ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਨਸ਼ੇ ਕਾਰਨ ਮੌਤ: ਮਾਨਸਾ-ਬਰਨਾਲਾ ਕੌਮੀ ਮਾਰਗ ’ਤੇ ਆਵਾਜਾਈ ਠੱਪ

08:51 AM Nov 25, 2024 IST
ਮਾਨਸਾ-ਬਰਨਾਲਾ ਕੌਮੀ ਮਾਰਗ ’ਤੇ ਧਰਨੇ ਦੌਰਾਨ ਸੰਬੋਧਨ ਕਰਦੇ ਹੋਏ ਮੱਖਣ ਸਿੰਘ ਭੈਣੀਬਾਘਾ। -ਫੋਟੋ: ਪੰਜਾਬੀ ਟ੍ਰਿਬਿਊਨ

ਸ਼ੰਗਾਰਾ ਸਿੰਘ ਅਕਲੀਆ
ਜੋਗਾ, 24 ਨਵੰਬਰ
ਨਸ਼ੇ ਦੀ ਓਵਰਡੋਜ਼ ਨਾਲ ਮਰੇ ਪਿੰਡ ਅਕਲੀਆ ਦੇ ਦਲਿਤ ਪਰਿਵਾਰ ਨਾਲ ਸਬੰਧਤ 22 ਸਾਲਾ ਨੌਜਵਾਨ ਗੁਰਪ੍ਰੀਤ ਸਿੰਘ ਦੀ ਮੌਤ ਦੇ ਮਾਮਲੇ ’ਚ ਅੱਜ ਤੀਜੇ ਦਿਨ ਵੀ ਸੰਘਰਸ਼ ਜਾਰੀ ਰਿਹਾ। ਮ੍ਰਿਤਕ ਦੇ ਪਰਿਵਾਰਕ ਮੈਂਬਰ ਅਤੇ ਜਥੇਬੰਦੀਆਂ ਦੇ ਆਗੂ ਪੀੜਤ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ, ਸਰਕਾਰੀ ਨੌਕਰੀ, ਜ਼ਿੰਮੇਵਾਰ ਪੁਲੀਸ ਅਧਿਕਾਰੀਆਂ ਖ਼ਿਲਾਫ਼ ਕਾਰਵਾਈ ਅਤੇ ਮੁਲਜ਼ਮਾਂ ਦੀ ਜਲਦੀ ਗ੍ਰਿਫਤਾਰੀ ਦੀ ਮੰਗ ਨੂੰ ਲੈ ਕੇ ਅੜੇ ਹੋਏ ਹਨ। ਲੋਕਾਂ ਨੇ ਲਾਸ਼ ਸੜਕ ’ਤੇ ਰੱਖ ਕੇ ਮਾਨਸਾ-ਬਰਨਾਲਾ ਨੈਸ਼ਨਲ ਹਾਈਵੇ ਪੂਰੀ ਤਰ੍ਹਾਂ ਬੰਦ ਕੀਤਾ ਹੋਇਆ ਹੈ। ਅੱਜ ਤੀਜੇ ਦਿਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਾਇਬ ਤਹਿਸ਼ੀਲਦਾਰ ਜਤਿੰਦਰ ਕੁਮਾਰ ਜੋਗਾ, ਡੀਐੱਸਪੀ ਬੂਟਾ ਸਿੰਘ ਗਿੱਲ ਨੇ ਇਨਸਾਫ਼ ਦਿਵਾਓ ਕਮੇਟੀ ਅਕਲੀਆ ਦੇ ਆਗੂਆਂ ਜਗਸੀਰ ਸਿੰਘ ਜੋਗਾ, ਲਵਪ੍ਰੀਤ ਸਿੰਘ ਅਕਲੀਆ,ਰੂਪ ਸਿੰਘ ਅਕਲੀਆ, ਜਸਵਿੰਦਰ ਸਿੰਘ ਬਧੂੱਕਾ, ਕਿਸਾਨ ਆਗੂ ਰਾਜ ਸਿੰਘ ਅਕਲੀਆ, ਮਜ਼ਦੂਰ ਆਗੂ ਭੋਲਾ ਸਿੰਘ ਝੱਬਰ ਨਾਲ ਮੀਟਿੰਗ ਕੀਤੀ ਜੋ ਬੇਸਿੱਟਾ ਰਹੀ। ਦੂਜੇ ਪਾਸੇ ਥਾਣਾ ਜੋਗਾ ਦੇ ਮੁਖੀ ਕੇਵਲ ਸਿੰਘ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲੀਸ ਨੇ 7 ਆਣਪਛਾਤਿਆਂ ਲੋਕਾਂ ’ਤੇ ਪਰਚਾ ਦਰਜ ਕਰ ਲਿਆ ਹੈ ਅਤੇ ਇਸ ਮਾਮਲੇ ਦੀ ਪੜਤਾਲ ਚੱਲ ਰਹੀ ਹੈ। ਧਰਨੇ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਮੱਖਣ ਸਿੰਘ ਭੈਣੀਬਾਘਾ, ਲੱਖਾ ਸਿੰਘ ਸਧਾਣਾ, ਕੁਲਵਿੰਦਰ ਕੌਰ ਅਕਲੀਆ, ਬਲੌਰ ਸਿੰਘ ਰੱਲਾ, ਜਗਸੀਰ ਸਿੰਘ ਜੋਗਾ ਅਤੇ ਲਖਵਿੰਦਰ ਸਿੰਘ ਲਖਣਪਾਲ ਐਡਵੋਕੇਟ ਮਾਨਸਾ ਨੇ ਕਿਹਾ ਨਸ਼ਾ ਤਸਕਰ, ਪੁਲੀਸ ਅਤੇ ਸਰਕਾਰ ਤੋਂ ਡਰਦੇ ਅਤੇ ਖੁੱਲ੍ਹੇਆਮ ਨਸ਼ਿਆਂ ਦੀ ਤਸਕਰੀ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਾ ਤਸਕਰਾਂ ਦੀ ਸੂਹ ਦੇਣ ਤੋਂ ਬਾਅਦ ਵੀ ਪੁਲੀਸ ਕੋਈ ਕਾਰਵਾਈ ਨਹੀਂ ਕਰ ਰਹੀ। ਦੂਜੇ ਪਾਸੇ ਧਰਨਾਕਾਰੀਆਂ ਨੇ ਆਪਣੇ ਲੰਗਰ ਪਾਣੀ ਦਾ ਪ੍ਰਬੰਧ ਕੀਤਾ ਹੋਇਆ ਹੈ। ਚੱਲ ਰਹੇ ਇਸ ਧਰਨੇ ਵਿੱਚ ਆਪ ਮੁਹਾਰੇ ਲੋਕ ਸ਼ਾਮਲ ਹੋ ਰਹੇ ਹਨ।

Advertisement

Advertisement