ਸੜਕ ਹਾਦਸੇ ਵਿੱਚ ਮੌਤ
05:39 AM Nov 21, 2024 IST
Advertisement
ਪੱਤਰ ਪ੍ਰੇਰਕ
ਮੋਰਿੰਡਾ, 20 ਨਵੰਬਰ
ਸਥਾਨਕ ਪੁਲੀਸ ਨੇ ਪਿੰਡ ਮੜੌਲੀ ਕਲਾਂ ਵਿੱਚ ਮੋਟਰਸਾਈਕਲ ਤੇ ਸਕੂਟਰ ਦੀ ਟੱਕਰ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਸਬੰਧੀ ਕੇਸ ਦਰਜ ਕੀਤਾ ਹੈ। ਏਐੱਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਵਾਸੀ ਰੰਗੀਆਂ ਨੇ ਪੁਲੀਸ ਨੂੰ ਦੱਸਿਆ ਕਿ ਉਹ ਆਪਣੇ ਸਕੂਟਰ ’ਤੇ ਰਵਿੰਦਰ ਸਿੰਘ ਨਾਲ ਪਿੰਡ ਮੜੌਲੀ ਕਲਾਂ ਗਿਆ ਸੀ। ਵਾਪਸ ’ਤੇ ਜਦੋਂ ਪਿੰਡ ਰੰਗੀਆਂ ਆਉਣ ਲਈ ਮੋਰਿੰਡਾ-ਚੰਡੀਗੜ੍ਹ ਸੜਕ ’ਤੇ ਸੜਕ ਪਾਰ ਕਰਨ ਵੇਲੇ ਮੋਰਿੰਡਾ ਵੱਲੋਂ ਆ ਰਹੇ ਮੋਟਰਸਾਈਕਲ ਚਾਲਕ ਰਵਿੰਦਰ ਸਿੰਘ ਨੂੰ ਟੱਕਰ ਮਾਰ ਕੇ ਫ਼ਰਾਰ ਹੋ ਗਿਆ। ਇਸ ਹਾਦਸੇ ਕਾਰਨ ਰਵਿੰਦਰ ਸਿੰਘ ਦੀ ਘਟਨਾ ਸਥਾਨ ’ਤੇ ਹੀ ਮੌਤ ਹੋ ਗਈ। ਏਐਸਆਈ ਅੰਗਰੇਜ਼ ਸਿੰਘ ਨੇ ਦੱਸਿਆ ਕਿ ਸੰਦੀਪ ਸਿੰਘ ਵੱਲੋਂ ਲਿਖਵਾਏ ਬਿਆਨ ਦੇ ਆਧਾਰ ’ਤੇ ਮੋਟਰਸਾਈਕਲ ਚਾਲਕ, ਸਾਗਰ ਕੁਮਾਰ ਪੁੱਤਰ ਧਰਮਿੰਦਰ ਕੁਮਾਰ, ਬਾਸੀ ਆਦਰਸ਼ ਨਗਰ, ਮਲੋਟ ਵਿਰੁੱਧ ਕੇਸ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Advertisement
Advertisement
Advertisement