ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਟਰੈਕਟਰ ਹੇਠ ਆਉਣ ਕਾਰਨ ਪਰਵਾਸੀ ਮਜ਼ਦੂਰ ਦੀ ਮੌਤ

08:33 AM Jul 22, 2024 IST

ਪੱਤਰ ਪ੍ਰੇਰਕ
ਰੂਪਨਗਰ, 21 ਜੁਲਾਈ
ਪਿੰਡ ਹਿਰਦਾਪੁਰ ਵਿੱਚ ਸਥਿਤ ਇੱਕ ਫਾਰਮਹਾਊਸ ਵਿੱਚ ਸ਼ਰਾਬ ਦੇ ਨਸ਼ੇ ’ਚ ਧੁੱਤ ਪਰਵਾਸੀ ਮਜ਼ਦੂਰ ਵੱਲੋਂ ਟਰੈਕਟਰ ਚਲਾਉਣ ਦੀ ਕੋਸ਼ਿਸ਼ ਉਸ ਦੀ ਮੌਤ ਦਾ ਕਾਰਨ ਬਣ ਗਈ। ਮ੍ਰਿਤਕ ਦੀ ਪਛਾਣ ਰਾਮ ਚੰਦਰ ਪਾਸਵਾਨ ਵਜੋਂ ਹੋਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਵਾਸੀ ਮਜ਼ਦੂਰ ਨੂੰ ਟਰੈਕਟਰ ਚਲਾਉਣਾ ਨਹੀਂ ਅਉਂਦਾ ਸੀ ਪਰ ਉਸ ਨੇ ਨਸ਼ੇ ਦੀ ਹਾਲਤ ’ਚ ਟਰੈਕਟਰ ਚਲਾਉਣ ਦੀ ਕੋਸ਼ਿਸ਼ ਕੀਤੀ ਤਾਂ ਟਰੈਕਟਰ ਬੇਕਾਬੂ ਹੋ ਕੇ ਫਾਰਮ ਵਿੱਚ ਬਣੇ ਚੋਏ ਵਿੱਚ ਜਾ ਪਲਟਿਆ, ਜਿਸ ਦੌਰਾਨ ਚਾਲਕ ਟਰੈਕਟਰ ਹੇਠ ਦੱਬਿਆ ਗਿਆ ਤੇ ਉਸ ਦੀ ਮੌਤ ਹੋ ਗਈ। ਚੌਕੀ ਇੰਚਾਰਜ ਗੁਰਨਾਮ ਸਿੰਘ ਨੇ ਦੱਸਿਆ ਕਿ ਪੁਲੀਸ ਵੱਲੋਂ ‌ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਰੂਪਨਗਰ ਪਹੁੰਚਾ ਦਿੱਤਾ ਗਿਆ ਹੈ ਅਤੇ ਮ੍ਰਿਤਕ ਦੀ ਪਤਨੀ ਬਿਮਲਾ ਦੇਵੀ ਵਾਸੀ ਨਰਗੋ ਜ਼ਿਲ੍ਹਾ ਸਪਤੜੀ (ਨੇਪਾਲ) ਹਾਲ ਵਾਸੀ ਹਿਰਦਾਪੁਰ ਦੇ ਬਿਆਨਾਂ ’ਤੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement