ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਵਿਅਕਤੀ ਦੀ ਮੌਤ

07:33 AM Oct 21, 2024 IST

ਪੱਤਰ ਪ੍ਰੇਰਕ
ਮਾਛੀਵਾੜਾ, 20 ਅਕਤੂਬਰ
ਬੀਤੀ ਦੇਰ ਸ਼ਾਮ ਵਾਪਰੇ ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਪਰਮਿੰਦਰ ਸਿੰਘ (31) ਵਾਸੀ ਧਨੂੰਰ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਪਰਮਿੰਦਰ ਸਿੰਘ ਮਾਛੀਵਾੜਾ ਵਿੱਚ ਇੱਕ ਪ੍ਰਾਈਵੇਟ ਹਸਪਤਾਲ ’ਚ ਨੌਕਰੀ ਕਰਦਾ ਸੀ ਤੇ ਦੇਰ ਰਾਤ ਡਿਊਟੀ ਤੋਂ ਘਰ ਪਰਤ ਰਿਹਾ ਸੀ। ਰਸਤੇ ਵਿਚ ਪਿੰਡ ਚਕਲੀ ਨੇੜੇ ਉਸ ਦੇ ਮੋਟਰਸਾਈਕਲ ਅੱਗੇ ਕੁੱਤਾ ਆ ਗਿਆ ਜਿਸ ਕਾਰਨ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਪਰਮਿੰਦਰ ਸੜਕ ’ਤੇ ਜਾ ਡਿੱਗਿਆ। ਗੰਭੀਰ ਹਾਲਤ ਵਿੱਚ ਉਸ ਨੂੰ ਮਾਛੀਵਾੜਾ ਦੇ ਹਸਪਤਾਲ ਲਿਆਂਦਾ ਗਿਆ, ਜਿੱਥੋਂ ਉਸ ਨੂੰ ਨਵਾਂਸ਼ਹਿਰ ਹਸਪਤਾਲ ਲਿਜਾਇਆ ਗਿਆ ਪਰ ਡਾਕਟਰਾਂ ਨੇ ਉੱਥੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲੀਸ ਨੇ ਪੋਸਟਮਾਰਟਮ ਕਰਵਾਉਣ ਮਗਰੋਂ ਲਾਸ਼ ਪਰਿਵਾਰ ਹਵਾਲੇ ਕਰ ਦਿੱਤੀ ਹੈ।

Advertisement

Advertisement