ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਖੂਹੀ ਵਿੱਚ ਕੰਮ ਕਰਦਿਆਂ ਮਜ਼ਦੂਰ ਦੀ ਮੌਤ

09:11 AM Jul 01, 2024 IST
ਮਿੱਟੀ ਹੇਠ ਦੱਬੇ ਮਜ਼ਦੂਰ ਨੂੰ ਕੱਢਣ ਦੀ ਕੋਸ਼ਿਸ਼ ਕਰਦੇ ਹੋਏ ਪਿੰਡ ਵਾਸੀ। ਫੋਟੋ: ਚੀਮਾ

ਲਖਵੀਰ ਸਿੰਘ
ਟੱਲੇਵਾਲ, 30 ਜੂਨ
ਪਿੰਡ ਬੀਹਲਾ ’ਚ ਸਕੂਲ ਦੀ ਖੂਹੀ ਵਿੱਚ ਕੰਮ ਕਰਦੇ ਸਮੇਂ ਮਜ਼ਦੂਰ ਦੀ ਮਿੱਟੀ ਦੀ ਢਿੱਗ ਹੇਠਾਂ ਦੱਬਣ ਕਾਰਨ ਮੌਤ ਹੋ ਗਈ। ਜਾਣਕਾਰੀ ਅਨੁਸਾਰ ਸੋਹਣ ਖ਼ਾਨ (55) ਪੁੱਤਰ ਮੋਦਨ ਖ਼ਾਨ ਪਿੰਡ ਦੇ ਹੀ ਸਰਕਾਰੀ ਹਾਈ ਸਕੂਲ ਦੀ 15 ਫ਼ੁੱਟ ਡੂੰਘੀ ਖ਼ੂਹੀ ਵਿੱਚ ਪਾਈਪ ਪਾਉਣ ਦਾ ਕੰਮ ਕਰ ਰਿਹਾ ਸੀ। ਇਸ ਦੌਰਾਨ ਮਿੱਟੀ ਦੀ ਢਿੱਗ ਉਸ ਉਪਰ ਡਿੱਗ ਪਈ। ਪਿੰਡ ਵਾਸੀਆਂ ਨੇ ਕਈ ਘੰਟਿਆਂ ਦੀ ਮੁਸ਼ੱਕਤ ਬਾਅਦ ਜੇਸੀਬੀ ਤੇ ਟਰੈਕਟਰਾਂ ਨਾਲ ਮਿੱਟੀ ਹਟਾ ਕੇ ਉਕਤ ਮਜ਼ਦੂਰ ਨੂੰ ਬਾਹਰ ਕੱਢਿਆ। ਇਸ ਮਗਰੋਂ ਉਸ ਨੂੰ ਤੁਰੰਤ ਬਰਨਾਲਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਕਰਾਰ ਦੇ ਦਿੱਤਾ। ਮੋਦਨ ਮਜ਼ਦੂਰੀ ਕਰ ਕੇ ਪਰਿਵਾਰ ਪਾਲਦਾ ਸੀ। ਪਿੰਡ ਵਾਸੀਆਂ ਨੇ ਮ੍ਰਿਤਕ ਮਜ਼ਦੂਰ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਹੈ।

Advertisement

Advertisement
Advertisement