ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਸੜਕ ਪੁੱਟੀ ਹੋਣ ਕਾਰਨ ਮੋਟਰਸਾਈਕਲ ਸਵਾਰ ਦੀ ਡਿੱਗ ਕੇ ਮੌਤ

09:03 AM Sep 03, 2024 IST

ਸੁਭਾਸ਼ ਚੰਦਰ
ਸਮਾਣਾ, 2 ਸਤੰਬਰ
ਸਮਾਣਾ-ਕੈਥਲ ਸੜਕ ’ਤੇ ਪਿੰਡ ਅਜੀਮਗੜ੍ਹ ਨੇੜੇ ਲੋਕ ਨਿਰਮਾਣ ਵਿਭਾਗ ਦੇ ਠੇਕੇਦਾਰਾਂ ਦੀ ਅਣਗਹਿਲੀ ਕਾਰਨ ਮੋਟਰਸਾਈਕਲ ਚਾਲਕ ਦੀ ਸੜਕ ’ਤੇ ਡਿੱਗਣ ਕਾਰਨ ਮੌਤ ਹੋ ਗਈ। ਹਰਿਆਣਾ ਦੀ ਗੁਹਲਾ ਪੁਲੀਸ ਨੇ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।
ਮ੍ਰਿਤਕ ਨਾਹਰ ਸਿੰਘ (53) ਪੁੱਤਰ ਭਜਨ ਸਿੰਘ ਵਾਸੀ ਪਿੰਡ ਨਾਗਰੀ ਦੇ ਵਾਰਸਾਂ ਵੱਲੋਂ ਦਿੱਤੇ ਬਿਆਨਾਂ ਅਨੁਸਾਰ ਨਾਹਰ ਸਿੰਘ ਆਪਣੇ ਮੋਟਰਸਾਈਕਲ ’ਤੇ ਐਤਵਾਰ ਦੀ ਰਾਤ ਨੂੰ ਚੀਕਾ ਤੋਂ ਸਮਾਣਾ ਰਾਹੀਂ ਆਪਣੇ ਪਿੰਡ ਨਾਗਰੀ ਜਾ ਰਿਹਾ ਸੀ। ਇਸ ਦੌਰਾਨ ਪਿੰਡ ਅਜੀਮਗੜ੍ਹ ਪੈਟਰੋਲ ਪੰਪ ਨੇੜੇ ਸੜਕ ਪੁੱਟੀ ਹੋਣ ਕਾਰਨ ਅਤੇ ਸੜਕ ’ਤੇ ਕੋਈ ਰਿਫਲੈਕਟਰ ਨਾ ਲੱਗਿਆ ਹੋਣ ਕਾਰਨ ਉਸਦੇ ਮੋਟਰਸਾਈਕਲ ਦਾ ਸੰਤੁਲਨ ਵਿਗੜ ਗਿਆ ਤੇ ਉਹ ਸੜਕ ’ਤੇ ਪਏ ਪੱਥਰਾਂ ਨਾਲ ਟਕਰਾ ਕੇ ਡਿੱਗ ਪਿਆ ਤੇ ਗੰਭੀਰ ਜ਼ਖ਼ਮੀ ਹੋ ਗਿਆ। ਉਸ ਨੂੰ ਰਾਹਗੀਰਾਂ ਨੇ ਐਂਬੂਲੈਂਸ ਰਾਹੀਂ ਸਿਵਿਲ ਹਸਪਤਾਲ ਸਮਾਣਾ ਲਿਆਂਦਾ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਬਲਵਾਨ ਸਿੰਘ ਅਨੁਸਾਰ ਦਰਜ ਬਿਆਨਾਂ ਦੇ ਆਧਾਰ ’ਤੇ ਧਾਰਾ 194 ਬੀਐੱਨਐੱਸ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਇਹ ਉਕਤ ਸੜਕ ਦਾ ਨਿਰਮਾਣ ਕਰੀਬ ਤਿੰਨ ਮਹੀਨੇ ਪਹਿਲਾਂ ਹਰਿਆਣਾ ਰਾਜ ਵੱਲੋਂ ਕਰਵਾਇਆ ਗਿਆ ਸੀ, ਜੋ ਠੇਕੇਦਾਰ ਵੱਲੋਂ ਘਟੀਆ ਮਟੀਰੀਅਲ ਲਗਾਏ ਜਾਣ ਕਾਰਨ ਸੜਕ ਟੁੱਟਦੀ ਜਾ ਰਹੀ ਸੀ। ਲੋਕਾਂ ਵੱਲੋਂ ਕੀਤੀ ਸ਼ਿਕਾਇਤ ਦੇ ਆਧਾਰ ’ਤੇ ਲੋਕ ਨਿਰਮਾਣ ਵਿਭਾਗ ਦੇ ਕਰਮਚਾਰੀਆਂ ਨੇ ਕੀਤੀ ਜਾਂਚ ਉਪਰੰਤ ਸਹੀ ਨਾ ਪਾਏ ਜਾਣ ’ਤੇ ਸੜਕ ਨੂੰ ਦੁਬਾਰਾ ਬਣਾਉਣ ਲਈ ਪੁੱਟਿਆ ਹੋਇਆ ਹੈ। ਲੋਕਾਂ ਦੀ ਮੰਗ ਹੈ ਕਿ ਇਸ ਸੜਕ ਨੂੰ ਸਹੀ ਢੰਗ ਨਾਲ ਬਣਾਉਣ ਲਈ ਵਧੀਆ ਮਟੀਰੀਅਲ ਤੇ ਰਿਫਲੈਕਟਰ ਲਗਾ ਕੇ ਬਣਾਇਆ ਜਾਵੇ ਤਾਂ ਕਿ ਆਉਣ- ਜਾਣ ਵਾਲੇ ਲੋਕਾਂ ਨੂੰ ਕੋਈ ਪਰੇਸ਼ਾਨੀ ਨਾਂ ਹੋਵੇ।

