ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੰਟ ਲੱਗਣ ਕਾਰਨ ਮੌਤ; ਇੱਕ ਗੰਭੀਰ ਜ਼ਖਮੀ

07:13 AM Sep 22, 2024 IST
ਜ਼ਖਮੀ ਦਾ ਇਲਾਜ ਕਰਦੇ ਹੋਏ ਡਾਕਟਰ। -ਫੋਟੋ: ਜਗਜੀਤ

ਪੱਤਰ ਪ੍ਰੇਰਕ
ਮੁਕੇਰੀਆਂ, 21 ਸਤੰਬਰ
ਪਿੰਡ ਚੱਕਵਾਲ ਵਿੱਚ ਟਿਊਬਵੈੱਲ ਦਾ ਬੋਰ ਕਰਦੇ ਸਮੇਂ ਮਸ਼ੀਨ ਦੇ ਉਪਰੋਂ ਲੰਘਦੀਆਂ ਹਾਈਵੋਲਟੇਜ਼ ਤਾਰਾਂ ਦੇ ਸੰਪਰਕ ਵਿੱਚ ਆ ਜਾਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋ ਗਈ ਜਦੋਂਕਿ ਦੂਜੇ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਜ਼ਖ਼ਮੀ ਨੂੰ ਸਿਵਲ ਹਸਪਤਾਲ ਮੁਕੇਰੀਆਂ ਲਿਆਂਦਾ ਗਿਆ, ਜਿੱਥੇ ਉਸਦੀ ਹਾਲਤ ਗੰਭੀਰ ਦੇਖਦਿਆਂ ਡਾਕਟਰਾਂ ਨੇ ਅੱਗੇ ਰੈਫ਼ਰ ਕਰ ਦਿੱਤਾ ਹੈ। ਮਸ਼ੀਨ ਦੇ ਮਾਲਕ ਜਸਪਾਲ ਸਿੰਘ ਨੇ ਦੱਸਿਆ ਕਿ ਉਹ ਪਿੰਡ ਚੱਕਵਾਲ ਵਿੱਚ ਇੱਕ ਕਿਸਾਨ ਦੇ ਖੇਤ ਵਿੱਚ ਪਾਣੀ ਵਾਲਾ ਬੋਰ ਕਰਨ ਲਈ ਮਸ਼ੀਨ ਫਿੱਟ ਕਰ ਰਹੇ ਸਨ। ਇਸੇ ਦੌਰਾਨ ਮਸ਼ੀਨ ਉਪਰੋਂ ਲੰਘਦੀਆਂ ਹਾਈ ਵੋਲਟੇਜ ਤਾਰਾਂ ਦੇ ਸੰਪਰਕ ਵਿੱਚ ਆ ਜਾਣ ਕਾਰਨ ਕੰਮ ਕਰਦੀ ਲੇਬਰ ਨੂੰ ਕਰੰਟ ਲੱਗਣ ਕਾਰਨ ਬਿਜਲੀ ਦਾ ਜ਼ੋਰਦਾਰ ਝਟਕਾ ਲੱਗਾ। ਕਰੰਟ ਲੱਗਣ ਕਾਰਨ ਕੰਮ ’ਚ ਲੱਗੇ ਮਜ਼ਦੂਰ ਮਨਦੀਪ ਕੁਮਾਰ ਅਤੇ ਕਰਣ ਵਾਸੀ ਬਾਜਾ ਚੱਕ ਝੁਲਸਣ ਕਾਰਨ ਜ਼ਖਮੀ ਹਾਲਤ ਵਿੱਚ ਜ਼ਮੀਨ ’ਤੇ ਆ ਡਿੱਗੇ ਜਿਨ੍ਹਾਂ ਨੂੰ ਸਿਵਲ ਹਸਪਤਾਲ ਮੁਕੇਰੀਆਂ ਪਹੁੰਚਾਇਆ ਗਿਆ, ਜਿੱਥੇ ਡਾਕਟਰਾਂ ਨੇ ਕਰਨ ਨੂੰ ਮ੍ਰਿਤਕ ਐਲਾਨ ਦਿੱਤਾ ਜਦੋਂਕਿ ਮਨਦੀਪ ਕੁਮਾਰ ਦੀ ਹਾਲਤ ਗੰਭੀਰ ਦੇਖਦਿਆਂ ਅੱਗੇ ਰੈਫ਼ਰ ਕਰ ਦਿੱਤਾ ਗਿਆ ਹੈ।

Advertisement

Advertisement