ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਕੈਂਟਰ ਦੀ ਲਪੇਟ ’ਚ ਆਉਣ ਕਾਰਨ ਵਿਅਕਤੀ ਦੀ ਮੌਤ

07:55 AM Jul 16, 2024 IST

ਪੱਤਰ ਪ੍ਰੇਰਕ
ਟੋਹਾਣਾ, 15 ਜੁਲਾਈ
ਕੌਮੀ ਸੜਕ-9 ’ਤੇ ਪੰਕਚਰ ਗੱਡੀ ਦਾ ਟਾਇਰ ਬਦਲਦੇ ਸਮੇਂ ਪਿੱਛੋਂ ਆ ਰਹੇੇ ਕੈਂਟਰ ਦੀ ਫੇਟ ਵੱਜਣ ਕਾਰਨ ਚਾਲਕ ਸੰਦੀਪ ਜ਼ਖ਼ਮੀ ਹੋ ਗਿਆ, ਜਿਸ ਨੂੰ ਹਸਪਤਾਲ ਲਿਆਂਦਾ ਗਿਆ ਤਾਂ ਉਥੇ ਕੁਝ ਦੇਰ ਬਾਦ ਉਸ ਦੀ ਮੌਤ ਹੋ ਗਈ। ਮ੍ਰਿਤਕ ਪਿੰਡ ਬੁਟਾਨੀ (ਜੀਂਦ) ਦਾ ਰਹਿਣ ਵਾਲਾ ਸੀ। ਮ੍ਰਿਤਕ ਦੇ ਭਰਾ ਜਗਦੀਪ ਦੀ ਸ਼ਿਕਾਇਤ ’ਤੇ ਅਣਪਛਾਤੇ ਕੈਂਟਰ ਚਲਾਕ ਵਿਰੁੱਧ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਗਿਆ ਹੈ ਕਿ ਸੰਦੀਪ ਪਿੰਡ ਚਾਹਰਵਾਲਾ (ਫਤਿਹਾਬਾਦ) ਤੋਂ ਮੁਰਗੇ ਭਰਕੇ ਦਿੱਲੀ ਜਾ ਰਿਹਾ ਸੀ ਕਿ ਹਿਸਾਰ ਕੈਂਟ ਕੋਲ ਟਾਇਰ ਪੰਕਚਰ ਹੋਣ ’ਤੇ ਉਹ ਟਾਇਰ ਬਦਲ ਰਿਹਾ ਸੀ। ਪਿੱਛੋਂ ਆਏ ਤੇਜ਼ ਰਫ਼ਤਾਰ ਕੈਂਟਰ ਵੱਲੋਂ ਟੱਕਰ ਮਾਰ ਦੇਣ ’ਤੇ ਮੌਤ ਹੋਈ ਹੈ। ਪੁਲੀਸ ਮਾਮਲੇ ਦੀ ਪੜਤਾਲ ਕਰ ਰਹੀ ਹੈ।

Advertisement

Advertisement