ਮਸ਼ੀਨ ਦੀ ਲਪੇਟ ’ਚ ਆਉਣ ਕਾਰਨ ਫੈਕਟਰੀ ਕਾਮੇ ਦੀ ਮੌਤ
11:13 AM Aug 06, 2023 IST
ਫਗਵਾੜਾ: ਇੱਥੇ ਸੰਪੂਰਨਾ ਫੈਕਟਰੀ ’ਚ ਕੰਮ ਕਰਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਐੱਸਐੱਚਓ ਸਿਟੀ ਅਮਨਦੀਪ ਨਾਹਰ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਵਿਵੇਕ ਜਸਵਾਲ ਵਾਸੀ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਵਿਵੇਕ ਇੱਕ ਮਸ਼ੀਨ ਠੀਕ ਕਰ ਕਰ ਰਿਹਾ ਸੀ ਜਿਸ ਦੌਰਾਨ ਅਚਾਨਕ ਇੱਕ ਪੱਤੀ ਵੱਜਣ ਕਾਰਨ ਉਹ ਮਸ਼ੀਨ ਦੀ ਲਪੇਟ ’ਚ ਆ ਗਿਆ ਤੇ ਗੰਭੀਰ ਜ਼ਖਮੀ ਹੋ ਗਿਆ ਜਿਸ ਨੂੰ ਇਲਾਜ ਲਈ ਨਿੱਜੀ ਹਸਪਤਾਲ ਲਿਆਂਦਾ ਗਿਆ ਜਿੱਥੇ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਪੁਲੀਸ ਨੇ ਲਾਸ਼ ਕਬਜ਼ੇ ’ਚ ਲੈ ਕੇ ਉਸਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਹੈ। -ਪੱਤਰ ਪ੍ਰੇਰਕ
Advertisement
Advertisement