ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿਅਕਤੀ ਦੀ ਬੇਰਹਿਮੀ ਨਾਲ ਕੁੱਟਮਾਰ ਮਗਰੋਂ ਮੌਤ

07:05 AM Aug 30, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਅੰਮ੍ਰਿਤਸਰ, 29 ਅਗਸਤ
ਪਿੰਡ ਜਹਾਂਗੀਰ ਵਿੱਚ ਬੀਤੀ ਰਾਤ ਇੱਕ ਵਿਅਕਤੀ ਦਾ ਇੱਕ ਨਿਹੰਗ ਸਿੰਘ ਵੱਲੋਂ ਕੁੱਟ-ਕੁੱਟ ਕੇ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਸ਼ਨਾਖਤ ਮਲਕੀਤ ਸਿੰਘ ਵਜੋਂ ਹੋਈ ਹੈ। ਜਾਣਕਾਰੀ ਮੁਤਾਬਕ ਬੀਤੀ ਰਾਤ ਇਹ ਵਿਅਕਤੀ ਆਪਣੇ ਘਰ ਵਿੱਚ ਇਕੱਲਾ ਸੀ। ਹਮਲਾਵਰ ਘਰ ਦੀ ਕੰਧ ਟੱਪ ਕੇ ਘਰ ਵਿੱਚ ਦਾਖਲ ਹੋਇਆ ਅਤੇ ਮਲਕੀਤ ਸਿੰਘ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ ਜੋ ਜਾਨਲੇਵਾ ਸਾਬਤ ਹੋਈ। ਹਮਲਾਵਰ ਵਿਅਕਤੀ ਦੀ ਸ਼ਨਾਖਤ ਸੁਖਦੇਵ ਸਿੰਘ ਵਜੋਂ ਦੱਸੀ ਗਈ ਹੈ ਜੋ ਕਿ ਉਸ ਦੇ ਗੁਆਂਢ ਵਿੱਚ ਰਹਿੰਦਾ ਹੈ। ਡੀਐੱਸਪੀ ਲਖਵਿੰਦਰ ਸਿੰਘ ਦੀ ਅਗਵਾਈ ਹੇਠ ਪੁਲੀਸ ਟੀਮ ਨੇ ਮੌਕੇ ’ਤੇ ਪੁੱਜ ਕੇ ਲਾਸ਼ ਕਬਜ਼ੇ ਵਿੱਚ ਲੈਣ ਮਗਰੋਂ ਜਾਂਚ ਸ਼ੁਰੂ ਕਰ ਦਿੱਤੀ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਮ੍ਰਿਤਕ ਦੇ ਰਿਸ਼ਤੇਦਾਰ ਰਾਜਪਾਲ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਹਮਲਾਵਰ ਪਹਿਲਾਂ ਵੀ ਪਰਿਵਾਰ ਨਾਲ ਕਥਿਤ ਤੌਰ ’ਤੇ ਝਗੜਾ ਕਰਦਾ ਸੀ। ਉਸ ਨੇ ਦੱਸਿਆ ਕਿ ਹਮਲਾਵਰ ਕੋਲ ਪਿਸਤੌਲ ਅਤੇ ਤਲਵਾਰ ਵੀ ਸੀ ਤੇ ਉਸ ਨੇ ਪਿੰਡ ਵਾਲਿਆਂ ਨੂੰ ਇਸ ਮਾਮਲੇ ਵਿੱਚ ਦਖਲ ਨਾ ਦੇਣ ਦੀ ਕਥਿਤ ਤੌਰ ’ਤੇ ਧਮਕੀ ਵੀ ਦਿੱਤੀ ਸੀ। ਪਿੰਡ ਦੇ ਸਰਪੰਚ ਅਮਰੀਕ ਸਿੰਘ ਨੇ ਪੁਲੀਸ ਨੂੰ ਦੱਸਿਆ ਕਿ ਦੋਵਾਂ ਵਿਚਾਲੇ ਪਹਿਲਾਂ ਵੀ ਝਗੜਾ ਹੋਇਆ ਸੀ ਤੇ ਲੋਕਾਂ ਨੇ ਸਮਝੌਤਾ ਕਰਵਾ ਦਿੱਤਾ ਸੀ। ਐੱਸਐੱਸਪੀ ਚਰਨਜੀਤ ਸਿੰਘ ਨੇ ਦੱਸਿਆ ਕਿ ਘਟਨਾ ਤੋਂ ਬਾਅਦ ਮੁਲਜ਼ਮ ਫ਼ਰਾਰ ਹੈ ਅਤੇ ਉਸ ਦੀ ਗ੍ਰਿਫਤਾਰੀ ਵਾਸਤੇ ਛਾਪੇ ਮਾਰੇ ਜਾ ਰਹੇ ਹਨ। ਪੁਲੀਸ ਨੇ ਪਰਿਵਾਰਕ ਮੈਂਬਰਾਂ ਦੀ ਸ਼ਿਕਾਇਤ ’ਤੇ ਕੇਸ ਦਰਜ ਕਰ ਲਿਆ ਹੈ ਅਤੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement