆ। ਸਵੇਰੇ ਉਸ ਨੂੰ ਉਲਟੀਆਂ ਲੱਗ ਗਈਆਂ। ਬਾਅਦ ਦੁਪਹਿਰ 2 ਵਜੇ ਦੇ ਕਰੀਬ ਕੱਪੜੇ ਬਦਲਣ ਮੌਕੇ ਅਚਾਨਕ ਡਿੱਗ ਜਾਣ ਕਾਰਨ ਉਸ ਦੀ ਮੌਕੇ ਉੱਤੇ ਹੀ ਮੌਤ ਹੋ ਗਈ। ਸਰਪੰਚ ਦਵਿੰਦਰਦੀਪ ਸਿੰਘ ਬੂਟਾ ਨੇ ਦੱਸਿਆ ਕਿ ਮ੍ਰਿਤਕ ਦੇ ਦੋ ਪੁੱਤਰ ਤੇ ਦੋ ਧੀਆਂ ਹਨ। ਡੀਐੱਸਪੀ ਦਲਜੀਤ ਸਿੰਘ ਵਿਰਕ ਨੇ ਦੱਸਿਆ ਹੈ ਕਿ ਪੜਤਾਲ ਕਰਵਾਈ ਜਾ ਰਹੀ ਹੈ।
Advertisement
Advertisement
Advertisement