ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟੋਭੇ ’ਚ ਡੁੱਬਣ ਕਾਰਨ ਸਫ਼ਾਈ ਸੇਵਕ ਦੀ ਮੌਤ

05:59 PM Jun 23, 2023 IST

ਪੱਤਰ ਪ੍ਰੇਰਕ

Advertisement

ਮਾਨਸਾ/ਜੋਗਾ, 12 ਜੂਨ

ਮਾਨਸਾ ਜ਼ਿਲ੍ਹੇ ਦੇ ਕਸਬਾ ਨਗਰ ਪੰਚਾਇਤ ਜੋਗਾ ਦੇ ਠੇਕੇ ‘ਤੇ ਕੰਮ ਕਰਦੇ ਸਫ਼ਾਈ ਮੁਲਾਜ਼ਮ ਦੀ ਟੋਭੇ ਵਿੱਚ ਡੁੱਬ ਕੇ ਮੌਤ ਹੋ ਗਈ। ਉਹ ਟੋਭੇ ਦੀ ਸਫ਼ਾਈ ਕਰ ਰਿਹਾ ਸੀ ਅਤੇ ਪਾਣੀ ਵਿੱਚ ਡੁੱਬ ਗਿਆ। ਉਸ ਦੀ ਲਾਸ਼ ਤੀਜੇ ਦਿਨ ਮਿਲੀ ਹੈ। ਅੱਜ ਮਾਨਸਾ ਦੇ ਸਿਵਲ ਹਸਪਤਾਲ ਵਿੱਚ ਪੋਸਟਮਾਰਟਮ ਤੋਂ ਬਾਅਦ ਉਸ ਦੀ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਗਈ ਜਿਸ ਦਾ ਪਿੰਡ ਜੋਗਾ ਵਿੱਚ ਸਸਕਾਰ ਕਰ ਦਿੱਤਾ ਗਿਆ ਹੈ।

Advertisement

ਜਾਣਕਾਰੀ ਅਨੁਸਾਰ ਨਗਰ ਪੰਚਾਇਤ ਜੋਗਾ ਵਿੱਚ ਠੇਕੇ ‘ਤੇ ਕੰਮ ਕਰਦਾ ਬਲਜੀਤ ਸਿੰਘ (45) ਸ਼ੁੱਕਰਵਾਰ ਨੂੰ ਜਦੋਂ ਟੋਭੇ ਦੀ ਸਫ਼ਾਈ ਕਰ ਰਿਹਾ ਸੀ ਤਾਂ ਉਹ ਟੋਭੇ ਦੇ ਗੰਦੇ ਪਾਣੀ ਵਿੱਚ ਡੁੱਬ ਗਿਆ। ਉਸ ਦਾ ਕੋਈ ਵੀ ਅਤਾ-ਪਤਾ ਨਾ ਲੱਗਿਆ। ਅੱਜ ਤੀਜੇ ਦਿਨ ਐੱਨਡੀਆਰਐੱਫ ਦੀ ਟੀਮ ਨੇ ਬਲਜੀਤ ਸਿੰਘ ਦੀ ਲਾਸ਼ ਟੋਭੇ ਵਿੱਚੋਂ ਕੱਢੀ।

ਸਫ਼ਾਈ ਸੇਵਕ ਯੂਨੀਅਨ ਬਠਿੰਡਾ ਦੇ ਪ੍ਰਧਾਨ ਦੀਪਕ ਕੁਮਾਰ, ਸੂਬਾ ਮੀਤ ਪ੍ਰਧਾਨ ਸੰਜੀਵ ਕੁਮਾਰ ਨੇ ਅੱਜ ਇੱਥੇ ਦੱਸਿਆ ਕਿ ਇਹ ਘਟਨਾ ਵਾਪਰਨ ਤੋਂ ਬਾਅਦ ਮ੍ਰਿਤਕ ਦਾ ਪਰਿਵਾਰ ਰੌਲਾ ਪਾਉਂਦਾ ਰਿਹਾ ਕਿ ਬਲਜੀਤ ਸਿੰਘ ਟੋਭੇ ਵਿੱਚ ਡੁੱਬ ਗਿਆ ਹੈ, ਪਰ ਕਿਸੇ ਨੇ ਗੱਲ ਨਹੀਂ ਸੁਣੀ। ਉਨ੍ਹਾਂ ਕਿਹਾ ਕਿ ਜੇ ਸਮੇਂ-ਸਿਰ ਕਾਰਵਾਈ ਕੀਤੀ ਜਾਂਦੀ ਤਾਂ ਉਸ ਦੀ ਜਾਨ ਬਚ ਸਕਦੀ ਸੀ।

ਇਸ ਤੋਂ ਬਾਅਦ ਨਾਇਬ ਤਹਿਸੀਲਦਾਰ ਕਰਮਜੀਤ ਸਿੰਘ ਅਤੇ ਐੱਸਐੱਚਓ ਜੋਗਾ ਬਲਦੇਵ ਸਿੰਘ ਨੇ ਪੀੜਤ ਪਰਿਵਾਰ ਨਾਲ ਗੱਲਬਾਤ ਕਰ ਕੇ ਉਨ੍ਹਾਂ ਨੂੰ ਸਹਿਯੋਗ ਦੇਣ ਦਾ ਵਾਅਦਾ ਕੀਤਾ। ਮ੍ਰਿਤਕ ਦੇ ਭਰਾ ਅਸ਼ੋਕ ਕੁਮਾਰ ਨੇ ਦੱਸਿਆ ਕਿ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਕਾਰਜ ਸਾਧਕ ਅਫ਼ਸਰ ਅਸ਼ੀਸ਼ ਕੁਮਾਰ ਨੇ ਭਰੋਸਾ ਦਿਵਾਇਆ ਹੈ ਕਿ ਪਰਿਵਾਰ ਨੂੰ 10 ਲੱਖ ਰੁਪਏ ਮੁਆਵਜ਼ਾ ਤੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਸਬੰਧੀ ਲਿਖਿਆ ਜਾਵੇਗਾ।

Advertisement