ਬਠਿੰਡਾ ਰੇਲਵੇ ਸਟੇਸ਼ਨ ਉੱਤੇ ਬੇਸਹਾਰਾ ਵਿਅਕਤੀ ਦੀ ਮੌਤ
09:20 AM Aug 05, 2024 IST
ਪੱਤਰ ਪ੍ਰੇਰਕ
ਬਠਿੰਡਾ, 4 ਅਗਸਤ
ਰੇਲਵੇ ਸਟੇਸ਼ਨ ’ਤੇ ਰੇਲ ਵਾਸ਼ਿੰਗ ਲਾਈਨ ਏਰੀਏ ਨੇੜੇ ਦਰੱਖਤ ਹੇਠਾਂ ਸੁੱਤੇ ਪਏ ਬੇਸਹਾਰਾ ਵਿਅਕਤੀ ਦੀ ਮੌਤ ਹੋ ਗਈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਮਾਜ ਸੇਵੀ ਸੰਸਥਾ ਯੂਥ ਵੈਲਫੇਅਰ ਸੁਸਾਇਟੀ ਬਠਿੰਡਾ ਦੇ ਵਾਲੰਟੀਅਰ ਸਾਹਿਬ ਸਿੰਘ, ਗੁਰਪ੍ਰੀਤ ਸਿੰਘ ਐਂਬੂਲੈਂਸ ਲੈ ਕੇ ਮੌਕੇ ’ਤੇ ਪੁੱਜੇ ਅਤੇ ਥਾਣਾ ਜੀਆਰਪੀ ਮ੍ਰਿਤਕ ਪੁਲੀਸ ਦੀ ਮੁਢਲੀ ਕਾਰਵਾਈ ਤੋਂ ਬਾਅਦ ਸੰਸਥਾ ਦੇ ਮੈਂਬਰਾਂ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਤਿੰਨ ਦਿਨਾਂ ਤੱਕ ਲਾਸ਼ ਨੂੰ ਸੁਰੱਖਿਅਤ ਰੱਖਿਆ ਜਾਵੇਗਾ। ਮ੍ਰਿਤਕ ਦੀ ਪਛਾਣ ਲਈ ਯਤਨ ਸ਼ੁਰੂ ਕਰ ਦਿੱਤੇ ਗਏ ਹਨ।
Advertisement
Advertisement