For the best experience, open
https://m.punjabitribuneonline.com
on your mobile browser.
Advertisement

ਸੜਕੀ ਹਾਦਸੇ ’ਚ ਮੌਤ

07:27 AM Mar 29, 2024 IST
ਸੜਕੀ ਹਾਦਸੇ ’ਚ ਮੌਤ
Advertisement

ਫਗਵਾੜਾ (ਪੱਤਰ ਪ੍ਰੇਰਕ): ਜੀਟੀ ਰੋਡ ’ਤੇ ਪਿੰਡ ਖਜ਼ੂਰਲਾ ਲਾਗੇ ਇੱਕ ਸੜਕੀ ਹਾਦਸੇ ’ਚ ਵਿਅਕਤੀ ਦੀ ਮੌਤ ਹੋ ਗਈ। ਸਿਵਲ ਹਸਪਤਾਲ ’ਚ ਡਿਊਟੀ ’ਤੇ ਤਾਇਨਾਤ ਡਾਕਟਰ ਨੇ ਦੱਸਿਆ ਕਿ ਨੈਸ਼ਨਲ ਹਾਈਵੇਅ ਦੀ ਐਬੂਲੈਂਸ ਦੀ ਟੀਮ ਇੱਕ ਵਿਅਕਤੀ ਨੂੰ ਲੈ ਕੇ ਆਈ, ਜਿਸ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਪਛਾਣ ਸੁਰਜੀਤ ਰਾਮ ਪੁੱਤਰ ਫੁੱਮਣ ਸਿੰਘ ਵਾਸੀ ਪਿੰਡ ਹਜ਼ਾਰਾ ਜ਼ਿਲ੍ਹਾ ਜਲੰਧਰ ਵਜੋਂ ਹੋਈ ਹੈ। ਮੌਕੇ ’ਤੇ ਥਾਣਾ ਸਦਰ ਦੀ ਪੁਲੀਸ ਨੇ ਪੁੱਜ ਕੇ ਘਟਨਾ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਇਸੇ ਤਰ੍ਹਾਂ ਅੱਜ ਇਥੇ ਚੰਡੀਗੜ੍ਹ ਬਾਈਪਾਸ ’ਤੇ ਗੱਡੀ ਦੇ ਡਿਵਾਈਡਰ ’ਚ ਵੱਜਣ ਕਾਰਨ ਕਾਰ ਸਵਾਰ ਜ਼ਖਮੀ ਹੋ ਗਏ ਜਿਨ੍ਹਾਂ ਨੂੰ ਮੌਕੇ ’ਤੇ ਪੁਲੀਸ ਨੇ ਪੁੱਜ ਕੇ ਮੁੱਢਲੀ ਸਹਾਇਤਾ ਦਿੱਤੀ। ਐੱਸਐੱਚਓ ਸਦਰ ਬਲਵਿੰਦਰ ਸਿੰਘ ਨੇ ਦੱਸਿਆ ਕਿ ਇੱਕ ਰਿਟਜ਼ ਗੱਡੀ ’ਚ ਸਵਾਰ ਪਰਿਵਾਰ ਅੰਮ੍ਰਿਤਸਰ ਤੋਂ ਆਨੰਦਪੁਰ ਸਾਹਿਬ ਵਿਖੇ ਮੱਥਾ ਟੇਕਣ ਲਈ ਜਾ ਰਹੇ ਸਨ ਤਾਂ ਇੱਥੇ ਅਚਾਨਕ ਗੱਡੀ ਡਿਵਾਈਡਰ ਨਾਲ ਟਕਰਾ ਗਈ।

Advertisement

Advertisement
Author Image

joginder kumar

View all posts

Advertisement
Advertisement
×