For the best experience, open
https://m.punjabitribuneonline.com
on your mobile browser.
Advertisement

ਕੁੱਟਮਾਰ ਦੌਰਾਨ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ

11:02 AM Jul 02, 2023 IST
ਕੁੱਟਮਾਰ ਦੌਰਾਨ ਜ਼ਖ਼ਮੀ ਦੀ ਇਲਾਜ ਦੌਰਾਨ ਮੌਤ
Advertisement

ਤਰਨ ਤਾਰਨ (ਪੱਤਰ ਪ੍ਰੇਰਕ): ਪਿੰਡ ਰੈਸ਼ੀਆਣਾ ਦੇ ਇਕ ਨੌਜਵਾਨ ਦੀ ਬੀਤੀ ਰਾਤ ਬੇਰਹਿਮੀ ਨਾਲ ਕੁੱਟਮਾਰ ਕਰਨ ਤੋਂ ਬਾਅਦ ਅੱਜ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਸ਼ਨਾਖਤ ਕਸ਼ਮੀਰ ਸਿੰਘ (27) ਵਜੋਂ ਹੋਈ ਹੈ। ਥਾਣਾ ਸਦਰ ਪੁਲੀਸ ਨੇ ਇਸ ਸਬੰਧੀ ਛੇ ਜਣਿਆਂ ਨੂੰ ਨਾਮਜ਼ਦ ਕੀਤਾ ਹੈ ਜਿਨ੍ਹਾਂ ਵਿਚ ਪਿਆਰਾ ਸਿੰਘ ਤੇ ਉਸ ਦਾ ਭਰਾ ਲਵਜੀਤ ਸਿੰਘ, ਮਿੰਦਰ ਸਿੰਘ, ਉਸ ਦੇ ਲੜਕੇ ਕਰਨ ਅਤੇ ਆਕਾਸ਼ ਸ਼ਾਮਲ ਹੈ। ਜਾਣਕਾਰੀ ਅਨੁਸਾਰ ਕੁਝ ਦਿਨ ਪਹਿਲਾਂ ਪਿੰਡ ਦੇ ਮੇਲੇ ’ਤੇ ਕਸ਼ਮੀਰ ਸਿੰਘ ਅਤੇ ਪਿਆਰਾ ਸਿੰਘ ਦਰਮਿਆਨ ਕਿਸੇ ਗੱਲ ਨੂੰ ਲੈ ਕੇ ਤਕਰਾਰ ਹੋ ਗਿਆ ਸੀ| ਇਸ ਰੰਜਿਸ਼ ਨੂੰ ਲੈ ਕੇ ਉਸ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਕਸ਼ਮੀਰ ਸਿੰਘ ’ਤੇ ਹਮਲਾ ਕਰਕੇ ਉਸ ਨੂੰ ਗੰਭੀਰ ਜ਼ਖਮੀ ਕਰ ਦਿੱਤਾ| ਉਸ ਨੂੰ ਗੰਭੀਰ ਹਾਲਤ ਕਾਰਨ ਤਰਨ ਤਾਰਨ ਦੇ ਹਸਪਤਾਲ ਦਾਖਲ ਕਰਵਾਇਆ ਜਿਥੇ ਉਹ ਅੱਜ ਸਵੇਰੇ ਜ਼ਖਮਾਂ ਦੀ ਤਾਬ ਨਾ ਸਹਾਰਦਿਆਂ ਦਮ ਤੋੜ ਗਿਆ।

Advertisement

Advertisement
Advertisement
Tags :
Author Image

sukhwinder singh

View all posts

Advertisement