ਸੜਕ ਹਾਦਸੇ ਵਿੱਚ ਮੌਤ
06:32 AM Feb 04, 2025 IST
Advertisement
ਪੱਤਰ ਪ੍ਰੇਰਕ
ਤਰਨ ਤਾਰਨ, 3 ਫਰਵਰੀ
ਥਾਣਾ ਵੈਰੋਵਾਲ ਅਧੀਨ ਆਉਂਦੇ ਪਿੰਡ ਨਾਗੋਕੇ ਦੇ ਚੌਕ ਨੇੜੇ ਲੰਘੀ ਰਾਤ ਹੋਏ ਹਾਦਸੇ ਵਿੱਚ ਇਕ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ।
ਮ੍ਰਿਤਕ ਦੀ ਸ਼ਨਾਖਤ ਕੁਲਵੰਤ ਸਿੰਘ (45) ਵਾਸੀ ਪੱਤੀ ਲੱਖੀਕੀ, ਨਾਗੋਕੇ ਪਿੰਡ ਦੇ ਤੌਰ ’ਤੇ ਕੀਤੀ ਗਈ ਹੈ| ਉਹ ਰਾਤ ਵੇਲੇ ਕੰਮ ਤੋਂ ਮੋਟਰਸਾਈਕਲ ’ਤੇ ਆਪਣੇ ਘਰ ਵਾਪਸ ਆ ਰਿਹਾ ਸੀ| ਮ੍ਰਿਤਕ ਦੇ ਭਰਾ ਗੁਰਦਿਆਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਨਾਗੋਕੇ ਚੌਕ ਨੇੜੇ ਕੁਲਵੰਤ ਸਿੰਘ ਦੇ ਮੋਟਰਸਾਈਕਲ ਨੂੰ ਤੇਜ਼ ਰਫਤਾਰ ਵਾਹਨ ਨੇ ਟੱਕਰ ਮਾਰ ਦਿੱਤੀ| ਇਸ ਕਾਰਨ ਉਸ ਦੀ ਮੌਕੇ ਤੇ ਹੀ ਮੌਤ ਹੋ ਗਈ।
ਥਾਣਾ ਵੈਰੋਵਾਲ ਦੇ ਏਐੱਸਆਈ ਲਖਵਿੰਦਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਬੀਐੱਨਐੱਸ ਦੀ ਦਫ਼ਾ 126 (1) ਅਧੀਨ ਕੇਸ ਦਰਜ ਕੀਤਾ ਹੈ।
Advertisement
Advertisement
Advertisement