For the best experience, open
https://m.punjabitribuneonline.com
on your mobile browser.
Advertisement

ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 57 ਸਾਲਾ ਭਾਰਤੀ ਨਾਗਰਿਕ ਜਸਪਾਲ ਸਿੰਘ ਦੀ ਮੌਤ

11:18 AM Apr 18, 2024 IST
ਅਮਰੀਕਾ ’ਚ ਗ਼ੈਰਕਾਨੂੰਨੀ ਢੰਗ ਨਾਲ ਦਾਖ਼ਲ ਹੋਏ 57 ਸਾਲਾ ਭਾਰਤੀ ਨਾਗਰਿਕ ਜਸਪਾਲ ਸਿੰਘ ਦੀ ਮੌਤ
ਮੈਕਸੀਕੋ ਤੋਂ ਅਮਰੀਕਾ ’ਚ ਸਰਹੱਦ ਪਾਰ ਕਰਕੇ ਦਾਖਲ ਹੋਣ ਵਾਲੇ ਭਾਰਤੀ।
Advertisement

ਵਾਸ਼ਿੰਗਟਨ, 18 ਅਪਰੈਲ
ਗ਼ੈਰਕਾਨੂੰਨੀ ਢੰਗ ਨਾਲ ਅਮਰੀਕਾ ਆਏ ਭਾਰਤੀ ਨਾਗਰਿਕ ਦੀ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ। ਉਸ ਨੂੰ ਭਾਰਤ ਵਾਪਸ ਭੇਜਿਆ ਜਾਣਾ ਸੀ। ਯੂਐਸ ਇਮੀਗ੍ਰੇਸ਼ਨ ਅਤੇ ਕਸਟਮਜ਼ ਐਨਫੋਰਸਮੈਂਟ (ਆਈਸੀਈ) ਵਿਭਾਗ ਨੇ ਕਿਹਾ ਕਿ ਨਿਊਯਾਰਕ ਵਿੱਚ ਭਾਰਤੀ ਕੌਂਸਲੇਟ ਨੂੰ 57 ਸਾਲਾ ਜਸਪਾਲ ਸਿੰਘ ਦੀ ਮੌਤ ਦੀ ਸੂਚਨਾ ਦਿੱਤੀ ਗਈ ਹੈ। ਨਾਲ ਹੀ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਇਸ ਬਾਰੇ ਸੂਚਿਤ ਕਰ ਦਿੱਤਾ ਗਿਆ ਹੈ। ਆਈਸੀਈ ਨੇ ਕਿਹਾ ਕਿ ਜਸਪਾਲ ਸਿੰਘ ਦੀ 15 ਅਪਰੈਲ ਨੂੰ ਅਟਲਾਂਟਾ ਦੇ ਹਸਪਤਾਲ ਵਿੱਚ ਮੌਤ ਹੋ ਗਈ ਸੀ। ਜਸਪਾਲ ਸਿੰਘ ਪਹਿਲੀ ਵਾਰ 25 ਅਕਤੂਬਰ 1992 ਨੂੰ ਕਾਨੂੰਨੀ ਤੌਰ 'ਤੇ ਅਮਰੀਕਾ ਵਿੱਚ ਦਾਖਲ ਹੋਇਆ ਸੀ। 21 ਜਨਵਰੀ 1998 ਨੂੰ ਇਮੀਗ੍ਰੇਸ਼ਨ ਜੱਜ ਨੇ ਉਸ ਨੂੰ ਅਮਰੀਕਾ ਛੱਡਣ ਦਾ ਹੁਕਮ ਦਿੱਤਾ, ਜਿਸ ਤੋਂ ਬਾਅਦ ਉਹ ਭਾਰਤ ਪਰਤ ਗਿਆ। ਉਸ ਨੇ 29 ਜੂਨ 2023 ਨੂੰ ਦੁਬਾਰਾ ਗੈਰ-ਕਾਨੂੰਨੀ ਢੰਗ ਨਾਲ ਅਮਰੀਕਾ ਵਿਚ ਦਾਖਲ ਹੋਣ ਦੀ ਕੋਸ਼ਿਸ਼ ਕੀਤੀ ਪਰ ਅਧਿਕਾਰੀਆਂ ਨੇ ਉਸ ਨੂੰ ਅਮਰੀਕਾ-ਮੈਕਸੀਕੋ ਸਰਹੱਦ ਤੋਂ ਗ੍ਰਿਫਤਾਰ ਕਰ ਲਿਆ। ਗ੍ਰਿਫਤਾਰ ਕਰਨ ਤੋਂ ਬਾਅਦ ਉਸ ਨੂੰ ਅਟਲਾਂਟਾ ਦੇ ਐਨਫੋਰਸਮੈਂਟ ਐਂਡ ਰਿਮੂਵਲ ਅਪਰੇਸ਼ਨਜ਼ (ਈਆਰਓ) ਦੇ ਹਵਾਲੇ ਕਰ ਦਿੱਤਾ ਗਿਆ ਸੀ, ਜਿੱਥੋਂ ਉਸ ਨੂੰ ਅਟਲਾਂਟਾ ਦੇ ਨਜ਼ਰਬੰਦੀ ਕੇਂਦਰ ਵਿੱਚ ਰੱਖਿਆ ਗਿਆ ਸੀ। ਅਮਰੀਕਾ ਵਿੱਚ ਜਦੋਂ ਕਿਸੇ ਵਿਅਕਤੀ ਦੀ ਨਜ਼ਰਬੰਦੀ ਕੇਂਦਰ ਵਿੱਚ ਮੌਤ ਹੋ ਜਾਂਦੀ ਹੈ ਤਾਂ ਈਆਰਓ ਨੂੰ ਦੋ ਕੰਮਕਾਜੀ ਦਿਨਾਂ ਦੇ ਅੰਦਰ-ਅੰਦਰ ਸੰਸਦ, ਗੈਰ ਸਰਕਾਰੀ ਸੰਗਠਨਾਂ, ਮੀਡੀਆ ਨੂੰ ਸੂਚਿਤ ਕਰਨਾ ਹੁੰਦਾ ਹੈ ਅਤੇ ਉਸ ਵਿਅਕਤੀ ਨਾਲ ਸਬੰਧਤ ਵੇਰਵੇ ਵੀ ਆਪਣੀ ਵੈੱਬਸਾਈਟ 'ਤੇ ਸਾਂਝੇ ਕਰਨੇ ਹੁੰਦੇ ਹਨ।

Advertisement

Advertisement
Author Image

Advertisement
Advertisement
×