ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਹਰੀਗੜ੍ਹ ਦੇ ਵਿਅਕਤੀ ਦੀ ਪਾਣੀ ਵਿੱਚ ਡੁੱਬਣ ਕਾਰਨ ਮੌਤ

08:22 AM Jul 16, 2023 IST

ਪੱਤਰ ਪ੍ਰੇਰਕ
ਦੇਵੀਗੜ੍ਹ, 15 ਜੁਲਾਈ
ਇੱਥੇ ਪਿੰਡ ਹਰੀਗੜ੍ਹ ਵਿੱਚ ਇੱਕ ਵਿਅਕਤੀ ਦੀ ਮੋਟਰ ਵਾਲਾ ਕਮਰਾ ਦੇਖਣ ਜਾਂਦਿਆਂ ਹੜ੍ਹ ਦੇ ਪਾਣੀ ’ਚ ਡੁੱਬਣ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਹਰਨੇਕ ਸਿੰਘ (42) ਵਜੋਂ ਹੋਈ ਹੈ। ਪੁਲੀਸ ਚੌਕੀ ਰੌਹੜ ਜਾਗੀਰ ਦੇ ਇੰਚਾਰਜ ਲਵਦੀਪ ਸਿੰਘ ਨੇ ਦੱਸਿਆ ਕਿ ਹਰੀਗੜ੍ਹ ਦਾ ਹਰਨੇਕ ਸਿੰਘ ਬੀਤੀ ਦੇਰ ਸ਼ਾਮ ਮੋਟਰ ਵਾਲਾ ਕਮਰਾ ਦੇਖਣ ਗਿਆ ਸੀ। ਇਸ ਦੌਰਾਨ ਪੈਰ ਤਿਲਕਣ ਕਾਰਨ ਉਹ ਪਾਣੀ ’ਚ ਡੁੱਬ ਗਿਆ। ਉਨ੍ਹਾਂ ਦੱਸਿਆ ਕਿ ਇਸ ਬਾਰੇ ਸੂਚਨਾ ਮਿਲਣ ਮਗਰੋਂ ਉਹ ਫ਼ੌਜ ਦੇ ਜਵਾਨਾਂ ਨੂੰ ਨਾਲ ਲੈ ਕੇ ਹਰੀਗੜ੍ਹ ਗਏ ਪਰ ਉਦੋਂ ਤੱਕ ਪਿੰਡ ਵਾਸੀਆਂ ਨੇ ਉਸ ਨੂੰ ਬਾਹਰ ਕੱਢ ਲਿਆ ਸੀ। ਇਸ ਮਗਰੋਂ ਉਸ ਨੂੰ ਪਿਹੋਵਾ ਦੇ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

Advertisement

Advertisement
Tags :
ਹਰੀਗੜ੍ਹਕਾਰਨਡੁੱਬਣਪਾਣੀ:ਵਿਅਕਤੀਵਿੱਚ
Advertisement