ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਸ਼ੇ ਦੀ ਓਵਰਡੋਜ਼ ਕਾਰਨ ਮੌਤ

07:28 AM Sep 26, 2023 IST

ਪੱਤਰ ਪ੍ਰੇਰਕ
ਮਾਨਸਾ, 25 ਸਤੰਬਰ
ਸਥਾਨਕ ਵਾਟਰ ਵਰਕਸ ਰੋਡ ’ਤੇ ਚਿੱਟੇ ਦੀ ਓਵਰਡੋਜ਼ ਕਾਰਨ ਅੱਜ ਪਰਮਿੰਦਰ ਸਿੰਘ (32) ਨਾਮੀ ਵਿਅਕਤੀ ਦੀ ਮੌਤ ਹੋ ਗਈ ਹੈ। ਨਸ਼ਾ ਵਿਰੋਧੀ ਸਾਂਝੀ ਐਕਸ਼ਨ ਕਮੇਟੀ ਦੇ ਕਨਵੀਨਰ ਰਾਜਵਿੰਦਰ ਸਿੰਘ ਰਾਣਾ ਨੇ ਦੱਸਿਆ ਕਿ ਪਰਮਿੰਦਰ ਸਿੰਘ ਦੇ ਪੱਟ ’ਚੋਂ ਮਿਲੀ ਸਰਿੰਜ ਸੰਕੇਤ ਕਰਦੀ ਹੈ ਕਿ ਉਸ ਦੀ ਮੌਤ ਚਿੱਟੇ ਦੀ ਓਵਰਡੋਜ਼ ਨਾਲ ਹੋਈ ਹੈ। ਉਨ੍ਹਾਂ ਪ੍ਰਸ਼ਾਸਨ ’ਤੇ ਦੋਸ਼ ਲਗਾਉਂਦਿਆਂ ਕਿਹਾ ਕਿ ਅਧਿਕਾਰੀ ਨਸ਼ਿਆਂ ਖ਼ਿਲਾਫ਼ ਲੱਗੇ ਪੱਕੇ ਮੋਰਚੇ ਨੂੰ ਚੁੱਕਣ ਦੀ ਸਲਾਹ ਦੇ ਰਹੇ ਹਨ ਤੇ ਦੂਜੇ ਪਾਸੇ ਲਗਾਤਾਰ ਨੌਜਵਾਨ ਨਸ਼ੇ ਕਾਰਨ ਮੌਤ ਦੇ ਮੂੰਹ ’ਚ ਜਾ ਰਹੇ ਹਨ। ਇਸੇ ਦੌਰਾਨ ਅਕਾਲੀ ਦਲ (ਅ) ਦੇ ਸੂਬਾਈ ਜਨਰਲ ਸਕੱਤਰ ਗੁਰਸੇਵਕ ਸਿੰਘ ਜਵਾਹਰਕੇ ਨੇ ਕਿਹਾ ਕਿ ਪਰਮਿੰਦਰ ਦੀ ਮੌਤ ਪੁਲੀਸ ਦੀ ਕਾਰਵਾਈ ’ਤੇ ਸਵਾਲ ਖੜ੍ਹੇ ਕਰਦੀ ਹੈ। ਨਸ਼ਾ ਵਿਰੋਧੀ ਟਾਸਕ ਫੋਰਸ ਦੇ ਆਗੂ ਪਰਮਿੰਦਰ ਸਿੰਘ ਝੋਟਾ ਨੇ ਨੌਜਵਾਨ ਦੀ ਮੌਤ ਲਈ ਸਰਕਾਰ ਨੂੰ ਜ਼ਿੰਮੇਵਾਰ ਦੱਸਿਆ ਹੈ।

Advertisement

Advertisement
Advertisement