ਕਾਰ ਦੀ ਲਪੇਟ ਵਿੱਚ ਆਉਣ ਕਾਰਨ ਵਿਅਕਤੀ ਦੀ ਮੌਤ
06:40 AM Jun 10, 2024 IST
Advertisement
ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 9 ਜੂਨ
ਇੱਥੋਂ ਦੇ ਮੱਧ ਮਾਰਗ ’ਤੇ ਸੈਕਟਰ-26/27 ਦੀ ਡਿਵਾਈਡਿੰਗ ਸੜਕ ’ਤੇ ਤੇਜ਼ ਰਫ਼ਤਾਰ ਕਾਰ ਦੀ ਲਪੇਟ ’ਚ ਆਉਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਛਾਣ ਰਾਜੂ ਵਾਸੀ ਰਾਜਸਥਾਨ ਵਜੋਂ ਹੋਈ ਹੈ। ਘਟਨਾ ਦੀ ਜਾਣਕਾਰੀ ਮਿਲਦੇ ਹੀ ਥਾਣਾ ਸੈਕਟਰ-26 ਦੀ ਪੁਲੀਸ ਨੇ ਕਾਰ ਚਾਲਕ ਮਨੀਸ਼ ਜੈਨ ਵਾਸੀ ਬਲਟਾਣਾ ਨੂੰ ਗ੍ਰਿਫ਼ਤਾਰ ਕਰ ਕੇ ਉਸ ਖ਼ਿਲਾਫ਼ ਕੇਸ ਦਰਜ ਕਰ ਦਿੱਤਾ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਰਾਜੂ ਮੱਧ ਮਾਰਗ ’ਤੇ ਸੈਕਟਰ-26/27 ਦੀ ਡਿਵਾਈਡਿੰਗ ਸੜਕ ਤੋਂ ਗੁਜ਼ਰ ਰਿਹਾ ਸੀ ਤਾਂ ਇਕ ਤੇਜ਼ ਰਫ਼ਤਾਰ ਕਾਰ ਨੇ ਉਸ ਨੂੰ ਟੱਕਰ ਮਾਰ ਦਿੱਤੀ। ਪੀੜਤ ਨੂੰ ਤੁਰੰਤ ਪੀਜੀਆਈ ਦਾਖਲ ਕਰਵਾਇਆ ਗਿਆ ਜਿੱਥੇ ਉਸ ਦੀ ਮੌਤ ਹੋ ਗਈ ਹੈ।
Advertisement
Advertisement
Advertisement