ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਮਜ਼ਦੂਰ ਦੀ ਭੇਤ-ਭਰੀ ਹਾਲਤ ’ਚ ਮੌਤ: ਮ੍ਰਿਤਕ ਦੇ ਰਿਸ਼ਤੇਦਾਰਾਂ ਵਲੋਂ ਥਾਣੇ ਅੱਗੇ ਰੋਸ ਧਰਨਾ

07:20 AM Jul 18, 2023 IST
ਥਾਣਾ ਸਦਰ ਬਾਲੀਆਂ ਅੱਗੇ ਧਰਨਾ ਦਿੰਦੇ ਹੋਏ ਮ੍ਰਿਤਕ ਦੇ ਸਕੇ-ਸਬੰਧੀ। - ਫੋਟੋ: ਲਾਲੀ

ਨਿਜੀ ਪੱਤਰ ਪ੍ਰੇਰਕ
ਸੰਗਰੂਰ, 17 ਜੁਲਾਈ
ਇਥੋਂ ਨੇੜਲੇ ਪਿੰਡ ਉਪਲੀ ਵਿਖੇ ਇੱਕ ਮਜ਼ਦੂਰ ਦੀ ਆਪਣੇ ਘਰ ਵਿਚ ਹੀ ਸ਼ੱਕੀ ਹਾਲਾਤ ’ਚ ਹੋਈ ਮੌਤ ਦਾ ਮਾਮਲਾ ਭਖ਼ ਗਿਆ ਹੈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਪਿੰਡ ਦੇ ਲੋਕਾਂ ਵਲੋਂ ਅੱਜ ਥਾਣਾ ਸਦਰ ਸੰਗਰੂਰ ਅੱਗੇ ਰੋਸ ਧਰਨਾ ਦਿੰਦਿਆਂ ਮਾਮਲੇ ਦੀ ਡੂੰਘਾਈ ਨਾਲ ਜਾਂਚ ਕਰਨ ਦੀ ਮੰਗ ਕੀਤੀ ਹੈ।
ਜ਼ਿਕਰਯੋਗ ਹੈ ਕਿ ਮਜ਼ਦੂਰ ਬਿੱਲੂ ਸਿੰਘ ਦੀ ਐਤਵਾਰ ਨੂੰ ਆਪਣੇ ਘਰ ’ਚ ਹੀ ਲਾਸ਼ ਲਟਕਦੀ ਮਿਲੀ ਸੀ। ਮ੍ਰਿਤਕ ਦੀ ਪਤਨੀ ਅਨੁਸਾਰ ਉਸ ਦੇ ਪਤੀ ਨੇ ਖੁਦਕੁਸ਼ੀ ਕੀਤੀ ਹੈ ਜਦੋਂ ਕਿ ਮ੍ਰਿਤਕ ਦੀ ਭੈਣ, ਚਚੇਰਾ ਭਰਾ ਅਤੇ ਹੋਰ ਰਿਸ਼ਤੇਦਾਰ ਬਿੱਲੂ ਸਿੰਘ ਦਾ ਕਤਲ ਹੋਣ ਦਾ ਸ਼ੱਕ ਜਤਾ ਰਹੇ ਹਨ ਅਤੇ ਦੋਸ਼ ਲਗਾ ਰਹੇ ਹਨ ਕਿ ਬਿੱਲੂ ਸਿੰਘ ਦਾ ਕਤਲ ਕਰਕੇ ਉਸ ਦੀ ਲਾਸ਼ ਨੂੰ ਲਟਕਾ ਕੇ ਖੁਦਕੁਸ਼ੀ ਦਾ ਰੂਪ ਦੇਣ ਦੀ ਕੋਸ਼ਿਸ਼ ਕੀਤੀ ਗਈ ਹੈ। ਰੋਸ ਧਰਨੇ ਦੌਰਾਨ ਮ੍ਰਿਤਕ ਦੇ ਚਚੇਰੇ ਭਰਾ ਗੁਰਜੰਟ ਸਿੰਘ ਨੇ ਕਿਹਾ ਕਿ ਐਤਵਾਰ ਨੂੰ ਸਵੇਰੇ ਬਿੱਲੂ ਸਿੰਘ ਦੀ ਲਾਸ਼ ਸ਼ੱਕੀ ਹਾਲਾਤ ’ਚ ਘਰ ਵਿਚ ਲਟਕਦੀ ਮਿਲੀ ਸੀ। ਮ੍ਰਿਤਕ ਦੀ ਪਤਨੀ ਦਾ ਕਹਿਣਾ ਹੈ ਕਿ ਉਸ ਦੇ ਪਤੀ ਨੇ ਖੁਦਕੁਸ਼ੀ ਕੀਤੀ ਹੈ। ਥਾਣਾ ਸਦਰ ਪੁਲੀਸ ਵਲੋਂ ਧਾਰਾ 174 ਤਹਿਤ ਕਾਰਵਾਈ ਕੀਤੀ ਸੀ। ਗੁਰਜੰਟ ਸਿੰਘ ਨੇ ਕਿਹਾ ਕਿ ਉਨ੍ਹਾਂ ਆਪਣੇ ਪੱਧਰ ’ਤੇ ਪੜਤਾਲ ਕੀਤੀ ਹੈ ਜਿਸ ਵਿਚ ਪਤਾ ਲੱਗਿਆ ਹੈ ਕਿ ਬਿੱਲੂ ਸਿੰਘ ਨੇ ਖੁਦਕੁਸ਼ੀ ਨਹੀਂ ਕੀਤੀ ਸਗੋਂ ਉਨ੍ਹਾਂ ਨੂੰ ਸ਼ੱਕ ਹੈ ਕਿ ਬਿੱਲੂ ਸਿੰਘ ਦਾ ਕਤਲ ਹੋਇਆ ਹੈ। ਮ੍ਰਿਤਕ ਦੀ ਭੈਣ ਜੀਤ ਕੌਰ ਅਤੇ ਹੋਰ ਰਿਸ਼ਤੇਦਾਰਾਂ ਨੇ ਕਿਹਾ ਕਿ ਘਰ ਵਿਚ ਬਿੱਲੂ ਸਿੰਘ ਦੀ ਪਤਨੀ, ਸਾਲੀ ਅਤੇ ਦੋ ਬੱਚੇ ਮੌਜੂਦ ਸਨ ਅਤੇ ਇਨ੍ਹਾਂ ਦੀ ਮੌਜੂਦਗੀ ਵਿਚ ਕੋਈ ਕਿਵੇਂ ਫਾਹਾ ਲਗਾ ਸਕਦਾ ਹੈ। ਮ੍ਰਿਤਕ ਦੇ ਸਕੇ ਸਬੰਧੀਆਂ ਨੇ ਦੋਸ਼ ਲਾਇਆ ਕਿ ਬਿੱਲੂ ਸਿੰਘ ਦਾ ਕਤਲ ਹੋਇਆ ਹੈ ਜਿਸ ਸਬੰਧੀ ਬਿੱਲੂ ਸਿੰਘ ਦੀ ਪਤਨੀ ਅਤੇ ਸਾਲੀ ਤੋਂ ਡੂੰਘਾਈ ਨਾਲ ਪੁੱਛ ਪੜਤਾਲ ਕਰਕੇ ਕਾਰਵਾਈ ਵਿਚ ਅਮਲ ਵਿਚ ਲਿਆਂਦੀ ਜਾਵੇ।

Advertisement

Advertisement
Tags :
ਅੱਗੇਹਾਲਤਥਾਣੇਧਰਨਾਭੇਤ-ਭਰੀਮਜ਼ਦੂਰਮ੍ਰਿਤਕਰਿਸ਼ਤੇਦਾਰਾਂਵੱਲੋਂ
Advertisement