Advertisement

ਸੜਕ ਹਾਦਸੇ ਵਿੱਚ ਮੋਟਰਸਾਈਕਲ ਸਵਾਰ ਦੀ ਮੌਤ

ਭਵਾਨੀਗੜ੍ਹ (ਮੇਜਰ ਸਿੰਘ ਮੱਟਰਾਂ): ਇੱਥੋਂ ਨੇੜਲੇ ਪਿੰਡ ਪੰਨਵਾਂ ਦੇ ਨੌਜਵਾਨ ਅੰਗਰੇਜ਼ ਸਿੰਘ (35) ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਸ ਸਬੰਧੀ ਸੇਵਕ ਸਿੰਘ ਵਾਸੀ ਪੰਨਵਾਂ ਨੇ ਥਾਣਾ ਭਵਾਨੀਗੜ੍ਹ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਦਾ ਛੋਟਾ ਭਰਾ ਅੰਗਰੇਜ਼ ਸਿੰਘ ਪਿੰਡ ਪੰਨਵਾਂ ਤੋਂ ਭਵਾਨੀਗੜ੍ਹ ਨੂੰ ਆਪਣੇ ਮੋਟਰਸਾਈਕਲ ਰਾਹੀਂ ਦਵਾਈ ਲੈਣ ਲਈ ਆ ਰਿਹਾ ਸੀ ਕਿ ਕਾਕੜਾ ਨੇੜੇ ਕਿਸੇ ਨਾਮਾਲੂਮ ਵਾਹਨ ਨੇ ਲਾਪ੍ਰਵਾਹੀ ਨਾਲ ਗਲਤ ਸਾਈਡ ਤੋਂ ਮੋਟਰਸਾਈਕਲ ਵਿੱਚ ਟੱਕਰ ਮਾਰ ਦਿੱਤੀ। ਇਸ ਕਾਰਨ ਉਸ ਦਾ ਭਰਾ ਗੰਭੀਰ ਜ਼ਖ਼ਮੀ ਹੋ ਗਿਆ। ਅੰਗਰੇਜ਼ ਸਿੰਘ ਨੂੰ ਐਬੂਲੈਂਸ ਰਾਹੀ ਸਰਕਾਰੀ ਹਸਪਤਾਲ ਭਵਾਨੀਗੜ੍ਹ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਸਹਾਇਕ ਸਬ-ਇੰਸਪੈਕਟਰ ਚਮਕੌਰ ਸਿੰਘ ਨੇ ਦੱਸਿਆ ਕਿ ਪੁਲੀਸ ਨੇ ਮ੍ਰਿਤਕ ਦੇ ਭਰਾ ਸੇਵਕ ਸਿੰਘ ਦੇ ਬਿਆਨਾਂ ’ਤੇ ਨਾ-ਮਾਲੂਮ ਵਾਹਨ ਚਾਲਕ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisement
Advertisement