For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ

08:45 AM Sep 13, 2024 IST
ਸੜਕ ਹਾਦਸੇ ’ਚ ਮੋਟਰਸਾਈਕਲ ਸਵਾਰ ਦੀ ਮੌਤ
Advertisement

ਗੁਰਦੀਪ ਸਿੰਘ ਟੱਕਰ
ਮਾਛੀਵਾੜਾ, 12 ਸਤੰਬਰ
ਮਾਛੀਵਾੜਾ ਤੋਂ ਕਥਿਤ ਮੋਟਰਸਾਈਕਲ ਚੋਰੀ ਕਰ ਕੇ ਲਿਜਾ ਰਹੇ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਕ੍ਰਿਸ਼ਨ ਲਾਲ ਵਾਸੀ ਮਾਛੀਵਾੜਾ ਵਜੋਂ ਹੋਈ ਹੈ। ਡੇਅਰੀ ਦਾ ਕੰਮ ਕਰਦੇ ਭੂਸ਼ਣ ਜੈਨ ਨੇ ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਉਸਦੀ ਮੇਨ ਬਾਜ਼ਾਰ ਵਿੱਚ ਦੁਕਾਨ ਹੈ। ਬੀਤੇ ਦਿਨੀਂ ਉਸਨੇ ਆਪਣਾ ਮੋਟਰਸਾਈਕਲ ਦੁਕਾਨ ਬਾਹਰ ਖੜ੍ਹਾ ਕੀਤਾ ਸੀ ਅਤੇ ਮੋਟਰਸਾਈਕਲ ਦੀ ਚਾਬੀ ਵਿਚ ਹੀ ਲੱਗੀ ਰਹਿ ਗਈ। ਰਾਤ ਨੂੰ ਲਗਪਗ 8.45 ਵਜੇ ਇੱਕ ਅਣਪਛਾਤਾ ਨੌਜਵਾਨ ਉਸਦੀ ਦੁਕਾਨ ਬਾਹਰੋਂ ਇਹ ਮੋਟਰਸਾਈਕਲ ਚੋਰੀ ਕਰ ਕੇ ਲੈ ਗਿਆ। ਪੁਲੀਸ ਵੱਲੋਂ ਅਣਪਛਾਤੇ ਨੌਜਵਾਨ ਖਿਲਾਫ਼ ਚੋਰੀ ਦਾ ਕੇਸ ਦਰਜ ਕਰ ਕੀਤਾ ਗਿਆ। ਉਧਰ, ਮੋਟਰਸਾਈਕਲ ਕਥਿਤ ਚੋਰੀ ਕਰਨ ਤੋਂ ਬਾਅਦ ਇਹ ਨੌਜਵਾਨ ਦੇਰ ਰਾਤ ਸਮਰਾਲਾ ਵੱਲ ਜਾ ਰਿਹਾ ਸੀ। ਪਿੰਡ ਬਾਲਿਓਂ ਨੇੜੇ ਉਸਦਾ ਵਾਹਨ ਸਲਿੱਪ ਕਰ ਗਿਆ ਅਤੇ ਉਹ ਹੇਠਾਂ ਡਿੱਗ ਗਿਆ। ਇਸ ਹਾਦਸੇ ਵਿਚ ਉਹ ਗੰਭੀਰ ਜਖ਼ਮੀ ਹੋ ਗਿਆ। ਉਸ ਨੂੰ ਪਹਿਲਾਂ ਸਿਵਲ ਹਸਪਤਾਲ ਸਮਰਾਲਾ ਲਿਆਂਦਾ ਗਿਆ ਜਿੱਥੇ ਉਸਦੀ ਗੰਭੀਰ ਹਾਲਤ ਨੂੰ ਦੇਖਦਿਆਂ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ। ਅੱਜ ਇਲਾਜ ਦੌਰਾਨ ਇਸ ਨੌਜਵਾਨ ਦੀ ਮੌਤ ਹੋ ਗਈ।
ਮਾਮਲੇ ਦੀ ਜਾਂਚ ਕਰ ਰਹੇ ਸਮਰਾਲਾ ਥਾਣਾ ਦੇ ਸਹਾਇਕ ਥਾਣੇਦਾਰ ਜਰਨੈਲ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਪਛਾਣ ਕ੍ਰਿਸ਼ਨ ਲਾਲ ਵਾਸੀ ਮਾਛੀਵਾੜਾ ਵਜੋਂ ਹੋਈ ਹੈ ਅਤੇ ਜਿਸ ਮੋਟਰਸਾਈਕਲ ’ਤੇ ਉਹ ਆ ਰਿਹਾ ਸੀ ਉਹ ਚੋਰੀ ਕੀਤਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੇ ਵਾਰਿਸਾਂ ਨੂੰ ਸੂਚਿਤ ਕਰ ਦਿੱਤਾ ਗਿਆ। ਉਨ੍ਹਾਂ ਦੇ ਬਿਆਨ ਦਰਜ ਕਰ ਕਾਨੂੰਨੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

Advertisement

Advertisement
Advertisement
Author Image

sukhwinder singh

View all posts

Advertisement