For the best experience, open
https://m.punjabitribuneonline.com
on your mobile browser.
Advertisement

ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋਏ ਗੈਂਗਸਟਰ ਦੀ ਮੌਤ

08:48 AM Apr 04, 2024 IST
ਪੁਲੀਸ ਮੁਕਾਬਲੇ ਵਿੱਚ ਜ਼ਖ਼ਮੀ ਹੋਏ ਗੈਂਗਸਟਰ ਦੀ ਮੌਤ
Advertisement

ਹਤਿੰਦਰ ਮਹਿਤਾ
ਜਲੰਧਰ, 3 ਅਪਰੈਲ
ਗੈਂਗਸਟਰ ਚਿੰਟੂ ਅਤੇ ਉਸ ਦੇ ਸਾਥੀਆਂ ਦਾ ਬੀਤੇ ਦਿਨੀਂ ਅਬਾਦਪੁਰਾ ਵਿੱਚ ਸਿਟੀ ਪੁਲੀਸ ਦੇ ਸੀਆਈਏ ਸਟਾਫ਼ ਦੀ ਟੀਮ ਨਾਲ ਮੁਕਾਬਲਾ ਹੋਇਆ ਸੀ। ਇਸ ਦੌਰਾਨ ਜ਼ਖ਼ਮੀ ਹੋਏ ਗੈਂਗਸਟਰ ਚਿੰਟੂ ਦੇ ਸਾਥੀ ਨੀਰਜ ਦੀ ਅੱਜ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਪੁਲੀਸ ਨੂੰ ਦੇਖ ਕੇ ਨੀਰਜ ਨੇ ਛੱਤ ਤੋਂ ਛਾਲ ਮਾਰ ਦਿੱਤੀ। ਇਸ ਕਾਰਨ ਉਹ ਜ਼ਖਮੀ ਹੋ ਗਿਆ ਸੀ। ਗੈਂਗਸਟਰਾਂ ਵੱਲੋਂ ਪੁਲੀਸ ਪਾਰਟੀ ’ਤੇ ਪਹਿਲਾਂ ਫਾਇਰਿੰਗ ਕੀਤੀ ਗਈ ਸੀ ਮਗਰੋਂ ਪੁਲੀਸ ਨੇ ਜਵਾਬੀ ਕਾਰਵਾਈ ਕੀਤੀ ਸੀ। ਕਾਬਲੇਗੌਰ ਹੈ ਕਿ ਵਾਰਦਾਤ ਵਾਲੀ ਥਾਂ ’ਤੇ ਪੁਲੀਸ ਅਤੇ ਗੈਂਗਸਟਰਾਂ ਵਿਚਾਲੇ ਕੁੱਲ 12 ਰਾਊਂਡ ਫਾਇਰਿੰਗ ਹੋਈ। ਪੁਲੀਸ ਨੇ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਇਸ ਵਿੱਚ ਚਿੰਟੂ ਮੁੱਖ ਮੁਲਜ਼ਮ ਸੀ। ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮਾਂ ਨੇ ਮੰਨਿਆ ਕਿ ਉਹ ਪ੍ਰੇਮਾ ਲਾਹੌਰੀਆ ਅਤੇ ਵਿੱਕੀ ਗੌਂਡਰ ਗੈਂਗ ਨਾਲ ਕੰਮ ਕਰਦੇ ਸਨ। ਮੁਲਜ਼ਮਾਂ ਨੇ ਜਲੰਧਰ ਵਿੱਚ ਗੈਂਗ ਵਿਰੋਧੀ ਗੈਂਗਸਟਰ ਸੈਪ ਅਤੇ ਮੈਨੀ ਦਾ ਕਤਲ ਕਰਨਾ ਸੀ। ਇਸ ਲਈ ਮੁਲਜ਼ਮ ਝਾਰਖੰਡ ਅਤੇ ਯੂਪੀ ਤੋਂ ਹਥਿਆਰ ਲੈ ਕੇ ਆਏ ਸਨ। ਪੁਲੀਸ ਨੇ ਮੁਲਜ਼ਮਾਂ ਕੋਲੋਂ 6 ਨਾਜਾਇਜ਼ ਪਿਸਤੌਲ, 22 ਕਾਰਤੂਸ ਅਤੇ 6 ਮੈਗਜ਼ੀਨ ਬਰਾਮਦ ਕੀਤੇ ਹਨ। ਪਾਰਕਿੰਗ ਦੇ ਠੇਕੇ ਨੂੰ ਲੈ ਕੇ ਚਿੰਟੂ ਦਾ ਐਂਟੀ ਗੈਂਗ ਨਾਲ ਝਗੜਾ ਚੱਲ ਰਿਹਾ ਸੀ। ਫੜੇ ਗਏ ਗੈਂਗਸਟਰਾਂ ਦੀ ਪਛਾਣ ਚਿੰਟੂ ਸੈਣੀ, ਨੀਰਜ, ਸਾਜਨ ਜੋਸ਼ੀ ਅਤੇ ਕਿਸ਼ਨ ਉਰਫ ਗੰਜਾ ਵਜੋਂ ਹੋਈ ਸੀ। ਚਾਰਾਂ ਖ਼ਿਲਾਫ਼ ਥਾਣਾ ਡਿਵੀਜ਼ਨ-6 ਵਿੱਚ ਕੇਸ ਦਰਜ ਕੀਤਾ ਗਿਆ ਸੀ। ਚਿੰਟੂ ਕਤਲ ਕੇਸ ਵਿੱਚ ਜ਼ਮਾਨਤ ’ਤੇ ਜੇਲ੍ਹ ਤੋਂ ਬਾਹਰ ਆਇਆ ਹੋਇਆ ਸੀ।

Advertisement

Advertisement
Author Image

sukhwinder singh

View all posts

Advertisement
Advertisement
×