For the best experience, open
https://m.punjabitribuneonline.com
on your mobile browser.
Advertisement

ਸੱਪ ਦੇ ਡੰਗਣ ਕਾਰਨ ਮੌਤ

06:53 AM Oct 05, 2024 IST
ਸੱਪ ਦੇ ਡੰਗਣ ਕਾਰਨ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਗੁਰਾਇਆ, 4 ਅਕਤੂਬਰ
ਪਿੰਡ ਦੁਸਾਂਝ ਕਲਾਂ ਵਿੱਚ ਨੌਜਵਾਨ ਦੀ ਸੱਪ ਦੇ ਡੰਗਣ ਕਾਰਨ ਮੌਤ ਹੋ ਗਈ ਹੈ। ਇਸ ਸਬੰਧੀ ਸੁਖਦੇਵ ਸਿੰਘ ਨੇ ਦੱਸਿਆ ਕਿ ਉਸ ਦਾ ਭਤੀਜਾ ਲਛਮਣ ਕੁਮਾਰ (26) ਘਰ ’ਚ ਸੁੱਤਾ ਪਿਆ ਸੀ ਰਾਤ ਕਰੀਬ 1 ਵਜੇ ਸੱਪ ਨੇ ਉਸ ਨੂੰ ਡੰਗ ਮਾਰ ਦਿੱਤਾ। ਪਤਾ ਲੱਗਣ ’ਤੇ ਤੁਰੰਤ ਉਸ ਨੂੰ ਸਿਵਲ ਹਸਪਤਾਲ ਫਗਵਾੜਾ ਭਰਤੀ ਕਰਵਾਇਆ ਗਿਆ। ਡਾਕਟਰਾਂ ਨੇ ਉਸ ਦੀ ਹਾਲਤ ਗੰਭੀਰ ਦੇਖਦੇ ਹੋਏ ਸਿਵਲ ਹਸਪਤਾਲ ਜਲੰਧਰ ਭੇਜ ਦਿੱਤਾ। ਜਲੰਧਰ ਸਿਵਲ ਹਸਪਤਾਲ ਵਿੱਚ ਉਸ ਦੀ ਸਵੇਰੇ ਪੰਜ ਵਜੇ ਮੌਤ ਹੋ ਗਈ।
ਜ਼ਿਕਰਯੋਗ ਹੈ ਕਿ ਕਰੀਬ ਸਵਾ ਸਾਲ ਪਹਿਲਾਂ ਲਛਮਣ ਕੁਮਾਰ ਦੇ ਭਰਾ ਗੋਪੀ ਦੀ ਵੀ ਸੱਪ ਦੇ ਡੰਗਣ ਕਾਰਨ ਇਸੇ ਘਰ ’ਚ ਮੌਤ ਹੋ ਗਈ ਸੀ। ਪਰਿਵਾਰਾਂ ਮੈਂਬਰਾਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਸਿਵਲ ਹਸਪਤਾਲ ਫਗਵਾੜਾ ਵਿੱਚ ਸੱਪ ਦੇ ਡੰਗਣ ਦੀ ਰੋਕਥਾਮ ਲਈ ਟੀਕੇ ਦਾ ਪ੍ਰਬੰਧ ਹੋਣਾ ਚਾਹੀਦਾ ਹੈ। ਮ੍ਰਿਤਕ ਦੇਹ ਦਾ ਅੰਤਿਮ ਸੰਸਕਾਰ ਕਰ ਦਿੱਤਾ ਗਿਆ।

Advertisement

Advertisement
Advertisement
Author Image

sukhwinder singh

View all posts

Advertisement