For the best experience, open
https://m.punjabitribuneonline.com
on your mobile browser.
Advertisement

ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ

07:35 AM Aug 23, 2024 IST
ਸੜਕ ਹਾਦਸੇ ਵਿੱਚ ਵਿਅਕਤੀ ਦੀ ਮੌਤ
Advertisement

ਨਿੱਜੀ ਪੱਤਰ ਪ੍ਰੇਰਕ
ਲੁਧਿਆਣਾ, 22 ਅਗਸਤ
ਇੱਥੇ ਵੱਖ-ਵੱਖ ਥਾਵਾਂ ’ਤੇ ਵਾਪਰੇ ਸੜਕ ਹਾਦਸਿਆਂ ਵਿੱਚ ਇੱਕ ਅਣਪਛਾਤੇ ਵਿਅਕਤੀ ਦੀ ਮੌਤ ਹੋ ਗਈ ਹੈ ਜਦਕਿ ਇੱਕ ਹੋਰ ਹਾਦਸੇ ਵਿੱਚ ਇੱਕ ਹੋਰ ਵਿਅਕਤੀ ਜ਼ਖ਼ਮੀ ਹੋ ਗਿਆ ਹੈ ਜਿਸਨੂੰ ਇਲਾਜ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ। ਥਾਣਾ ਦਰੇਸੀ ਦੇ ਥਾਣੇਦਾਰ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਥਾਣੇ ਵਿੱਚ ਹਾਜ਼ਰ ਸੀ ਤਾਂ ਨਾਈਟ ਮੁਨਸ਼ੀ ਨੇ ਦੱਸਿਆ ਕਿ ਕੰਟਰੋਲ ਰੂਮ ਤੋਂ ਇਤਲਾਹ ਮਿਲੀ ਹੈ ਕਿ ਸਲੇਮ ਟਾਬਰੀ ਚੌਕ, ਜਲੰਧਰ ਬਾਈਪਾਸ ਪੁੱਲ ਹੇਠਾਂ ਇੱਕ ਹਾਦਸਾ ਵਾਪਰਿਆ ਹੈ। ਪੁਲੀਸ ਪਾਰਟੀ ਨੇ ਮੌਕੇ ’ਤੇ ਪੁੱਜ ਕੇ ਦੇਖਿਆ ਤਾਂ ਇੱਕ ਅਣਪਛਾਤੇ ਵਿਅਕਤੀ ਦੀ ਲਾਸ਼ ਪਈ ਸੀ ਜਿਸਦਾ ਕਿਸੇ ਵਾਹਨ ਨਾਲ ਐਕਸੀਡੈਂਟ ਹੋਇਆ ਜਾਪਦਾ ਸੀ‌। ਪੁਲੀਸ ਵੱਲੋਂ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਹੈ ਜਦਕਿ ਲਾਸ਼ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤੀ ਗਈ ਹੈ। ਇਸੇ ਤਰ੍ਹਾਂ ਥਾਣਾ ਜੋਧੇਵਾਲ ਦੀ ਪੁਲੀਸ ਨੂੰ ਨਿਊ ਪ੍ਰੀਤ ਨਗਰ ਟਿੱਬਾ ਰੋਡ ਵਾਸੀ ਬਲਦੇਵ ਰਾਜ ਨੇ ਦੱਸਿਆ ਕਿ ਉਹ ਐਕਟਿਵਾ ’ਤੇ ਰਾਹੋਂ ਰੋਡ ਪ੍ਰੀਤ ਨਰਸਿੰਗ ਹੋਮ ਵਾਲੀ ਗਲੀ ਤੋਂ ਆਪਣੇ ਘਰ ਜਾ ਰਿਹਾ ਸੀ ਕਿ ਇੱਕ ਇਨੋਵਾ ਗੱਡੀ ਦੇ ਚਾਲਕ ਨੇ ਆਪਣੀ ਗੱਡੀ ਤੇਜ਼ ਰਫ਼ਤਾਰ ਤੇ ਅਣਗਹਿਲੀ ਨਾਲ ਚਲਾ ਕੇ ਉਸਨੂੰ ਫੇਟ ਮਾਰੀ, ਜਿਸ ਕਾਰਨ ਉਹ ਹੇਠਾਂ ਡਿੱਗ ਪਿਆ ਅਤੇ ਜ਼ਖ਼ਮੀ ਹੋ ਗਿਆ।‌ ਉਸ ਦੀ ਐਕਟਿਵਾ ਦਾ ਵੀ ਕਾਫ਼ੀ ਨੁਕਸਾਨ ਹੋਇਆ। ਇਸ ਦੌਰਾਨ ਗੱਡੀ ਚਾਲਕ ਸਮੇਤ ਗੱਡੀ ਮੌਕੇ ਤੋਂ ਫ਼ਰਾਰ ਹੋ ਗਿਆ। ਥਾਣੇਦਾਰ ਹਰਨੇਕ ਸਿੰਘ ਨੇ ਦੱਸਿਆ ਹੈ ਕਿ ਪੁਲੀਸ ਵੱਲੋਂ ਕੇਸ ਦਰਜ ਕਰ ਕੇ ਕਾਰਵਾਈ ਕੀਤੀ ਜਾ ਰਹੀ ਹੈ।

Advertisement

Advertisement
Advertisement
Author Image

sukhwinder singh

View all posts

Advertisement