ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕਰੰਟ ਲੱਗਣ ਕਾਰਨ ਨਾਬਾਲਗ ਦੀ ਮੌਤ

08:59 AM Aug 12, 2024 IST

ਪੱਤਰ ਪ੍ਰੇਰਕ
ਨਵੀਂ ਦਿੱਲੀ, 11 ਅਗਸਤ
ਦਿੱਲੀ ਵਿੱਚ ਸ਼ਨਿਚਰਵਾਰ ਦੁਪਹਿਰ ਨੂੰ ਕ੍ਰਿਕਟ ਖੇਡਦੇ ਸਮੇਂ ਇੱਕ 13 ਸਾਲਾ ਲੜਕੇ ਦੀ ਬਿਜਲੀ ਦਾ ਕਰੰਟ ਲੱਗਣ ਕਾਰਨ ਮੌਤ ਹੋ ਗਈ। ਇਹ ਘਟਨਾ ਪੱਛਮੀ ਦਿੱਲੀ ਦੇ ਕੋਟਲਾ ਵਿਹਾਰ ਫੇਜ਼ 2 ਵਿੱਚ ਵਾਪਰੀ ਹੈ। ਉਸ ਨੂੰ ਕਥਿਤ ਤੌਰ ’ਤੇ ਜ਼ਮੀਨ ਦੇ ਇੱਕ ਕੋਨੇ ਵਿੱਚ ਸਥਿਤ ਇੱਕ ਗਊ ਸ਼ਾਲਾ ਦੇ ਲੋਹੇ ਦੇ ਖੰਭੇ ਤੋਂ ਬਿਜਲੀ ਦਾ ਝਟਕਾ ਲੱਗਾ। ਹਸਪਤਾਲ ਲਿਜਾਣ ’ਤੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਇਸ ਮਾਮਲੇ ’ਚ ਪੁਲੀਸ ਨੇ ਲਾਪ੍ਰਵਾਹੀ ਕਾਰਨ ਹੋਈ ਮੌਤ ਸਬੰਧੀ ਕੇਸ ਦਰਜ ਕੀਤਾ ਹੈ। ਘਟਨਾ ’ਤੇ ਦੁੱਖ ਪ੍ਰਗਟ ਕਰਦੇ ਹੋਏ ਦਿੱਲੀ ਭਾਜਪਾ ਦੇ ਪ੍ਰਧਾਨ ਵਰਿੰਦਰ ਸਚਦੇਵਾ ਨੇ ਮਾਮਲੇ ਦੀ ਜਾਂਚ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਇਸ ਮੌਨਸੂਨ ਸੀਜ਼ਨ ਦੌਰਾਨ ਦਿੱਲੀ ਦੀਆਂ ਸੜਕਾਂ ’ਤੇ ਬਿਜਲੀ ਕੰਪਨੀਆਂ ਦੀ ਲਾਪ੍ਰਵਾਹੀ ਕਾਰਨ ਮੌਤਾਂ ਦਾ ਇਹ ਲਗਪਗ 7ਵਾਂ ਮਾਮਲਾ ਹੈ। ਇਸ ਸਾਲ ਬਿਜਲੀ ਦੇ ਝਟਕੇ ਨਾਲ ਹੋਈਆਂ ਮੌਤਾਂ ਦੇ ਸਾਰੇ ਮਾਮਲਿਆਂ ਵਿੱਚ ਲਾਪ੍ਰਵਾਹੀ ਦਾ ਕੇਸ ਦਰਜ ਕੀਤਾ ਜਾਣਾ ਚਾਹੀਦਾ ਹੈ।

Advertisement

Advertisement