ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਨਾਲੇ ਵਿੱਚ ਡਿੱਗਣ ਕਾਰਨ ਮੌਤ

08:53 AM Aug 28, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 27 ਅਗਸਤ
ਦਿੱਲੀ ਦੇ ਪੱਛਮੀ ਵਿਹਾਰ ਵਿੱਚ ਅੱਜ ਸਵੇਰੇ ਇੱਕ 35 ਸਾਲਾ ਵਿਅਕਤੀ ਦੀ ਨਾਲੇ ਵਿੱਚ ਡਿੱਗਣ ਕਾਰਨ ਮੌਤ ਹੋ ਗਈ। ਘਟਨਾ ਦੀ ਸੂਚਨਾ ਸਥਾਨਕ ਪੁਲੀਸ ਨੂੰ ਸਵੇਰੇ 8 ਵਜੇ ਮਿਲੀ, ਜਿਸ ਤੋਂ ਬਾਅਦ ਅਧਿਕਾਰੀ ਪੱਛਮੀ ਵਿਹਾਰ ਦੇ ਏ-6 ਬਲਾਕ ਜਨਤਾ ਫਲੈਟ ਦੇ ਮੁੱਖ ਗੇਟ ਨੇੜੇ ਘਟਨਾ ਸਥਾਨ ’ਤੇ ਪਹੁੰਚੇ। ਮ੍ਰਿਤਕ ਦੀ ਪਛਾਣ ਸੋਨੂ ਵਜੋਂ ਹੋਈ ਜੋ ਪੀਰਾਗੜ੍ਹੀ ਕੈਂਪ ਦਾ ਰਹਿਣ ਵਾਲਾ ਸੀ।
ਜਾਣਕਾਰੀ ਅਨੁਸਾਰ ਸੋਨੂ ਆਪਣਾ ਰਿਕਸ਼ਾ ਲੈਣ ਲਈ ਸੁਸਾਇਟੀ ਦੇ ਮੁੱਖ ਗੇਟ ’ਤੇ ਪਹੁੰਚਿਆ ਤੇ ਉਥੇ ਉਹ ਦਿਲ ਦਾ ਦੌਰਾ ਪੈਣ ਕਾਰਨ ਨਾਲੇ ਵਿੱਚ ਡਿੱਗ ਗਿਆ ਤੇ ਬਾਹਰ ਨਾ ਨਿਕਲ ਸਕਿਆ। ਡਿਪਟੀ ਕਮਿਸ਼ਨਰ ਆਫ ਪੁਲੀਸ (ਬਾਹਰੀ ਜ਼ਿਲ੍ਹਾ) ਜਿੰਮੀ ਚਿਰਮ ਨੇ ਕਿਹਾ ਕਿ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਪੜਤਾਲ ਕੀਤੀ ਗਈ ਹੈ ਤੇ ਮਾਮਲਾ ਕਤਲ ਦਾ ਨਹੀਂ ਜਾਪ ਰਿਹਾ। ਫਿਲਹਾਲ ਦਿੱਲੀ ਪੁਲੀਸ ਨੇ ਉਸ ਦੀ ਮੌਤ ਤੋਂ ਬਾਅਦ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement

Advertisement